ਵਾਰਡ ਨੰਬਰ 48 ਨੂੰ ਮਾਡਲ ਵਜੋਂ ਕੀਤਾ ਜਾ ਰਿਹਾ ਵਿਕਸਿਤ: ਮੇਅਰ ਪਦਮਜੀਤ ਸਿੰਘ ਮਹਿਤਾ 
 
ਅਸ਼ੋਕ ਵਰਮਾ
ਬਠਿੰਡਾ, 31 ਅਕਤੂਬਰ 2025 : ਮੇਅਰ ਸ੍ਰੀ ਪਦਮਜੀਤ ਸਿੰਘ ਮਹਿਤਾ ਨੇ ਆਪਣੇ ਮੇਅਰ ਵਾਰਡ ਨੰਬਰ 48 ਵਿੱਚ ਸਥਿਤ ਅਰਜੁਨ ਨਗਰ, ਮੇਨ ਰੋਡ, ਗਲੀ ਨੰਬਰ 3 ਵਿੱਚ ਲਗਭਗ 23 ਲੱਖ ਰੁਪਏ ਦੀ ਲਾਗਤ ਨਾਲ ਪ੍ਰੀਮਿਕਸ ਪਾਉਣ ਦੇ ਕੰਮ ਦਾ ਸ਼ੁਭ ਆਰੰਭ ਕੀਤਾ। ਇਸ ਦੌਰਾਨ ਉਨ੍ਹਾਂ ਦੇ ਨਾਲ ਸ੍ਰੀ ਅਸ਼ਵਨੀ ਬੰਟੀ, ਸ੍ਰੀ ਜਸਵਿੰਦਰ ਸਿੰਘ ਬਰਾੜ, ਸ੍ਰੀ ਯਾਦਵਿੰਦਰ ਸਿੰਘ ਮਾਨ, ਸ੍ਰੀ ਮਿੰਟੂ ਠਾਕੁਰ, ਸ੍ਰੀ ਰਵੀ ਕੁਮਾਰ, ਸ੍ਰੀ ਰਾਜਿੰਦਰ ਗੋਰਾ, ਸ੍ਰੀ ਹੈਪੀ ਅਤੇ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਮੌਜੂਦ ਸਨ।
ਇਸ ਪ੍ਰੋਗ੍ਰਾਮ ਦੌਰਾਨ, ਮੇਅਰ ਸ੍ਰੀ ਮਹਿਤਾ ਨੇ ਸਥਾਨਕ ਨਿਵਾਸੀਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਇਲਾਕੇ ਦੇ ਵਿਕਾਸ ਲਈ ਉਨ੍ਹਾਂ ਦੇ ਸੁਝਾਅ ਲਏ। ਉਨ੍ਹਾਂ ਦੱਸਿਆ ਕਿ ਵਾਰਡ ਨੰਬਰ 48 ਦੀਆਂ ਸਾਰੀਆਂ 33 ਗਲੀਆਂ ਦਾ ਨਵੀਨੀਕਰਨ ਨਗਰ ਨਿਗਮ ਦੀ ਨਿਗਰਾਨੀ ਹੇਠ ਕੀਤਾ ਜਾ ਰਿਹਾ ਹੈ।
ਮੇਅਰ ਸ੍ਰੀ ਮਹਿਤਾ ਨੇ ਮੌਕੇ 'ਤੇ ਮੌਜੂਦ ਅਧਿਕਾਰੀਆਂ ਨੂੰ ਸਪੱਸ਼ਟ ਨਿਰਦੇਸ਼ ਦਿੱਤੇ ਕਿ ਵਿਕਾਸ ਕਾਰਜਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਗੁਣਵੱਤਾ ਵਾਲੇ ਕੰਮ ਨੂੰ ਯਕੀਨੀ ਬਣਾਇਆ ਜਾਵੇ।
ਉਨ੍ਹਾਂ ਕਿਹਾ ਕਿ ਬਠਿੰਡਾ ਸ਼ਹਿਰ ਨੂੰ ਆਧੁਨਿਕ ਬਣਾਉਣ ਲਈ ਕਈ ਵੱਡੇ ਪ੍ਰੋਜੈਕਟ ਚੱਲ ਰਹੇ ਹਨ, ਜਿਸ ਨਾਲ ਸ਼ਹਿਰ ਦੀ ਦਿੱਖ ਅਤੇ ਸਹੂਲਤਾਂ ਦੋਵਾਂ ਵਿੱਚ ਕਾਫ਼ੀ ਸੁਧਾਰ ਹੋਵੇਗਾ। ਮੇਅਰ ਨੇ ਕਿਹਾ ਕਿ ਵਾਰਡ ਨੰਬਰ 48 ਨੂੰ ਇੱਕ ਮਾਡਲ ਵਾਰਡ ਵਜੋਂ ਵਿਕਸਤ ਕੀਤਾ ਜਾ ਰਿਹਾ ਹੈ, ਜਿਸ ਲਈ ਨਗਰ ਨਿਗਮ ਵੱਲੋਂ ਜਨਤਾ ਨੂੰ ਸਾਰੀਆਂ ਬੁਨਿਆਦੀ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ।
ਮੇਅਰ ਸ੍ਰੀ ਮਹਿਤਾ ਨੇ ਕਿਹਾ ਕਿ ਸ਼ਹਿਰ ਦੇ ਵਿਕਾਸ ਵਿੱਚ ਨਾਗਰਿਕਾਂ ਦੀ ਭਾਗੀਦਾਰੀ ਵੀ ਮਹੱਤਵਪੂਰਨ ਹੈ, ਇਸ ਲਈ ਸਾਰਿਆਂ ਨੂੰ "ਸਾਫ਼, ਸੁੰਦਰ ਤੇ ਆਧੁਨਿਕ ਬਠਿੰਡਾ" ਬਣਾਉਣ ਵਿੱਚ ਯੋਗਦਾਨ ਪਾਉਣ ਲਈ ਮਿਲ ਕੇ ਕੰਮ ਕਰਨਾ ਚਾਹੀਦਾ ਹੈ।