ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਵੱਖ-ਵੱਖ ਵਿਕਾਸ ਕਾਰਜਾਂ ਦਾ ਕੀਤਾ ਉਦਘਟਨ
ਪ੍ਰਮੋਦ ਭਾਰਤੀ
ਚੰਡੀਗੜ੍ਹ, 2 ਨਵੰਬਰ,2025
ਚੰਡੀਗੜ੍ਹ ਦੇ ਲੋਕਾਂ ਲਈ ਮੁਢਲੀਆਂ ਸੁਵਿਧਾਵਾਂ ਦੇ ਸੁਧਾਰ ਦੀ ਕੋਸ਼ਿਸ਼ ਹੇਠ ਸਥਾਨਕ ਮੈਂਬਰ ਲੋਕ ਸਭਾ ਅਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਵੱਲੋਂ ਸੈਕਟਰ 40 ਦੀ ਮਾਰਕੀਟ ਵਿੱਚ ਸਥਾਪਿਤ ਕੀਤੀਆਂ ਗਈਆਂ ਫਲੱਡ ਲਾਈਟਾਂ ਅਤੇ ਪਿੰਡ ਮਲੋਆ ਤੇ ਉਸਦੇ ਨਾਲ ਲਗਦੇ ਇਲਾਕਿਆਂ ਵਿਚ ਲਗਾਏ ਗਏ ਸੀਸੀਟੀਵੀ ਕੈਮਰਿਆਂ ਨੂੰ ਲੋਕਾਂ ਨੂੰ ਸਮਰਪਿਤ ਕੀਤਾ ਗਿਆ। ਇਸ ਉਪਰਾਲੇ ਵਾਸਤੇ ਸੰਸਦ ਮੈਂਬਰ ਵੱਲੋਂ ਆਪਣੇ ਐਮ.ਪੀ ਕੋਟੇ ਵਿੱਚੋਂ ਗ੍ਰਾਂਟ ਦਿੱਤੀ ਗਈ ਸੀ। ਜਿਨ੍ਹਾਂ ਨਾਲ ਚੰਡੀਗੜ੍ਹ ਕਾਂਗਰਸ ਕਮੇਟੀ ਦੇ ਪ੍ਰਧਾਨ ਹਰਮੋਹਿੰਦਰ ਸਿੰਘ ਲੱਕੀ ਅਤੇ ਸੀਨੀਅਰ ਡਿਪਟੀ ਮੇਅਰ ਜਸਬੀਰ ਸਿੰਘ ਬੰਟੀ ਵੀ ਮੌਜੂਦ ਰਹੇ।
ਇਸ ਮੌਕੇ ਸੰਬੋਧਨ ਕਰਦਿਆਂ, ਐਮ.ਪੀ. ਤਿਵਾੜੀ ਨੇ ਕਿਹਾ ਕਿ ਉਹਨਾਂ ਦਾ ਉਦੇਸ਼ ਚੰਡੀਗੜ੍ਹ ਲੋਕ ਸਭਾ ਹਲਕੇ ਦਾ ਸਰਬਪੱਖੀ ਵਿਕਾਸ ਹੈ, ਜਿਸ ਵਾਸਤੇ ਉਹ ਵੱਖ-ਵੱਖ ਪ੍ਰੋਜੈਕਟਾਂ ਤੇ ਕੰਮ ਕਰਨ ਦੇ ਨਾਲ-ਨਾਲ ਲੋਕਾਂ ਨੂੰ ਮੁਢਲੀਆਂ ਸੁਵਿਧਾਵਾਂ ਮੁਹਈਆ ਕਰਵਾਉਣ ਵਾਸਤੇ ਸੰਸਦ ਮੈਂਬਰ ਸਥਾਨਕ ਏਰੀਆ ਵਿਕਾਸ ਸਕੀਮ ਵਿੱਚੋਂ ਗ੍ਰਾਂਟ ਜਾਰੀ ਕਰਦੇ ਹਨ। ਇਨ੍ਹਾਂ ਇਲਾਕਿਆਂ ਵਿੱਚ ਫਲੱਡ ਲਾਈਟਾਂ ਅਤੇ ਸੀਸੀਟੀਵੀ ਕੈਮਰੇ ਲਗਾਉਣ ਸਬੰਧੀ ਲੰਬੇ ਸਮੇਂ ਤੋਂ ਮੰਗ ਚੱਲ ਰਹੀ ਸੀ, ਜਿਹੜੀ ਅੱਜ ਪੂਰੀ ਹੋ ਗਈ ਹੈ। ਜਿਸ ਨਾਲ ਗੈਰ ਸਮਾਜਿਕ ਅਨਸਰਾਂ ਉਪਰ ਨਜ਼ਰ ਰੱਖਣ ਵਿਚ ਵੀ ਮਦਦ ਮਿਲੇਗੀ। ਇਸ ਤੋਂ ਇਲਾਵਾ, ਸ਼ਹਿਰ ਦੇ ਹੋਰ ਕਈ ਹਿੱਸਿਆਂ ਅੰਦਰ ਵੀ ਲੋਕ ਹਿੱਤ ਵਿੱਚ ਬਹੁਤ ਸਾਰੇ ਪ੍ਰੋਜੈਕਟ ਚੱਲ ਰਹੇ ਹਨ ਅਤੇ ਇਹ ਸਿਲਸਿਲਾ ਆਉਂਦੇ ਦਿਨਾਂ ਦੌਰਾਨ ਵੀ ਚੱਲਦਾ ਰਹੇਗਾ।
ਸੰਸਦ ਮੈਂਬਰ ਤਿਵਾੜੀ ਦਾ ਧੰਨਵਾਦ ਪ੍ਰਗਟਾਉਂਦੇ ਹੋਏ, ਚੰਡੀਗੜ੍ਹ ਕਾਂਗਰਸ ਪ੍ਰਧਾਨ ਐੱਚ.ਐਸ. ਲੱਕੀ ਅਤੇ ਸੀਨੀਅਰ ਡਿਪਟੀ ਮੇਅਰ ਜਸਬੀਰ ਸਿੰਘ ਬੰਟੀ ਨੇ ਕਿਹਾ ਕਿ ਸ਼ਹਿਰ ਵਿੱਚ ਪਹਿਲਾਂ ਵੀ ਬਹੁਤ ਸਾਰੇ ਮੈਂਬਰ ਪਾਰਲੀਮੈਂਟ ਰਹੇ ਹਨ, ਜਿਹੜੇ ਚੋਣਾਂ ਜਿੱਤਣ ਤੋਂ ਬਾਅਦ ਬਹੁਤ ਘੱਟ ਲੋਕਾਂ ਵਿੱਚ ਨਜ਼ਰ ਆਉਂਦੇ ਸਨ। ਲੇਕਿਨ ਸੰਸਦ ਮੈਂਬਰ ਤਿਵਾੜੀ ਲੋਕ ਹਿੱਤ ਦੇ ਮੁੱਦਿਆਂ ਨੂੰ ਚੁੱਕਣ ਅਤੇ ਨਿੱਜੀ ਤੌਰ ਤੇ ਆਪਣੀ ਸ਼ਮੂਲੀਅਤ ਦਰਜ ਕਰਵਾਉਣ ਦਾ ਕੋਈ ਮੌਕਾ ਨਹੀਂ ਛੱਡਦੇ। ਉਹਨਾਂ ਨੇ ਇਲਾਕੇ ਦੇ ਲੋਕਾਂ ਦੀ ਮੰਗ ਪੂਰੀ ਕਰਨ ਵਾਸਤੇ ਤਿਵਾੜੀ ਦਾ ਧੰਨਵਾਦ ਵੀ ਪ੍ਰਗਟਾਇਆ।
ਜਿੱਥੇ ਹੋਰਨਾਂ ਤੋਂ ਇਲਾਵਾ, ਨਿਰਮਲਾ ਦੇਵੀ ਐੱਮ. ਸੀ, ਰਜਨੀ ਤਲਵਾੜ, ਸੀਨੀਅਰ ਕਾਂਗਰਸੀ ਆਗੂ ਦਿਲਾਵਰ, ਗੁਰਪ੍ਰੀਤ ਗਾਬੀ, ਰਾਜਪਾਲ (ਰਾਜਾ), ਅਮਰੀਕ ਸਿੰਘ, ਵਿਜੈ ਯਾਦਵ, ਰਾਹੁਲ ਕੁਮਾਰ, ਨਿਰਮਲਾ, ਕਨ੍ਹਈਆ, ਰਜਿੰਦਰ ਯਾਦਵ, ਵਾਸੂ ਪੀਟਰ ਬਲਾਕ ਪ੍ਰਧਾਨ, ਮਨਜੀਤ ਸਿੰਘ, ਕੇਦਾਰ ਨਾਥ ਯਾਦਵ, ਸੰਜੈ, ਹਮਰਾਜ, ਪਰਮਜੀਤ ਕੌਰ ਵੀ ਮੌਜੂਦ ਰਹੇ।