PM ਮੋਦੀ ਨੇ ਸ਼੍ਰੀ ਪਟਨਾ ਸਾਹਿਬ ਵਿਖੇ ਟੇਕਿਆ ਮੱਥਾ
ਚੰਡੀਗੜ੍ਹ, 2 ਨਵੰਬਰ 2025- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਐਤਵਾਰ ਸ਼ਾਮ ਨੂੰ ਦਸਮੇਸ਼ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜਨਮ ਸਥਾਨ ਤਖ਼ਤ ਸ੍ਰੀ ਪਟਨਾ ਸਾਹਿਬ ਵਿਖੇ ਮੱਥਾ ਟੇਕਿਆ। ਜਥੇਦਾਰ ਗਿਆਨੀ ਬਲਦੇਵ ਸਿੰਘ ਨੇ ਉਨ੍ਹਾਂ ਨੂੰ ਗੁਰੂ ਜੀ ਦੇ ਅਸਥਾਨ ਤੋਂ ਸਿਰੋਪਾਓ ਭੇਟ ਕੀਤਾ। ਤਖ਼ਤ ਸਾਹਿਬ ਵਿਖੇ ਪਹੁੰਚਣ 'ਤੇ, ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ, ਬਿਹਾਰ ਵਿਧਾਨ ਸਭਾ ਦੇ ਸਪੀਕਰ ਨੰਦ ਕਿਸ਼ੋਰ ਯਾਦਵ, ਪ੍ਰਬੰਧਕੀ ਕਮੇਟੀ ਦੇ ਚੇਅਰਮੈਨ ਜਗਜੋਤ ਸਿੰਘ ਸੋਹੀ ਅਤੇ ਪਟਨਾ ਸਾਹਿਬ ਤੋਂ ਐਨਡੀਏ ਉਮੀਦਵਾਰ ਰਤਨੇਸ਼ ਕੁਸ਼ਵਾਹਾ ਨੇ ਪ੍ਰਧਾਨ ਮੰਤਰੀ ਦਾ ਸਵਾਗਤ ਕੀਤਾ। ਪ੍ਰਧਾਨ ਮੰਤਰੀ ਨੇ ਗੁਰੂ ਜੀ ਅਤੇ ਮਾਤਾ ਜੀ ਦੇ ਪਵਿੱਤਰ ਜੋੜਾ ਸਾਹਿਬ ਵਿਖੇ ਵੀ ਮੱਥਾ ਟੇਕਿਆ।