ਵਿਸ਼ੇਸ਼ ਟੀਕਾਕਪਨ ਹਫ਼ਤੇ ਦੌਰਾਨ ਲਾਏ ਜਾ ਰਹੇ ਕੈਂਪ
ਰੋਹਿਤ ਗੁਪਤਾ
ਗੁਰਦਾਸਪੁਰ 11 ਨਵੰਬਰ
ਸਿਹਤ ਵਿਭਾਗ ਵੱਲੋਂ ਵਿੱਢੇ ਗਏ ਪ੍ਰੋਗਰਾਮ ਤਹਿਤ 10 ਨਵੰਬਰ ਤੌਂ 17ਨਵੰਬਰ ਤੱਕ ਵਿਸ਼ੇਸ਼ ਟੀਕਾਕਰਨ ਹਫਤਾ ਮਨਾਇਆ ਜਾ ਰਿਹਾ ਹੈ। ਇਸ ਦੌਰਾਨ ਬੱਚਿਆਂ ਅਤੇ ਗਰਭਵਤੀ ਮਾਵਾਂ ਦਾ ਟੀਕਾਕਰਣ ਕੀਤਾ ਜਾ ਰਿਹਾ ਹੈ।
ਇਹ ਸਬੰਧੀ ਸਿਵਲ ਸਰਜਨ ਗੁਰਦਾਸਪੁਰ ਡਾਕਟਰ ਜਸਵਿੰਦਰ ਸਿੰਘ ਜੀ ਨੇ ਦਸਿਆ ਕਿ 10 ਤੋਂ 17 ਨਵੰਬਰ ਤੱਕ ਵਿਸ਼ੇਸ਼ ਟੀਕਾਕਰਨ ਹਫਤਾ ਮਨਾਇਆ ਜਾ ਰਿਹਾ ਹੈ।
ਵਿਸ਼ੇਸ਼ ਟੀਕਾਕਰਨ ਹਫਤੇ ਦੌਰਾਨ ਜਿਲੇ ਵਿਚ ਵਖ ਵਖ ਥਾਈਂ ਟੀਕਾਕਰਨ ਕੈਂਪ ਲਾਏ ਜਾ ਰਹੇ ਹਨ। ਇਸ ਦੌਰਾਨ ਉਨ੍ਹਾਂ ਬੱਚਿਆਂ ਅਤੇ ਗਰਭਵਤੀ ਮਾਵਾਂ ਦਾ ਟੀਕਾਕਰਨ ਕੀਤਾ ਜਾ ਰਿਹਾ ਹੈ ਜੋ ਕਿਸੇ ਕਾਰਨ ਇਸ ਤੋਂ ਵਾਂਝੇ ਰਹਿ ਗਏ ਸਨ। ਸਮੂਹ ਬੱਚਿਆਂ ਅਤੇ ਗਰਭਵਤੀ ਮਾਵਾਂ ਲਈ ਬਹੁਤ ਜਰੂਰੀ ਹੈ। ਟੀਕਾਕਰਨ ਸਾਨੂੰ ਬੀਮਾਰੀਆਂ ਤੋਂ ਬਚਾਉੰਦਾ ਹੈ। ਟੀਕਾਕਰਨ ਦੀ ਬਦੌਲਤ ਕਈ ਬੀਮਾਰੀਆਂ ਜਿਵੇ ਕਿ ਪੋਲਿਓ ਆਦਿ ਤੋ ਮੁਕਤੀ ਪਾਈ ਗਈ ਹੈ। ਟੀਕਾਕਰਨ ਨਾਲ ਹੀ ਬੀਮਾਰੀਆਂ ਦੀ ਰੋਕਥਾਮ ਕੀਤੀ ਜਾ ਰਹੀ ਹੈ।
ਇਸ ਹਫ਼ਤੇ ਦੋਰਾਨ ਪਰਵਾਸੀ ਅਬਾਦੀ ਅਤੇ ਹੋਰ ਅਬਾਦੀ ਦੇ ਵਾਂਝੇ ਰਹਿ ਗਏ ਲਾਭਪਾਤਰੀਆਂ ਦਾ ਟੀਕਾਕਰਨ ਕੀਤਾ ਜਾ ਰਿਹਾ ਹੈ।
ਜਿਲਾ ਟੀਕਾਕਰਨ ਅਫਸਰ ਡਾ. ਭਾਵਨਾ ਸ਼ਰਮਾ ਜੀ ਨੇ ਕਿਹਾ ਕਿ ਸਮੂਹ ਸਟਾਫ ਨੂੰ ਹਿਦਾਇਤ ਕੀਤੀ ਗਈ ਹੈ ਕਿ ਜੋ ਵੀ
ਟੀਕਾਕਰਨ ਕੀਤਾ ਗਿਆ ਹੈ, ਉਸ ਸਬੰਧੀ ਆਨਲਾਈਨ ਡਾਟਾ ਅਪਡੇਟ ਕੀਤਾ ਜਾਵੇ। ਜੋ ਵੀ ਲਾਭਪਾਤਰੀ ਟੀਕਾਕਰਨ ਤੋ ਵਾਂਝੇ ਰਹਿ ਗਏ ਉਨਾਂ ਦੀ ਸ਼ਨਾਖਤ ਕੀਤੀ ਜਾਵੇ।ਹਰੇਕ ਲਾਭਪਾਤਰੀ ਦਾ ਟੀਕਾਕਰਨ ਕੀਤਾ ਜਾਵੇ। ਉਨਾਂ ਸਮੂਹ ਲੋਕਾਂ ਨੂੰ ਅਪੀਲ ਕੀਤੀ ਕਿ ਟੀਕਾਕਰਨ ਮੁਹਿੰਮ ਵਿਚ ਸ਼ਾਮਲ ਹੋਣ ਅਤੇ ਕਿਸੇ ਕਾਰਨ ਟੀਕਾਕਰਨ ਤੋ ਵਾਂਝੇ ਰਹਿ ਗਏ ਬਚਿਆਂ ਤੇ ਗਰਭਵਤੀ ਔਰਤਾਂ ਦਾ ਟੀਕਾਕਰਨ ਕਰਵਾਇਆ ਜਾਵੇ।