ਸੁਖਵਿੰਦਰ ਸਿੰਘ ਬਿੰਦਰਾ ਨੇ DGP ਗੌਰਵ ਯਾਦਵ ਨਾਲ 18 ਨਵੰਬਰ ਨੂੰ ਅੰਮ੍ਰਿਤਸਰ ਵਿਖੇ ਹੋਣ ਵਾਲੇ ਰਾਸ਼ਟਰੀ ਪੱਧਰੀ ਨਸ਼ਾ ਮੁਕਤ ਭਾਰਤ ਅਭਿਆਨ ਦੇ ਆਯੋਜਨ ਸੰਬੰਧੀ ਕੀਤੀ ਵਿਸ਼ੇਸ਼ ਮੀਟਿੰਗ
ਲੁਧਿਆਣਾ, 10 ਨਵੰਬਰ 2025 : ਸੁਖਵਿੰਦਰ ਸਿੰਘ ਬਿੰਦਰਾ ਮੈਂਬਰ (ਐਨ.ਆਈ.ਐਸ.ਡੀ.) ਅਤੇ ਵਿਸ਼ੇਸ਼ ਮੈਂਬਰ (ਐਨ.ਸੀ.ਸੀ.ਡੀ.ਆਰ.), ਸਮਾਜਿਕ ਨਿਆਂ ਅਤੇ ਸਸ਼ਕਤੀਕਰਨ ਮੰਤਰਾਲਾ, (ਭਾਰਤ ਸਰਕਾਰ) ਨੇ ਡੀਜੀਪੀ ਪੰਜਾਬ ਗੌਰਵ ਯਾਦਵ ਨਾਲ 18 ਨਵੰਬਰ ਨੂੰ ਪੰਜਾਬ ਦੇ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਹੋਣ ਵਾਲੇ ਰਾਸ਼ਟਰੀ ਪੱਧਰ ਦੇ ਨਸ਼ਾ ਮੁਕਤ ਭਾਰਤ ਅਭਿਆਨ ਨੂੰ ਕਾਮਯਾਬ ਬਣਾਉਣ ਲਈ ਵਿਸ਼ੇਸ਼ ਮੀਟਿੰਗ ਕੀਤੀ।
ਬਿੰਦਰਾ ਨੇ ਕਿਹਾ ਕਿ ਇਸ ਸਮਾਗਮ ਵਿੱਚ ਹਜ਼ਾਰਾਂ ਨੌਜਵਾਨ ਅਤੇ ਵਿਦਿਆਰਥੀ ਸ਼ਾਮਲ ਹੋਣਗੇ ਜੋ ਪੰਜਾਬ ਨੂੰ ਨਸ਼ਾ ਮੁਕਤ ਰਾਜ ਬਣਾਉਣ ਦੇ ਮਿਸ਼ਨ ਵਿੱਚ ਇੱਕਜੁੱਟ ਹੋਣਗੇ। ਸੁੱਖਵਿੰਦਰ ਸਿੰਘ ਬਿੰਦਰਾ ਨੇ ਦਸਿਆ ਕਿ ਮੁੱਖ ਮਹਿਮਾਨ ਕੇਂਦਰੀ ਮੰਤਰੀ ਡਾ. ਵੀਰੇਂਦਰ ਕੁਮਾਰ ਅਤੇ ਮਾਨਯੋਗ ਰਾਜਪਾਲ ਪੰਜਾਬ ਗੁਲਾਬ ਚੰਦ ਕਟਾਰੀਆ ਵਿਚਕਾਰ ਪਹਿਲਾ ਹੋਈਆ ਮੀਟਿੰਗਾ ਵਿੱਚ ਨਸ਼ਿਆਂ ਦੀ ਦੁਰਵਰਤੋਂ ਵਿਰੁੱਧ ਲੜਾਈ ਨੂੰ ਮਜ਼ਬੂਤ ਕਰਨ ਅਤੇ ਰਾਜ ਭਰ ਵਿੱਚ ਭਾਈਚਾਰਕ ਭਾਗੀਦਾਰੀ ਨੂੰ ਉਤਸ਼ਾਹਿਤ ਕਰੇਗੀ।
ਸੁਖਵਿੰਦਰ ਸਿੰਘ ਬਿੰਦਰਾ ਨੇ ਕਿਹਾ ਕਿ ਸਮਾਜਿਕ ਨਿਆਂ ਅਤੇ ਸਸ਼ਕਤੀਕਰਨ ਮੰਤਰਾਲੇ ਦੇ ਮਾਨਯੋਗ ਕੈਬਨਿਟ ਮੰਤਰੀ ਡਾ. ਵੀਰੇਂਦਰ ਕੁਮਾਰ ਦੀ ਮੌਜੂਦਗੀ ਅੰਮ੍ਰਿਤਸਰ ਦੇ ਲੋਕਾਂ ਲਈ ਪ੍ਰੇਰਨਾ ਦਾ ਇੱਕ ਵੱਡਾ ਸਰੋਤ ਹੋਵੇਗੀ ਅਤੇ ਨਸ਼ਾ ਮੁਕਤ ਭਾਰਤ ਅਭਿਆਨ ਦੀ ਦੇਸ਼ ਵਿਆਪੀ ਮੁਹਿੰਮ ਨੂੰ ਹੋਰ ਮਜ਼ਬੂਤੀ ਦੇਵੇਗੀ। ਨਸ਼ਾ ਪੂਰੇ ਪਰਿਵਾਰ ਦੀ ਜ਼ਿੰਦਗੀ ਬਰਬਾਦ ਕਰ ਦਿੰਦਾ ਹੈ। ਇਹ ਨਸ਼ਾ ਮੁਕਤ ਭਾਰਤ ਅਭਿਆਨ ਨੌਜਵਾਨਾਂ ਨੂੰ ਅੱਗੇ ਵਧਣ ਦਾ ਮੌਕਾ ਦਿੰਦਾ ਹੈ। ਨਸ਼ਾ ਖਤਮ ਕਰਕੇ ਨੌਜਵਾਨਾਂ ਨੂੰ ਖੇਡਾਂ ਵਿੱਚ ਹਿੱਸਾ ਲੈਣ ਲਈ ਉਤਸ਼ਾਹਿਤ ਕੀਤਾ ਜਾਂਦਾ ਹੈ। ਇਸ ਮੀਟਿੰਗ ਦੌਰਾਨ ਸਮਾਜਿਕ ਨਿਆਂ ਅਤੇ ਸਸ਼ਕਤੀਕਰਨ ਮੰਤਰਾਲਾ ਦੇ ਕੇਂਦਰੀ ਡੇਲੀਗੇਟ, ਜੁਆਇੰਟ ਸਕੱਤਰ ਸ਼੍ਰੀਮਤੀ ਲਤਾ ਗਨਪੱਤੇ ਆਈ ਏ ਐਸ, ਸ਼੍ਰੀ ਪਰਵੀਨ ਥਿੰਦ ਆਈ ਏ ਐਸ ਇਸ ਮੀਟਿੰਗ ਵਿੱਚ ਸ਼ਾਮਲ ਹੋਏ ਅਤੇ ਉਹਨਾਂ ਨੇ ਆਪਣੇ ਕੀਮਤੀ ਵਿਚਾਰ ਸਾਂਝੇ ਕੀਤੇ।
ਬਿੰਦਰਾ ਨੇ ਕਿਹਾ ਕਿ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਯੋਗ ਅਗਵਾਈ ਹੇਠ ਭਾਰਤ ਨੂੰ ਜਲਦੀ ਹੀ ਨਸ਼ਾ ਮੁਕਤ ਬਣਾਇਆ ਜਾਵੇਗਾ।