ਵਿਜੀਲੈਂਸ ਜਾਗਰੂਕਤਾ ਹਫ਼ਤਾ ਮਨਾਇਆ-ਵੱਖ ਵੱਖ ਥਾਵਾਂ ਤੇ ਕਰਵਾਏ ਜਾਗਰੂਕਤਾ ਸੈਮੀਨਾਰ
ਰੋਹਿਤ ਗੁਪਤਾ
ਗੁਰਦਾਸਪੁਰ, 30 ਅਕਤੂਬਰ 2025- ਆਦਿਤਿਆ, ਐੱਸ ਐੱਸ ਪੀ ਗੁਰਦਾਸਪੁਰ ਦੇ ਦਿਸ਼ਾਂ-ਨਿਰਦੇਸ਼ਾਂ ਹੇਠ ਵਿਜਿਲੈਂਸ ਜਾਗਰੂਕਤਾ ਹਫ਼ਤਾ ਮਨਾਇਆ ਜਾ ਰਿਹਾ ਹੈ, ਜਿਸ ਦੇ ਚੱਲਦਿਆਂ ਅੱਜ ਵੱਖ ਵੱਖ ਸਥਾਨਾਂ 'ਤੇ ਸੈਮੀਨਾਰ ਕਰਵਾਏ ਗਏ।
ਇਸ ਮੌਕੇ ਜਾਣਕਾਰੀ ਦਿੰਦਿਆਂ ਇੰਸਪੈਕਟਰ ਇੰਦਰਜੀਤ ਸਿੰਘ ਵਿਜਿਲੈਂਸ ਬਿਊਰੋ ਗੁਰਦਾਸਪੁਰ ਵੱਲੋਂ ਵਿਜਿਲੈਂਸ ਜਾਗਰੂਕਤਾ ਹਫ਼ਤਾ ਮਨਾਉਂਦੇ ਹੋਏ ਸਰਕਾਰੀ ਹਸਪਤਾਲ ਕਲਾਨੌਰ, ਤਹਿਸੀਲ ਦਫ਼ਤਰ ਕਲਾਨੌਰ, ਸਾਹਿਬਜ਼ਾਦਾ ਜੋਰਾਵਰ ਸਿੰਘ ਫਤਹ ਸਿੰਘ ਸੀਨੀਅਰ ਸੈਕੰਰੀ ਸਕੂਲ ਕਲਾਨੌਰ ਅਤੇ ਬੱਸ ਅੱਡਾ ਗੁਰਦਾਸਪੁਰ ਵਿਖੇ ਸੈਮੀਨਾਰ ਕਰਵਾਏ ਗਏ।
ਇਸ ਮੌਕੇ ਉਨ੍ਹਾਂ ਵਲੋਂ ਆਮ ਪਬਲਿਕ ਅਤੇ ਸਕੂਲ ਵਿੱਚ ਹਾਜ਼ਰ ਵਿਦਿਆਰਥੀਆਂ ਨੂੰ ਰਿਸ਼ਵਤਖੋਰੀ ਰੋਕਣ ਅਤੇ ਨਾ ਕਰਨ ਸਬੰਧੀ ਸਹੁੰ ਚਕਾਈ ਗਈ। ਇਸ ਦੇ ਨਾਲ ਹੀ ਪੰਜਾਬ ਸਰਕਾਰ ਵੱਲੋਂ ਜਾਰੀ ਹਦਾਇਤਾਂ ਅਧੀਨ ਸ਼ਿਕਾਇਤ ਸੰਬੰਧੀ ਜਾਰੀ ਮੋਬਾਈਲ ਫੋਨ ਨੰਬਰਾਂ ਤੋਂ ਜਾਣੂ ਕਰਵਾਇਆ ਗਿਆ।
ਉਨ੍ਹਾਂ ਦੱਸਿਆ ਕਿ ਟੋਲ ਫਰੀ ਨੰਬਰ 1800 1800 1000, ਐਂਟੀ ਕਰੱਪਸ਼ਨ ਐਕਸ਼ਨ ਲਾਈਨ ਨੰਬਰ 95012-00200 ਜਾਂ ਹੈਲਪਲਾਈਨ ਨੰਬਰ 94178-91006 ਤੇ ਸੰਪਰਕ ਕੀਤਾ ਜਾ ਸਕਦਾ ਹੈ ਤਾਂ ਜੋ ਭ੍ਰਿਸ਼ਟਾਚਾਰ ਦੇ ਵਿਰੁੱਧ ਨਕੇਲ ਕੱਸੀ ਜਾ ਸਕੇ|