ਪੁਲਿਸ ਲੁਧਿਆਣਾ ਵੱਲੋਂ ਵਿਸ਼ੇਸ਼ ਮੁਹਿੰਮ ਤਹਿਤ ਥਾਣਾ ਸਰਾਭਾ ਨਗਰ ਦੇ ਏਰੀਆ ਵੱਡਾ ਸਰਚ ਓਪਰੇਸ਼ਨ
ਸੁਖਮਿੰਦਰ ਭੰਗੂ
ਲੁਧਿਆਣਾ 8 ਨਵੰਬਰ 2025- ਕਮਿਸ਼ਨਰ ਪੁਲਿਸ ਲੁਧਿਆਣਾ ਸਵਪਨ ਸ਼ਰਮਾ ਆਈ.ਪੀ.ਐਸ ਅਤੇ ਰੁਪਿੰਦਰ ਸਿੰਘ ਆਈ.ਪੀ.ਐਸ. ਡਿਪਟੀ ਕਮਿਸ਼ਨਰ ਪੁਲਿਸ ਸਿਟੀ/ਦਿਹਾਤੀ ਲੁਧਿਆਣਾ ਦੇ ਦਿਸ਼ਾ ਨਿਰਦੇਸ਼ ਹੇਠ ਕਮਿਸ਼ਨਰੇਟ ਪੁਲਿਸ ਲੁਧਿਆਣਾ ਵੱਲੋਂ ਥਾਣਾ ਸਰਾਭਾ ਨਗਰ ਦੇ ਏਰੀਆ ਵਿੱਚ ਵੱਡਾ ਸਰਚ ਓਪਰੇਸ਼ਨ ਚਲਾਇਆ ਗਿਆ।
ਜਿਸ ਸਬੰਧੀ ਜਾਣਕਾਰੀ ਦਿੰਦਿਆਂ ਹੋਇਆਂ ਕਰਨਵੀਰ ਸਿੰਘ ਪੀਪੀਐਸ/ਵਧੀਕ ਡਿਪਟੀ ਕਮਿਸ਼ਨਰ ਪੁਲਿਸ-3 ਨੇ ਦੱਸਿਆ ਕਿ ਜਤਿੰਦਰਪਾਲ ਸਿੰਘ ਪੀ.ਪੀ.ਐਸ ਸਹਾਇਕ ਕਮਿਸ਼ਨਰ ਪੁਲਿਸ(ਪੱਛਮੀ) ਲੁਧਿਆਣਾ ਅਤੇ ਗੁਰਇਕਬਾਲ ਸਿੰਘ ਪੀ.ਪੀ.ਐਸ/ਸਹਾਇਕ ਕਮਿਸ਼ਨਰ ਪੁਲਿਸ ਸਿਵਲ ਲਾਈਨ ਦੀ ਅਗਵਾਈ ਹੇਠ ਮੁੱਖ ਅਫਸਰ ਥਾਣਾ ਸਰਾਭਾ ਨਗਰ ਵੱਲੋਂ ਲੋਕਾਂ ਦੀ ਹਿਫਾਜ਼ਤ ਲਈ ਥਾਣਾ ਦੇ ਏਰੀਆ ਵਿੱਚ ਪੈਂਦੀਆਂ ਪਾਰਕਾਂ ਵਿੱਚ ਵੱਡਾ ਸਰਚ ਓਪਰੇਸ਼ਨ ਚਲਾਇਆ ਗਿਆ।ਇਸ ਦੌਰਾਨ ਪਾਰਕਾਂ ਵਿਚ ਖੜੇ ਵਾਹਨਾਂਂ ਦੀ ਪੂਰੀ ਤਰ੍ਹਾਂ ਤਲਾਸ਼ੀ ਲਈ ਗਈ। ਪਾਰਕਿੰਗ ਖੇਤਰ ਵਿੱਚ ਵਾਹਨ ਐਪ ਰਾਹੀਂ ਲੰਬੇ ਸਮੇਂ ਤੋਂ ਖੜ੍ਹੇ ਵਾਹਨਾਂ ਦੀ ਜਾਂਚ ਕੀਤੀ ਗਈ।ਇਸ ਦੋਰਾਨ 75 ਚਲਾਣ ਜਾਰੀ ਕੀਤੇ ਗਏ ਅਤੇ 5 ਮੋਟਰ ਸਾਈਕਲ ਜ਼ਬਤ ਕੀਤੇ ਗਏ।ਇਸਦੇ ਨਾਲ ਹੀ ਰਿਕਸ਼ਾ ਸਟੈਂਡ ਅਤੇ ਟੈਕਸੀ ਸਟੈਂਡ ‘ਤੇ ਵੀ ਵਿਸ਼ੇਸ਼ ਚੈਕਿੰਗ ਕੀਤੀ ਗਈ ਤਾਂ ਜੋ ਕੋਈ ਵੀ ਸ਼ੱਕੀ ਗਤੀਵਿਧੀ ਨੂੰ ਸਮੇਂ ਸਿਰ ਰੋਕਿਆ ਜਾ ਸਕੇ।ਸ਼ੱਕੀ ਵਿਅਕਤੀਆਂ ਦੀ ਤਲਾਸ਼ੀ ਕਰਕੇ ਉਹਨਾਂ ਦੀ ਪਛਾਣ ਪੁਸ਼ਟੀ ਕੀਤੀ ਗਈ ਅਤੇ ਆਵਾਜਾਈ ਕਰ ਰਹੇ ਲੋਕਾਂ ਨੂੰ ਵੀ ਪੂਰੀ ਤਰ੍ਹਾਂ ਸੁਰੱਖਿਆ ਪ੍ਰਕਿਰਿਆ ਵਿੱਚ ਸਹਿਯੋਗ ਕਰਨ ਲਈ ਪ੍ਰੇਰਿਤ ਕੀਤਾ ਗਿਆ। ਕਮਿਸ਼ਨਰੇਟ ਪੁਲਿਸ ਲੁਧਿਆਣਾ ਵੱਲੋਂ ਇਹ ਵੀ ਕਿਹਾ ਗਿਆ ਹੈ ਕਿ ਇਸ ਤਰ੍ਹਾਂ ਦੇ ਓਪਰੇਸ਼ਨ ਆਉਣ ਵਾਲੇ ਦਿਨਾਂ ਵਿੱਚ ਵੀ ਜਾਰੀ ਰਹਿਣਗੇ ਤਾਂ ਜੋ ਜਨਤਾ ਦੀ ਸੁਰੱਖਿਆ ਪੱਕੀ ਕੀਤੀ ਜਾ ਸਕੇ ਅਤੇ ਕਾਨੂੰਨ-ਵਿਵਸਥਾ ਮਜ਼ਬੂਤ ਬਣੀ ਰਹੇ।