ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ: ਅਸਾਮ ਤੋਂ ਆਰੰਭ ਹੋਏ ਸ਼ਹੀਦੀ ਨਗਰ ਕੀਰਤਨ ਦਾ ਪੰਜਾਬ ਪੁੱਜਣ `ਤੇ ਸੰਗਤਾਂ ਵੱਲੋਂ ਭਰਵਾਂ ਸਵਾਗਤ
-ਪ੍ਰਮੁੱਖ ਸਖਸ਼ੀਅਤਾਂ ਤੇ ਵੱਡੀ ਗਿਣਤੀ ਸੰਗਤਾਂ ਨੇ ਸ਼ਮੂਲੀਅਤ ਕਰਕੇ ਗੁਰੂ ਸਾਹਿਬ ਨੂੰ ਕੀਤਾ ਸਤਿਕਾਰ ਭੇਟ
ਅੰਮ੍ਰਿਤਸਰ, 29 ਅਕਤੂਬਰ-
ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਦੇ ਸਬੰਧ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਧੋਬੜੀ ਸਾਹਿਬ ਆਸਾਮ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਦੇਸ਼ ਦੇ 23 ਸੂਬਿਆਂ ਦੇ ਵੱਖ-ਵੱਖ ਸ਼ਹਿਰਾਂ ਤੋਂ ਹੁੰਦਾ ਹੋਇਆ ਅੱਜ ਪੰਜਾਬ ਪੁੱਜਾ। ਹਰਿਆਣਾ ਤੋਂ ਪੰਜਾਬ ਵਿਚ ਪ੍ਰਵੇਸ਼ ਕਰਨ ਮੌਕੇ ਵੱਡੀ ਗਿਣਤੀ ਵਿਚ ਹਾਜ਼ਰ ਸੰਗਤਾਂ ਨੇ ਨਗਰ ਕੀਰਤਨ ਦਾ ਜੈਕਾਰਿਆਂ ਦੀ ਗੂੰਜ ਵਿੱਚ ਖਾਲਸਾਈ ਜਾਹੋਜਲਾਲ ਨਾਲ ਭਰਵਾਂ ਸਵਾਗਤ ਕੀਤਾ। ਇਸ ਮੌਕੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਟੇਕ ਸਿੰਘ, ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਰਘੁਜੀਤ ਸਿੰਘ ਵਿਰਕ ਸਮੇਤ ਸ਼੍ਰੋਮਣੀ ਕਮੇਟੀ ਮੈਂਬਰ ਅਤੇ ਸੰਗਤਾਂ ਮੌਜੂਦ ਸਨ।
ਇਹ ਨਗਰ ਕੀਰਤਨ ਅੱਜ ਸਵੇਰੇ ਗੁਰਦੁਆਰਾ ਨਿੰਮ ਸਾਹਿਬ ਕੈਂਥਲ ਹਰਿਆਣਾ ਤੋਂ ਗੁਰਮਤਿ ਸਮਾਗਮ ਮਗਰੋਂ ਰਵਾਨਾ ਹੋਇਆ। ਇਸ ਮੌਕੇ ਸਜੇ ਧਾਰਮਿਕ ਦੀਵਾਨ ’ਚ ਸ੍ਰੀ ਦਰਬਾਰ ਸਾਹਿਬ ਦੇ ਹਜੂਰੀ ਰਾਗੀ ਜਥੇ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਕੇਵਲ ਸਿੰਘ ਨੇ ਸੰਗਤਾਂ ਨਾਲ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹਾਦਤ ਦੇ ਇਤਿਹਾਸ ਦੀ ਸਾਂਝ ਪਾਈ। ਨਗਰ ਕੀਰਤਨ ਦੀ ਰਵਾਨਗੀ ਮੌਕੇ ਪ੍ਰਬੰਧਕਾਂ ਨੇ ਪੰਜ ਪਿਆਰੇ ਸਾਹਿਬਾਨ ਅਤੇ ਹਾਜ਼ਰ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸਿਰੋਪਾਓ ਦਿੱਤੇ। ਰਸਤੇ ’ਚ ਵੱਖ-ਵੱਖ ਪੜਾਵਾਂ ’ਤੇ ਹਰਿਆਣਾ ਤੇ ਪੰਜਾਬ ਦੀਆਂ ਸੰਗਤਾਂ ਵੱਲੋਂ ਨਗਰ ਕੀਰਤਨ ਦਾ ਭਰਵਾਂ ਸਵਾਗਤ ਕਰਦਿਆਂ ਗੁਰੂ ਸਾਹਿਬ ਨੂੰ ਸਤਿਕਾਰ ਭੇਟ ਕੀਤਾ ਗਿਆ।
