ਕੈਬਨਿਟ ਮੰਤਰੀ ਡਾ ਰਵਜੋਤ ਵਲੋਂ ਜ਼ਿਮਨੀ ਚੋਣ ਵਿੱਚ ਪੂਰੀ ਸਰਗਰਮੀ ਨਾਲ ਕੀਤਾ ਚੋਣ ਪ੍ਰਚਾਰ
ਪ੍ਰਮੋਦ ਭਾਰਤੀ
ਨਵਾਂਸ਼ਹਿਰ, 1 ਨਵੰਬਰ 2025
ਪੰਜਾਬ ਦੇ ਤਰਨਤਾਰਨ ਵਿਧਾਨ ਸਭਾ ਹਲਕਾ ਵਿੱਚ ਚੋਣ ਸਰਗਰਮੀਆਂ ਸ਼ਿਖਰਾਂ ਤੇ ਹਨ। ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਮੀਤ ਸਿੰਘ ਸੰਧੂ ਜੋ ਤਰਨਤਾਰਨ ਤੋਂ ਚੋਣ ਮੈਦਾਨ ਵਿੱਚ ਖੜੇ ਹਨ । ਉਨ੍ਹਾਂ ਦਾ ਚੋਣ ਪ੍ਰਚਾਰ ਪੰਜਾਬ ਦੇ ਵੱਖ ਵੱਖ ਪ੍ਰਮੁੱਖ ਲੀਡਰਾਂ ਵੱਲੋਂ ਕੀਤਾ ਜਾ ਰਿਹਾ ਹੈ। ਅੱਜ ਮੀਡੀਆ ਨਾਲ ਗੱਲਬਾਤ ਕਰਦਿਆਂ ਸਤਨਾਮ ਸਿੰਘ ਜਲਵਾਹਾ ਚੇਅਰਮੈਨ ਇੰਪਰੂਵਮੈਂਟ ਟਰੱਸਟ ਨਵਾਂਸ਼ਹਿਰ ਨੇ ਦੱਸਿਆ ਕਿ ਤਰਨਤਾਰਨ ਦੇ ਵੱਖ ਵੱਖ ਪਿੰਡਾਂ ਵਿੱਚ ਘਰ ਘਰ ਜਾ ਕੇ ਡੋਰ ਟੂ ਡੋਰ ਮੁਹਿੰਮ ਚਲਾਉਣ ਲਈ ਤਰਨਤਾਰਨ ਪਹੰਚੇ ਹੋਏ ਹਨ । ਅਗੇ ਉਨ੍ਹਾਂ ਕਿਹਾ ਕਿ ਪੰਜਾਬ ਦੇ ਸਥਾਨਿਕ ਸਰਕਾਰਾਂ ਵਿਭਾਗ ਦੇ ਮੰਤਰੀ ਡਾ ਰਵਜੋਤ ਸਿੰਘ ਜੋ ਵੀ ਉਚੇਚੇ ਤੌਰ ਤੇ ਪ੍ਰਚਾਰ ਲਈ ਪੁਹੰਚੇ ਹੋਏ ਹਨ । ਉਹਨਾਂ ਦੀ ਰਹਿਨੁਮਾਈ ਹੇਠ ਇਲਾਕੇ ਦੇ ਵੋਟਰਾਂ ਸਬੰਧੀ ਜਾਣਕਾਰੀ ਹਾਸਲ ਕੀਤੀ ਜਾ ਰਹੀ ਹੈ ਅਤੇ ਵੱਖ ਵੱਖ ਪਿੰਡਾਂ ਵਿੱਚ ਮੰਤਰੀ ਸਾਬ ਨਾਲ ਜਾਕੇ ਨੁਕੜ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ । ਚੇਅਰਮੈਨ ਸਤਨਾਮ ਸਿੰਘ ਜਲਵਾਹਾ ਨੇ ਆਪਣੀ ਟੀਮ ਨਾਲ ਡੋਰ ਟੂ ਡੋਰ ਕੰਪੇਨ ਬੜੇ ਹੀ ਜੋਸ਼ੋ ਖ਼ਰੋਸ਼ ਨਾਲ ਆਰੰਭ ਕੀਤੀ । ਪਿੰਡ ਝੁਮਕੇ ਖੁਰਦ ਦੇ ਸਰਪੰਚ ਧਰਮਜੀਤ ਸਿੰਘ ਅਤੇ ਪਿੰਡ ਦੇ ਹੋਰ ਮੋਹਤਵਾਰ ਵਿਅਕਤੀਆਂ ਨੂੰ ਨਾਲ ਲੈਕੇ ਪਿੰਡ ਵਾਸੀਆਂ ਨਾਲ ਨੁੱਕੜ ਮੀਟਿੰਗਾਂ ਕੀਤੀਆਂ। ਅਗੇ ਉਨ੍ਹਾਂ ਕਿਹਾ ਕਿ ਪਿੰਡ ਪੱਧਰੀ ਕਲਾਂ ਵਿਖੇ ਪਿੰਡ ਦੀ ਪੰਚਾਇਤ ਅਤੇ ਹੋਰ ਮੋਹਤਵਾਰ ਵਿਅਕਤੀਆਂ ਨਾਲ ਨੁੱਕੜ ਮੀਟਿੰਗ ਕਰਨ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਪਿੰਡ ਦੀ ਪੰਚਾਇਤ ਅਤੇ ਪਿੰਡ ਦੇ ਮੋਹਤਵਾਰ ਵਿਅਕਤੀਆਂ ਵਲੋਂ ਆਮ ਆਦਮੀ ਪਾਰਟੀ ਦੀ ਸਾਰੀ ਟੀਮ ਨੂੰ ਸਨਮਾਨਿਤ ਕੀਤਾ ਗਿਆ। ਪੰਜਾਬ ਦੇ ਸਥਾਨਿਕ ਸਰਕਾਰਾਂ ਵਿਭਾਗ ਦੇ ਮੰਤਰੀ ਡਾਕਟਰ ਰਵਜੋਤ ਸਿੰਘ ਜੀ ਅਤੇ ਉਨ੍ਹਾਂ ਦੀ ਟੀਮ ਨਾਲ ਅਤੇ ਪਿੰਡ ਪੱਧਰੀ ਕਲਾਂ ਦੇ ਵਾਸੀਆਂ ਨੂੰ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਕੰਮਾਂ ਬਾਰੇ ਵਿਸਥਾਰ ਸਹਿਤ ਜਾਣਕਾਰੀ ਦਿੱਤੀ ਅਤੇ ਬੇਨਤੀ ਕੀਤੀ ਕਿ ਬਾਕੀ ਰਹਿੰਦੇ ਵਿਕਾਸ ਕਾਰਜ ਵੀ ਜਲਦੀ ਹੀ ਨੇਪਰੇ ਚਾੜੇ ਜਾਣਗੇ। ਪਿੰਡ ਵਾਸੀਆਂ ਨੇ ਖੁੱਲੇ ਦਿਲ ਨਾਲ ਆਮ ਆਦਮੀ ਪਾਰਟੀ ਦੀ ਟੀਮ ਨੂੰ ਵਿਸ਼ਵਾਸ਼ ਦਵਾਇਆ ਕਿ ਉਹ ਆਮ ਆਦਮੀ ਪਾਰਟੀ ਦੇ ਉਮੀਦਵਾਰ ਨੂੰ ਭਾਰੀ ਬਹੁਮਤ ਨਾਲ ਜਿਤਾਉਣਗੇ। ਸਥਾਨਕ ਲੋਕਾਂ ਵੱਲੋਂ ਤਰਨਤਾਰਨ ਦੀ ਜ਼ਿਮਨੀ ਚੋਣ ਵਿੱਚ ਆਪ ਦੇ ਉਮੀਦਵਾਰ ਹਰਮੀਤ ਸਿੰਘ ਸੰਧੂ ਨੂੰ ਵੱਡੇ ਫਰਕ ਨਾਲ ਜਿਤਾ ਕੇ ਸੀਟ ਭਗਵੰਤ ਮਾਨ ਮੁੱਖ ਮੰਤਰੀ ਪੰਜਾਬ ਦੀ ਝੋਲੀ ਪਾਉਣਗੇ ।