ਸੈਮੀਨਾਰ ਦਾ ਦ੍ਰਿਸ਼
ਦੀਦਾਰ ਗੁਰਨਾ
ਖੰਨਾ, 28 ਅਕਤੂਬਰ 2025 : SSP ਖੰਨਾ ਜੋਤੀ ਯਾਦਵ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਐਸ.ਐਚ.ਓ ਸਦਰ ਖੰਨਾ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਿੰਡ ਇਕਲਾਹਾ ਵਿੱਚ ਇੱਕ ਵਿਸ਼ੇਸ਼ ਜਾਗਰੂਕਤਾ ਸੈਮੀਨਾਰ ਆਯੋਜਿਤ ਕੀਤਾ ਗਿਆ , ਇਸ ਸੈਮੀਨਾਰ ਦੌਰਾਨ ਵਿਦਿਆਰਥੀਆਂ ਨੂੰ ਘਰੇਲੂ ਹਿੰਸਾ, ਸਾਈਬਰ ਅਪਰਾਧ, ਟ੍ਰੈਫਿਕ ਨਿਯਮਾਂ, ਬਾਲ ਸ਼ੋਸ਼ਣ, ਅਤੇ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਹੈਲਪਲਾਈਨ ਸੇਵਾਵਾਂ 112 ਤੇ 181 ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ
ਐਸ.ਐਚ.ਓ ਸਦਰ ਖੰਨਾ ਨੇ ਕਿਹਾ ਕਿ ਅਜਿਹੇ ਸੈਮੀਨਾਰਾਂ ਦਾ ਮਕਸਦ ਨੌਜਵਾਨ ਪੀੜ੍ਹੀ ਨੂੰ ਕਾਨੂੰਨ ਤੇ ਸੁਰੱਖਿਆ ਬਾਰੇ ਸਚੇਤ ਕਰਨਾ ਹੈ ਤਾਂ ਜੋ ਉਹ ਸਮਾਜ ਦੇ ਜ਼ਿੰਮੇਵਾਰ ਨਾਗਰਿਕ ਬਣ ਸਕਣ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਸਲਾਹ ਦਿੱਤੀ ਕਿ ਕਿਸੇ ਵੀ ਸੰਕਟ ਜਾਂ ਅਪਰਾਧਕ ਸਥਿਤੀ ਵਿੱਚ ਤੁਰੰਤ ਹੈਲਪਲਾਈਨ ਨੰਬਰ 112 ਜਾਂ 181 'ਤੇ ਸੰਪਰਕ ਕਰਨ , ਸਕੂਲ ਪ੍ਰਿੰਸੀਪਲ ਨੇ ਪੁਲਿਸ ਵਿਭਾਗ ਦੀ ਇਸ ਜਾਗਰੂਕਤਾ ਪਹਿਲ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਤਰ੍ਹਾਂ ਦੇ ਕਾਰਜਕ੍ਰਮ ਵਿਦਿਆਰਥੀਆਂ ਵਿੱਚ ਕਾਨੂੰਨੀ ਸੂਝ-ਬੂਝ ਵਧਾਉਣ ਵਿੱਚ ਮਦਦਗਾਰ ਸਾਬਤ ਹੁੰਦੇ ਹਨ