ਨਗਰ ਕੀਰਤਨ ’ਚ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਰਘੂਜੀਤ ਸਿੰਘ ਵਿਰਕ, ਅੰਤ੍ਰਿੰਗ ਕਮੇਟੀ ਸ. ਬਲਦੇਵ ਸਿੰਘ ਕਾਇਮਪੁਰ, ਮੈਂਬਰ ਸ. ਹਰਭਜਨ ਸਿੰਘ ਮਸਾਣਾ, ਬਾਬਾ ਬੂਟਾ ਸਿੰਘ, ਸ. ਭੁਪਿੰਦਰ ਸਿੰਘ ਭਲਵਾਨ, ਸ. ਇੰਦਰਮੋਹਨ ਸਿੰਘ, ਜਥੇਦਾਰ ਗੁਰਲਾਲ ਸਿੰਘ, ਸ. ਜਗਸੀਰ ਸਿੰਘ ਮਾਂਗੇਆਣਾ, ਸ. ਜਸਮੇਰ ਸਿੰਘ ਲਾਛੜੂ, ਸ. ਤੇਜਿੰਦਰਪਾਲ ਸਿੰਘ ਲਾਡਵਾਂ, ਬੀਬੀ ਪਰਮਜੀਤ ਕੌਰ ਭੰਗੂ, ਸ. ਰਾਮਪਾਲ ਸਿੰਘ ਬਹਿਣੀਵਾਲ, ਬਾਬਾ ਮਹਿੰਦਰ ਸਿੰਘ ਕਾਰਸੇਵਾ ਗੁਰਦੁਆਰਾ ਨਿੰਮ ਸਾਹਿਬ, ਸਾਬਕਾ ਮੰਤਰੀ ਸ. ਬਲਦੇਵ ਸਿੰਘ ਮਾਨ, ਹਲਕਾ ਇੰਚਾਰਜ ਸ. ਵਿਨਰਜੀਤ ਸਿੰਘ ਗੋਲਡੀ, ਸ. ਗਗਨਦੀਪ ਸਿੰਘ ਹਲਕਾ ਇੰਚਾਰਜ ਲਹਿਰਾ, ਸ. ਗੁਲਜ਼ਾਰ ਸਿੰਘ ਮੂਨਕ, ਸ. ਤਜਿੰਦਰ ਸਿੰਘ ਸੰਘਰੇੜੀ ਜਿਲ੍ਹਾ ਪ੍ਰਧਾਨ, ਜਥੇਦਾਰ ਪ੍ਰੀਤਮਹਿੰਦਰ ਸਿੰਘ ਭੰਗੂ, ਸ. ਹਰਪਾਲ ਸਿੰਘ ਖੰਡਿਆਲ, ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਸ. ਪ੍ਰੀਤਪਾਲ ਸਿੰਘ, ਇੰਚਾਰਜ ਸ. ਬਲਜੀਤ ਸਿੰਘ, ਹੈੱਡ ਪ੍ਰਚਾਰਕ ਭਾਈ ਸਰਬਜੀਤ ਸਿੰਘ ਢੋਟੀਆਂ, ਸ. ਗੁਰਦੀਪ ਸਿੰਘ ਮਕੋਰੜ, ਸ. ਇਕਬਾਲਜੀਤ ਸਿੰਘ ਪੂੰਜੀਆਂ, ਸ. ਨਿਰਮਲ ਸਿੰਘ ਕੜੈਲ ਸਾਬਕਾ ਚੇਅਰਮੈਨ, ਬਾਬਾ ਹਾਕਮ ਸਿੰਘ ਮੂਨਕ ਕਾਰ ਸੇਵਾ ਵਾਲੇ, ਸ. ਜਗਰਾਜ ਸਿੰਘ ਬਾਗੜੀ, ਐਡਵੋਕੇਟ ਜਗਦੀਪ ਸਿੰਘ ਸੰਧੂ ਜਨਰਲ ਸਕੱਤਰ ਯੂਥ ਅਕਾਲੀ ਦਲ, ਸਾਬਕਾ ਮੰਤਰੀ ਸ. ਪਰਮਿੰਦਰ ਸਿੰਘ ਢੀਂਡਸਾ, ਇੰਚਾਰਜ ਸ. ਭੋਲਾ ਸਿੰਘ, ਮੀਤ ਮੈਨੇਜਰ ਸ. ਕੁਲਵੰਤ ਸਿੰਘ, ਹਰਿਆਣਾ ਕਮੇਟੀ ਦੇ ਮੈਂਬਰ ਸ. ਬਲਦੇਵ ਸਿੰਘ ਖਾਲਸਾ, ਸ. ਪ੍ਰਿਤਪਾਲ ਸਿੰਘ ਝੱਬਰ, ਸ. ਗੁਰਚਰਨ ਸਿੰਘ, ਸ. ਸੁਖਬੀਰ ਸਿੰਘ, ਸ. ਸਰਬਜੀਤ ਸਿੰਘ ਸਹੋਤਾ, ਸ. ਕੁਲਦੀਪ ਸਿੰਘ ਚੀਮਾ, ਸਿੱਖ ਮਿਸ਼ਨ ਹਰਿਆਣਾ ਦੇ ਇੰਚਾਰਜ ਸ. ਸੁਖਵਿੰਦਰ ਸਿੰਘ, ਸਾਬਕਾ ਇੰਚਾਰਜ ਸ. ਮਨਪ੍ਰੀਤ ਸਿੰਘ, ਸ. ਜਸਬੀਰ ਸਿੰਘ ਲੌਂਗੋਵਾਲ, ਸ. ਪ੍ਰਤਾਪ ਸਿੰਘ ਇੰਚਾਰਜ ਗੁਰਮਤਿ ਸੰਗੀਤ ਅਕੈਡਮੀ, ਮੈਨੇਜਰ ਸ. ਹਰਕੀਰਤਨ ਸਿੰਘ, ਸ. ਪਰਮਜੀਤ ਸਿੰਘ ਸ਼ੇਰਗੜ੍ਹ, ਸ. ਮਨਵਿੰਦਰ ਸਿੰਘ, ਸ. ਗੁਰਵੀਰ ਸਿੰਘ ਸਮੇਤ ਸੰਗਤਾਂ ਹਾਜ਼ਰ ਸਨ।