ਪੀ ਏ ਯੂ-ਕ੍ਰਿਸ਼ੀ ਵਿਗਿਆਨ ਕੇਂਦਰ ਲੰਗੜੋਆ ਵੱਲੋਂ ਝੋਨੇ ਦੀ ਪਰਾਲੀ ਸੰਭਾਲਣ ਸਬੰਧੀ ਜਾਗਰੂਕਤਾ ਮੁਹਿੰਮ ਦਾ ਆਯੋਜਨ
ਪ੍ਰਮੋਦ ਭਾਰਤੀ
ਨਵਾਂਸ਼ਹਿਰ, 10 ਨਵੰਬਰ 2025
ਕ੍ਰਿਸ਼ੀ ਵਿਗਿਆਨ ਕੇਂਦਰ, ਲੰਗੜੋਆ, ਸ਼ਹੀਦ ਭਗਤ ਸਿੰਘ ਨਗਰ ਵੱਲੋਂ ਝੋਨੇ ਦੀ ਪਰਾਲੀ ਪ੍ਰਬੰਧਨ ਚੇਤਨਾ ਯਾਤਰਾ ਮੁਹਿੰਮ ਤਹਿਤ ਮਿਤੀ 10 ਨਵੰਬਰ, 2025 ਨੂੰ ਅਮਰਦੀਪ ਸੈਕੰਡਰੀ ਸਕੂਲ ਦੇ 100 ਵਿਦਿਆਰਥੀਆਂ ਲਈ
ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਗਿਆ।ਇਹ ਕੈਂਪ ਡਾ. ਪ੍ਰਦੀਪ ਕੁਮਾਰ, ਵਧੀਕ ਨਿਰਦੇਸ਼ਕ (ਸਿਖਲਾਈ), ਕ੍ਰਿਸ਼ੀ
ਵਿਗਿਆਨ ਕੇਂਦਰ, ਲੰਗੜੋਆ, ਸ਼ਹੀਦ ਭਗਤ ਸਿੰਘ ਨਗਰ ਦੀ ਅਗਵਾਈ ਹੇਠ ਆਯੋਜਿਤ ਕੀਤਾ ਗਿਆ।ਮਿਸਜ਼ ਪਰਮਜੀਤ ਕੌਰ, ਪ੍ਰਿੰਸੀਪਲ (ਅਮਰਦੀਪ ਸੈਕੰਡਰੀ ਸਕੂਲ, ਮੁਕੰਦਪੁਰ) ਨੇ ਕੇ.ਵੀ.ਕੇ. ਟੀਮ ਦਾ ਸੁਆਗਤ ਕਰਦਿਆ ਵਿਦਿਆਰਥੀਆਂ ਨੂੰ ਪਰਾਲੀ ਦੀ ਸਾਂਭ ਸੰਭਾਲ ਵਿਸ਼ੇ ਦੀ ਗੰਭੀਰਤਾ ਬਾਰੇ ਚਾਨ੍ਹਣ ਪਾਇਆ। ਏਸੇ ਲੜ੍ਹੀ ਦੌਰਾਨ ਡਾ. ਪ੍ਰਦੀਪ ਕੁਮਾਰ, ਵਧੀਕ ਨਿਰਦੇਸ਼ਕ (ਸਿਖਲਾਈ) ਨੇ ਵਿਦਿਆਰਥੀਆਂ ਨੂੰ ਪਰਾਲੀ ਨੂੰ ਅੱਗ ਲਾਉਣ ਨਾਲ ਹੋਣ ਵਾਲੇ ਨੁਕਸਾਨ ਸਬੰਧੀ ਅਤੇ ਪਰਾਲੀ ਵਿੱਚ ਮੋਜੂਦ ਵੱਖ-ਵੱਖ ਤੱਤਾਂ ਦੀ ਮਹਤੱਤਾ ਬਾਰੇ ਵੀ ਵਿਸਥਾਰ ਪੂਰਵਕ
ਦੱਸਿਆ। ਉਨ੍ਹਾਂ ਸਕੂਲ ਵਿਦਿਆਰਥੀਆਂ ਨੂੰ ਇਸ ਜਾਗਰੂਕਤਾ ਮੁਹਿੰਮ ਵਿੱਚ ਅਹਿਮ ਜਿੰਮੇਵਾਰੀ ਨਿਭਾਉਣ ਲਈ ਵੀ ਪ੍ਰੇਰਿਆ। ਡਾ. ਜਸਵਿੰਦਰ ਕੁਮਾਰ, ਸਹਾਇਕ ਪ੍ਰੋਫੈਸਰ (ਫ਼ਸਲ ਵਿਗਿਆਨ) ਨੇ ਵਿਦਿਆਰਥੀਆਂ ਨੂੰ ਪਰਾਲੀ ਦੀ ਸਾਂਭ
