ਹਰਮੀਤ ਸਿੰਘ ਕਾਲਕਾ ਵੱਲੋਂ ਜਗਦੀਪ ਸਿੰਘ ਕਾਹਲੋਂ ਨੂੰ ਜਨਮਦਿਨ ਤੇ ਵਧਾਈਆਂ
ਨਵੀਂ ਦਿੱਲੀ 2 ਨਵੰਬਰ
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਹਰਮੀਤ ਸਿੰਘ ਕਾਲਕਾ ਨੇ ਕਮੇਟੀ ਦੇ ਜਨਰਲ ਸਕੱਤਰ ਸ. ਜਗਦੀਪ ਸਿੰਘ ਕਾਹਲੋਂ ਨੂੰ ਉਨ੍ਹਾਂ ਦੇ ਜਨਮਦਿਨ ਦੇl ‘ਤੇ ਦਿਲੋਂ ਵਧਾਈਆਂ ਦਿੱਤੀਆਂ ਹਨ।
ਸ. ਕਾਲਕਾ ਨੇ ਕਿਹਾ ਕਿ ਸ. ਜਗਦੀਪ ਸਿੰਘ ਕਾਹਲੋਂ ਜੀ ਸਿੱਖ ਕੌਮ ਦੇ ਸਮਰਪਿਤ ਤੇ ਨਿਸ਼ਕਾਮ ਸੇਵਕ ਹਨ, ਜਿਨ੍ਹਾਂ ਨੇ ਗੁਰਮਤਿ ਸਿਧਾਂਤਾਂ ਅਨੁਸਾਰ ਸੰਗਤ ਦੀ ਸੇਵਾ ਨੂੰ ਆਪਣੇ ਜੀਵਨ ਦਾ ਕੇਂਦਰ ਬਿੰਦੂ ਬਣਾਇਆ ਹੈ। ਉਨ੍ਹਾਂ ਦੀ ਲਗਾਤਾਰ ਮਿਹਨਤ ਤੇ ਯੋਗ ਅਗਵਾਈ ਨਾਲ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਕਾਰਗੁਜ਼ਾਰੀ ਹੋਰ ਮਜ਼ਬੂਤ ਹੋਈ ਹੈ।
ਸ. ਹਰਮੀਤ ਸਿੰਘ ਕਾਲਕਾ ਨੇ ਅਰਦਾਸ ਕੀਤੀ ਕਿ ਸ੍ਰੀ ਗੁਰੂ ਸਾਹਿਬ ਜੀ ਸ. ਜਗਦੀਪ ਸਿੰਘ ਕਾਹਲੋਂ ਨੂੰ ਚੰਗੀ ਸਿਹਤ, ਲੰਬੀ ਉਮਰ ਤੇ ਚੜ੍ਹਦੀ ਕਲਾ ਬਖ਼ਸ਼ਣ। ਉਨ੍ਹਾਂ ਦੀ ਸੇਵਾ ਅਤੇ ਸਮਰਪਣ ਦੀ ਰੌਸ਼ਨੀ ਸਦਾ ਹੀ ਸੰਗਤ ਲਈ ਪ੍ਰੇਰਣਾ ਦਾ ਸੋਮਾ ਬਣੀ ਰਹੇ।