ਢਾਹਾਂ ਕਲੇਰਾਂ ਹਸਪਤਾਲ ਵਿਚ ਚਮੜੀ ਦੇ ਰੋਗਾਂ ਦਾ ਮੁਫ਼ਤ ਮੈਡੀਕਲ ਕੈਂਪ 16 ਨਵੰਬਰ ਦਿਨ ਐਤਵਾਰ ਨੂੰ
ਬੰਗਾ 10 ਨਵੰਬਰ 2025 : ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਚਮੜੀ ਦੇ ਰੋਗਾਂ ਦਾ ਮੁਫਤ ਚੈਕਅਪ ਕੈਂਪ 16 ਨਵੰਬਰ, ਦਿਨ ਐਤਵਾਰ ਨੂੰ ਲਗਾਇਆ ਜਾ ਰਿਹਾ ਹੈ । ਇਸ ਸਬੰਧੀ ਜਾਣਕਾਰੀ ਹਸਪਤਾਲ ਪ੍ਰਬੰਧਕ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਦੇ ਪ੍ਰਧਾਨ ਡਾ. ਕੁਲਵਿੰਦਰ ਸਿੰਘ ਢਾਹਾਂ ਨੇ ਦਿੰਦੇ ਦੱਸਿਆ ਕਿ ਗੁਰੂ ਨਾਨਕ ਮਿਸ਼ਨ ਹਸਪਤਾਲ ਵੱਲੋਂ ਲੋੜਵੰਦ ਮਰੀਜ਼ਾਂ ਦੀ ਮਦਦ ਕਰਨ ਲਈ ਚਮੜੀ ਦੇ ਰੋਗਾਂ ਦਾ ਮੁਫਤ ਕੈਂਪ 16 ਨਵੰਬਰ, ਦਿਨ ਐਤਵਾਰ ਨੂੰ ਹਸਪਤਾਲ ਵਿਚ ਚਮੜੀ ਰੋਗਾਂ ਦੇ ਵਿਭਾਗ ਵਿਚ ਲਗਾਇਆ ਜਾ ਰਿਹਾ ਹੈ । ਜਿਸ ਵਿਚ ਚਮੜੀ ਰੋਗਾਂ ਦੇ ਮਾਹਿਰ ਡਾ. ਕਰਨ ਛਾਬੜਾ ਵੱਲੋਂ ਮਰੀਜ਼ਾਂ ਦੀ ਮੁਫਤ ਜਾਂਚ ਕੀਤੀ ਜਾਵੇਗੀ ਅਤੇ ਮਰੀਜ਼ਾਂ ਨੂੰ ਮੁਫਤ ਦਵਾਈ ਦਿੱਤੀ ਜਾਵੇਗੀ । ਇਸ ਮੌਕੇ ਮਰੀਜ਼ਾਂ ਨੂੰ ਵੱਖ ਵੱਖ ਲੈਬ ਟੈਸਟਾਂ ਜਿਵੇਂ ਸੀ ਬੀ ਸੀ, ਐਲ ਐਫ ਟੀ, ਆਰ ਐਫ ਟੀ, ਵਾਇਰਲ ਮਾਰਕ, ਆਇਰਨ ਫੇਰੀਟਿਨ, ਵਿਟਾਮਿਨ ਬੀ12, ਵਿਟਾਮਿਨ ਡੀ, ਫਾਸਟਿੰਗ ਥਾਇਰਾਇਡ ਪ੍ਰੋਫਾਈਲ ਅਤੇ ਸ਼ੂਗਰ ਦੇ ਟੈਸਟਾਂ ਵਿਚ 50 ਫੀਸਦੀ ਛੋਟ ਦਿੱਤੀ ਜਾਵੇਗੀ । ਡਾ. ਢਾਹਾਂ ਨੇ ਚਮੜੀ ਦੀ ਐਲਰਜੀ, ਹਰ ਤਰ੍ਹਾਂ ਦੀ ਖਾਰਸ਼, ਫੰਗਲ ਇੰਨਫੈਕਸ਼ਨ, ਨਹੁੰਆਂ ਦੀਆਂ ਬਿਮਾਰੀਆਂ, ਫੁਲਵਹਿਰੀ (ਸਫੈਦ ਦਾਗ) ਦਾ ਇਲਾਜ, ਬੱਚਿਆਂ ਨੌਜਵਾਨਾਂ ਅਤੇ ਲੜਕੀਆਂ ਦੇ ਚਿਹਰੇ ਦੇ ਕਿੱਲ੍ਹਾਂ ਫਿੰਸੀਆਂ, ਆਇਲੀ ਸਕਿਨ, ਚੰਬਲ, ਮੋਹਕੇ, ਸਿਰ ਦੇ ਵਾਲਾਂ ਦੇ ਝੜਨ / ਡਿੱਗਣ ਦਾ ਇਲਾਜ, ਚਿਹਰੇ ਦੇ ਅਣਚਾਹੇ ਵਾਲਾਂ, ਸੱਟਾਂ ਦੇ ਨਿਸ਼ਾਨ, ਫੋੜੇ-ਫਿੰਸੀਆਂ, ਧੱਫ਼ੜਾਂ ਤੇ ਹਰ ਤਰ੍ਹਾਂ ਚਮੜੀ ਰੋਗਾਂ ਦੇ ਮਰੀਜ਼ਾਂ ਨੂੰ ਇਸ ਫਰੀ ਚੈੱਕਅੱਪ ਕੈਂਪ ਦਾ ਲਾਭ ਪ੍ਰਾਪਤ ਕਰਨ ਦੀ ਅਪੀਲ ਵੀ ਕੀਤੀ । ਇਸ ਮੌਕੇ ਡਾ. ਜਸਦੀਪ ਸਿੰਘ ਸੈਣੀ ਮੈਡੀਕਲ ਸੁਪਰਡੈਂਟ, ਡਾਕਟਰ ਕਰਨ ਛਾਬੜਾ ਐਮ. ਡੀ., ਮਹਿੰਦਰਪਾਲ ਸਿੰਘ ਦਫਤਰ ਸੁਪਰਡੈਂਟ, ਮੈਡਮ ਦਵਿੰਦਰ ਕੌਰ ਨਰਸਿੰਗ ਸੁਪਰਡੈਂਟ ਵੀ ਹਾਜ਼ਰ ਹਨ ।