ਬੂਟਾ ਸਿੰਘ ਦੇ ਪੁੱਤਰ ਦੀ ਸ਼ਿਕਾਇਤ ’ਤੇ ਰਾਜਾ ਵੜਿੰਗ ਖਿਲਾਫ ਐਫ ਆਈ ਆਰ ਦਰਜ
ਰਵੀ ਜੱਖੂ
ਬਾਬੂਸ਼ਾਹੀ ਨੈਟਵਰਕ
ਕਪੂਰਥਲਾ, 5 ਨਵੰਬਰ, 2025: ਸਾਬਕਾ ਕੇਂਦਰੀ ਗ੍ਰਹਿ ਮੰਤਰੀ ਬੂਟਾ ਸਿੰਘ ਦੇ ਪੁੱਤਰ ਦੀ ਸ਼ਿਕਾਇਤ ’ਤੇ ਪੰਜਾਬ ਪੁਲਿਸ ਨੇ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਖਿਲਾਫ ਐਫ ਆਈ ਆਰ ਦਰਜ ਕੀਤੀ ਹੈ।
ਰਾਜਾ ਵੜਿੰਗ ਨੇ ਬੂਟਾ ਸਿੰਘ ਬਾਰੇ ਜਾਤੀ ਸੂਚਕ ਟਿੱਪਣੀਆਂ ਕੀਤੀਆਂ ਸਨ।
ਬੂਟਾ ਸਿੰਘ ਦੇ ਪੁੱਤਰ ਸਰਬਜੋਤ ਸਿੰਘ ਸਿੱਧੂ ਨੇ ਐਸ ਐਸ ਪੀ ਕਪੂਰਥਲਾ ਨੂੰ ਲਿਖਤੀ ਸ਼ਿਕਾਇਤ ਦਿੱਤੀ ਸੀ ਜਿਸਦੇ ਆਧਾਰ ’ਤੇ ਐਫ ਆਈ ਆਰ ਦਰਜ ਕੀਤੀ ਗਈ ਹੈ।
FIR ਦੀ ਕਾਪੀ ਵੇਖਣ ਲਈ ਲਿੰਕ ਤੇ ਕਲਿੱਕ ਕਰੋ
https://drive.google.com/file/d/1OByTCAKGjTCEpCzVekcYgqZ-_Z9i2r4t/view?usp=sharing