ਸੰਭਾਲ ਲਈ ਵਰਤੀ ਜਾਣ ਵਾਲੀ ਮਸ਼ੀਨਰੀ ਜਿਵੇਂ ਕਿ ਬੇਲਰ ਮਸ਼ੀਨ, ਸੁਪਰ, ਸਮਾਰਟ ਅਤੇ ਸਰਫੇਸ ਸੀਡਰ ਬਾਰੇ ਵਿਸਥਾਰਪੂਰਵਕ ਦੱਸਿਆ। ਡਾ. ਰਜਿੰਦਰ ਕੌਰ, ਸਹਾਇਕ ਪ੍ਰੋਫੈਸਰ (ਗ੍ਰਹਿ ਵਿਗਿਆਨ) ਕੇ ਵੀ ਕੇ ਵਿਖੇ ਪਰਾਲੀ ਦੀ ਸਾਂਭ ਸੰਭਾਲ ਸੰਬੰਧੀ ਗਤੀਵਿਧੀਆਂ ਬਾਰੇ ਚਾਨਣ ਪਾਇਆ। ਇਸ ਦੌਰਾਨ ਰੇਨੂ ਬਾਲਾ, ਡਿਮਾਂਸਟ੍ਰੇਟਰ (ਗ੍ਰਹਿ ਵਿਗਿਆਨ) ਨੇ ਕ੍ਰਿਸ਼ੀ ਵਿਗਿਆਨ ਕੇਂਦਰ ਦੀਆਂ ਕਿਰਸਾਨੀ ਪ੍ਰਤੀ ਸੇਵਾਵਾਂ ਬਾਰੇ ਚਾਨਣਾ ਪਾਇਆ।ਇਸ ਮੌਕੇ ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਤੋਂ ਹੋਣ ਵਾਲੇ ਨੁਕਸਾਨਾਂ ਪ੍ਰਤੀ
ਵਿਦਿਆਰਥੀਆਂ ਵਿੱਚ ਜਾਗਰੂਕਤਾ ਪੈਦਾ ਕਰਨ ਲਈ ਭਾਸ਼ਣ, ਲੇਖ ਲਿਖਣਾ ਅਤੇ ਪੇਟਿੰਗ ਦੇ ਮੁਕਾਬਲੇ ਵੀ ਕਰਵਾਏ
ਗਏ।ਵੱਖ-ਵੱਖ ਮੁਕਾਬਲੇ ਕ੍ਰਿਸ਼ੀ ਵਿਗਿਆਨ ਕੇਂਦਰ ਦੇ ਸਾਇੰਸਦਾਨਾਂ ਅਤੇ ਸਕੂਲ ਸਟਾਫ ਦੀ ਦੇਖ-ਰੇਖ ਅਧੀਨ ਹੋਏ।ਇਹਨਾਂ ਮੁਕਾਬਲਿਆਂ ਵਿੱਚ ਵਿਦਿਆਰਥੀਆਂ ਵੱਲੋਂ ਬੜੀ ਗਰਮਜੋਸ਼ੀ ਨਾਲ ਹਿੱਸਾ ਲਿਆ ਗਿਆ ਅਤੇ ਆਏ ਮਹਿਮਾਨਾਂ ਵੱਲੋਂ ਜੇਤੂ ਵਿਦਿਆਰਥੀਆਂ ਨੂੰ ਉਤਸ਼ਾਹਿਤ ਕਰਣ ਲਈ ਸਨਮਾਨਿਤ ਵੀ ਕੀਤਾ ਗਿਆ। ਇਸ ਮੁਹਿੰਮ ਨੂੰ
ਵਿਦਿਆਰਥੀਆਂ ਲਈ ਹੋਰ ਪ੍ਰਭਾਵਸ਼ੀਲ ਬਣਾਉਣ ਲਈ ਇੱਕ ਜਾਗਰੂਕਤਾ ਰੈਲੀ ਕਰਵਾਈ ਗਈ।ਪ੍ਰੋਗਰਾਮ ਦੇ ਅੰਤ ਵਿੱਚ ਸੁਰਿੰਦਰ ਸਿੰਘ, ਪ੍ਰਧਾਨ (ਪੀ ਟੀ ਏ ਐਸੋਸੀਏਸ਼ਨ), ਨੇ ਆਏ ਮਾਹਿਰਾਂ ਅਤੇ
ਬਲਵਿੰਦਰ ਸਿੰਘ ਅਤੇ ਰਾਜਵਿੰਦਰ ਸਿੰਘ (ਸਕੂਲ ਟੀਚਰ) ਦਾ ਧੰਨਵਾਦ ਕੀਤਾ ਅਤੇ ਇਸ ਮੁਹਿੰਮ ਵਰਗੇ ਹੋਰ
ਪ੍ਰੋਗਰਾਮ ਵਿਦਿਆਰਥੀਆਂ ਲਈ ਉਲੀਕਣ ਦੀ ਗੁਜਾਰਿਸ਼ ਵੀ ਕੀਤੀ।