ਜਾਇਦਾਦਾਂ ਵੇਚਣ ਅਤੇ ਅਤੇ ਬਿਜਲੀ ਸ਼ੋਧ ਬਿਲ 2025 ਦੇ ਖਿਲਾਫ ਬਿਜਲੀ ਕਾਮਿਆਂ ਨੇ ਕੀਤਾ ਜੰਮ ਕੇ ਵਿਰੋਧ ਪ੍ਰਦਰਸ਼ਨ
ਦੋ ਨਵੰਬਰ ਨੂੰ ਬਿਜਲੀ ਮੰਤਰੀ ਪੰਜਾਬ ਦੀ ਰਿਹਾਇਸ਼ ਦੇ ਘਰਾਓ ਦਾ ਕੀਤਾ ਐਲਾਨ
ਰੋਹਿਤ ਗੁਪਤਾ , ਗੁਰਦਾਸਪੁਰ
ਪੀ ਐੱਸ ਈ ਬੀ ਇੰਪਲਾਈਜ ਜੁਆਇੰਟ ਫ਼ੋਰਮ ਅਤੇ ਬਿਜਲੀ ਮੁਲਾਜ਼ਮ ਏਕਤਾ ਮੰਚ ਪੰਜਾਬ ਦੇ ਦਿੱਤੇ ਸੱਦੇ ਮੁਤਾਬਕ ਪੰਜਾਬ ਸਰਕਾਰ ਅਤੇ ਪਾਵਰਕੌਮ ਦੀ ਮੈਨੇਜਮੈਂਟ ਵਲੋਂ ਬਿਜਲੀ ਅਦਾਰੇ ਦੀਆਂ ਜਾਇਦਾਦਾਂ ਵੇਚਣ ਵਿਰੁੱਧ ਅਤੇ ਬਿਜਲੀ ਸ਼ੋਧ ਬਿਲ 2025 ਦੇ ਖਿਲਾਫ ਸਰਕਲ ਦਫ਼ਤਰ ਗੁਰਦਾਸਪੁਰ ਵਿਖੇ ਵਿਸ਼ਾਲ ਰੋਸ਼ ਧਰਨਾ ਪ੍ਰਦਸ਼ਨ ਬਲਵਿੰਦਰ ਉਦੀਪੁਰ ਅਤੇ ਦਿਲਬਾਗ ਸਿੰਘ ਬੁੱਟਰ ਦੀ ਸਾਂਝੀ ਪ੍ਰਧਾਨਗੀ ਹੇਠ ਦਿਤਾ ਗਿਆ।
ਇਸ ਮੌਕੇ ਤੇ ਸੰਬੋਧਨ ਕਰਦਿਆਂ ਸੁਬਾਈ ਆਗੂ ਰਵੇਲ ਸਿੰਘ ਸਾਹਿਲਪੁਰ ਅਤੇ ਬਲਵਿੰਦਰ ਸਿੰਘ ਉਦੀਪੁਰ ਪ੍ਰਧਾਨ ਸਰਕਲ ਗੁਰਦਾਸਪੁਰ ਨੇ ਦਸਿਆ ਕਿ ਪੰਜਾਬ ਸਰਕਾਰ ਅਤੇ ਪਾਵਰਕੌਮ ਦੀ ਮੈਨੇਜਮੈਂਟ ਬਿਜਲੀ ਅਦਾਰਿਆਂ ਦੀਆਂ ਬਹੁ ਕੀਮਤੀ ਜਾਇਦਾਦਾਂ ਕੋਡੀਆਂ ਦੇ ਭਾਅ ਆਪਣੇ ਚਹੇਤਿਆਂ ਕਾਰਪੋਰੇਟ ਘਰਾਣਿਆਂ ਨੂੰ ਵੇਚਣ ਜਾਂ ਰਹੀ ਹੈ ਅਤੇ ਮਹਿਕਮੇ ਦੀ ਹੋਂਦ ਨੂੰ ਖ਼ਤਮ ਕੀਤਾ ਜਾ ਰਿਹਾ ਹੈ। ਇਹ ਜ਼ਮੀਨਾਂ ਪੰਜਾਬ ਦੇ ਲੋਕਾਂ ਵਲੋਂ ਬਿਜਲੀ ਮਹਿਕਮੇ ਨੂੰ ਦਾਨ ਵਜੋਂ ਦਿਤੀਆਂ ਗਈਆਂ ਸਨ ਪਰ ਸਰਕਾਰ ਵਲੋਂ ਲੁਧਿਆਣਾ ਸ਼ਹਿਰ ਵਿੱਚ ਜਮੀਨ ਵੇਚ ਕੇ ਆਪਣਾਂ ਖਾਲੀ ਖਜ਼ਾਨਾ ਭਰਨ ਲਈ ਬਿਜਲੀ ਅਦਾਰੇ ਨੂੰ ਬਲੀ ਦਾ ਬੱਕਰਾ ਬਣਾ ਰਹੀ ਹੈ । ਕੇਂਦਰ ਸਰਕਾਰ ਵੱਲੋਂ ਬਿਜਲੀ ਬਿੱਲ 2025 ਨੂੰ ਦੇਸ਼ ਅੰਦਰ ਲਾਗੂ ਕਰਕੇ ਸਰਕਾਰੀ ਅਦਾਰਿਆਂ ਨੂੰ ਖ਼ਤਮ ਕਰਨ ਤੇ ਤੇਜ਼ੀ ਨਾਲ ਕਾਰਵਾਈ ਕੀਤੀ ਜਾ ਰਹੀ ਹੈ। ਬਿਜਲੀ ਦੇ ਸਿਸਟਮ ਨੂੰ ਪ੍ਰਾਈਵੇਟ ਕੰਪਨੀਆਂ ਦੇ ਹਵਾਲੇ ਕੀਤਾ ਜਾ ਰਿਹਾ ਹੈ ਜਿਸ ਨੂੰ ਬਿਜਲੀ ਕਾਮੇ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ। ਮੁਲਾਜ਼ਮ ਆਗੂਆਂ ਨੇ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਜਾਇਦਾਦਾਂ ਵੇਚਣ ਦਾ ਫ਼ੈਸਲਾ ਨਾਂ ਬਦਲਿਆ ਤਾਂ ਜਥੇਬੰਦੀਆਂ ਸੰਘਰਸ ਨੂੰ ਹੋਰ ਤੇਜ਼ ਕਰਨਗੀਆਂ ਅਤੇ 2 ਨੰਵਬਰ ਨੂੰ ਬਿਜਲੀ ਮੰਤਰੀ ਦੀ ਰਿਹਾਇਸ਼ ਲੁਧਿਆਣਾ ਵਿਖੇ ਸ਼ੁਬਾ ਪੱਧਰੀ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ।
ਇਸ ਮੋਕੇ ਤੇ ਸਾਥੀ ਜਸਵਿੰਦਰ ਸਿੰਘ ਗਿੱਲ, ਤਰਲੋਕ ਸਿੰਘ ਖੁਡੀ, ਸਲਵਿੰਦਰ ਸਿੰਘ ,ਦਲਬੀਰ ਸਿੰਘ ਉਸਾਹਨ, ਗੁਰਦਿਆਲ ਸਿੰਘ ,ਸੁਖਦੇਵ ਖੁੱਡਾਂ, ਬਲਜਿੰਦਰ ਸਿੰਘ ਬਾਜਵਾ ,ਜਸਵਿੰਦਰ ਸਿੰਘ, ਨਿਸ਼ਾਨ ਸਿੰਘ ਸੋਹਲ, ਗੁਰਪ੍ਰੀਤ ਸਿੰਘ ,ਰਾਜਵਿੰਦਰ ਸਿੰਘ ,ਸੁਰਜੀਤ ਸਿੰਘ ,ਚਰਨਜੀਤ ਸਿੰਘ ਆਦਿ ਆਗੂ ਹਾਜਰ ਸਨ।