ਮੁੱਖ ਮੰਤਰੀ ਭਗਵੰਤ ਮਾਨ 8 ਨਵੰਬਰ ਨੂੰ ਨਵੇਂ ਤਹਿਸੀਲ ਕੰਪਲੈਕਸ ਬਟਾਲਾ ਦਾ ਕਰਨਗੇ ਉਦਘਾਟਨ
ਡਿਪਟੀ ਕਮਿਸ਼ਨਰ ਆਦਿੱਤਿਆ ਉੱਪਲ ਵਲੋਂ ਅਧਿਕਾਰੀਆਂ ਨਾਲ ਮੀਟਿੰਗ- ਤਿਆਰੀਆਂ ਦਾ ਲਿਆ ਜਾਇਜਾ
ਰੋਹਿਤ ਗੁਪਤਾ
ਬਟਾਲਾ, 7 ਨਵੰਬਰ
. ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ ਵੱਲੋਂ 8 ਨਵੰਬਰ ਨੂੰ ਨਵੇ ਤਹਿਸੀਲ ਕੰਪਲੈਕਸ ਬਟਾਲਾ ਦਾ ਉਦਘਾਟਨ ਕੀਤਾ ਜਾਵੇਗਾ। ਜਿਸ ਸਬੰਧੀ ਅਧਿਕਾਰੀਆਂ ਵੱਲੋਂ ਸਮਾਗਮ ਦੀਆਂ ਤਿਆਰੀਆਂ ਨੂੰ ਅੰਤਿਮ ਛੂਹਾਂ ਦਿੱਤੀਆ ਜਾ ਰਹੀਆਂ ਹਨ।
ਅੱਜ ਇਸ ਸਬੰਧੀ ਡਿਪਟੀ ਕਮਿਸ਼ਨਰ ਸ੍ਰੀ ਆਦਿੱਤਿਆ ਉੱਪਲ ਵੱਲੋਂ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ ਅਤੇ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਆਮਦ ਨੂੰ ਲੈ ਕੇ ਸਬੰਧਤ ਅਧਿਕਾਰੀਆਂ ਨੂੰ ਤਿਆਰੀਆਂ ਮੁਕੰਮਲ ਕਰਨ ਦੇ ਦਿਸ਼ਾ- ਨਿਰਦੇਸ਼ ਦਿੱਤੇ ਗਏ।
ਡਿਪਟੀ ਕਮਿਸ਼ਨਰ ਨੇ ਅੱਗੇ ਕਿਹਾ ਕਿ ਬਟਾਲਾ ਵਾਸੀਆਂ ਨੂੰ ਇਕ ਛੱਤ ਹੇਠਾਂ ਵੱਖ-ਵੱਖ ਸਹੂਲਤਾਂ ਦੇਣ ਦੇ ਮੰਤਵ ਨਾਲ ਕਚਹਿਰੀਆਂ ਬਟਾਲਾ ਦੇ ਨਜਦੀਕ ਨਵਾ ਤਹਿਸੀਲ ਕੰਪਲੈਕਸ ਉਸਾਰਿਆ ਗਿਆ ਹੈ। ਜਿਸ ਵਿੱਚ ਲੋਕਾਂ ਨੂੰ ਇਕ ਹੀ ਥਾਂ ਤੇ ਫਰਦ ਅਤੇ ਪਟਵਾਰਖਾਨੇ ਆਦਿ ਦੀਆਂ ਸਹੂਲਤਾਂ ਮਿਲਣ ਗਈਆਂ। ਇਸ ਤਹਿਸੀਲ ਕੰਪਲੈਕਸ ਵਿੱਚ ਐੱਸ.ਡੀ.ਐੱਮ. ਦਫਤਰ, ਤਹਿਸੀਲਦਾਰ, ਕਨੂੰਗੋ, ਪਟਵਾਰੀ ਅਤੇ ਸੇਵਾਂ ਕੇਂਦਰ ਅਤੇ ਅਤਿ ਆਧੁਨਿਕ ਸਹੂਲਤਾਂ ਨਾਲ ਲੈਸ ਈਜ਼ੀ ਦਫਤਰ ਸਥਿਤ ਹੈ। ਲੋਕਾਂ ਦੇ ਬੈਠਣ ਲਈ ਵੈਟਿੰਗ ਰੂਮ, ਕੁਰਸੀਆਂ ਅਤੇ ਪੀਣ ਲਈ ਸਾਫ-ਸੁੱਥਰਾ ਪਾਣੀ ਉਪਲੱਬਧ ਹੈ ਅਤੇ ਲਿਫਟ ਦੀ ਸਹੂਲਤ ਵੀ ਉਪਲੱਬਧ ਹੈ ।
ਇਸ ਮੌਕੇ ਗੁਰਪ੍ਰੀਤ ਸਿੰਘ ਗਿੱਲ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ), ਆਦਿੱਤਿਆ ਗੁਪਤਾ ਸਹਾਇਕ ਕਮਿਸ਼ਨਰ (ਜ) ਗੁਰਦਾਸਪੁਰ, ਮੈਡਮ ਨਵਜੋਤ ਸ਼ਰਮਾ, ਆਰ.ਟੀ.ਏ. ਵਿਕਰਮਜੀਤ ਸਿੰਘ ਪਾਂਥੇ ਐਸ.ਡੀ.ਐੱਮ ਬਟਾਲਾ, ਮਨਜੀਤ ਸਿੰਘ ਰਾਜਲਾ ਐਸ.ਡੀ.ਐੱਮ. ਗੁਰਦਾਸਪੁਰ, ਪ੍ਰੋ.ਰਾਜ ਕੁਮਾਰ ਸ਼ਰਮਾ, ਡੀ.ਐੱਸ.ਪੀ. ਤੇਜਿੰਦਰਪਾਲ ਸਿੰਘ, ਐੱਸ.ਡੀ.ਓ. ਨਿਰਮਲ ਸਿੰਘ, ਪਰਮਿੰਦਰ ਸਿੰਘ ਸ਼ੈਣੀ ਜਿਲਾ ਗਾਈਡੈਂਸ ਕੋਸ਼ਲਰ, ਨੀਰਜ ਸ਼ਰਮਾ ਫਾਈਰ ਅਫਸਰ, ਨਿਰਮਲ ਸਿੰਘ, ਸੁਪਰਡੈਂਟ ਸੁੰਦਰ ਸ਼ਰਮਾ, ਲਖਬੀਰ ਸਿੰਘ, ਰਾਜਵਿੰਦਰ ਸਿੰਘ ਅਤੇ ਵੱਖ-ਵੱਖ ਅਧਿਕਾਰੀ ਮੌਜੂਦ ਸਨ।