ਸਰਕਾਰੀ ਪ੍ਰਾਇਮਰੀ ਸਕੂਲ ਰੰਗੜ੍ਹ ਨੰਗਲ ਵਿਖੇ ਬਾਲ ਮੇਲਾ ਕਰਵਾਇਆ ਗਿਆ
ਮਾਪਿਆਂ ਤੇ ਬੱਚਿਆਂ ਦੀਆਂ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ
ਰੋਹਿਤ ਗੁਪਤਾ
ਬਟਾਲਾ 14 ਨਵੰਬਰ
ਸਿੱਖਿਆ ਵਿਭਾਗ ਵੱਲੋਂ ਜਾਰੀ ਆਦੇਸਾਂ ਦੀ ਪਾਲਣਾ ਕਰਦੇ ਹੋਏ ਅੱਜ ਬਾਲ ਦਿਵਸ ਮੌਕੇ ਸਰਕਾਰੀ ਪ੍ਰਾਇਮਰੀ ਸਕੂਲ ਰੰਗੜ੍ਹ ਨੰਗਲ ਬਲਾਕ ਕਾਦੀਆਂ -2 ਵਿਖੇ ਪ੍ਰੀ ਪ੍ਰਾਇਮਰੀ ਜਮਾਤਾਂ ਦੇ ਬੱਚਿਆਂ ਦਾ ਬਾਲ ਮੇਲੇ ਆਯੋਜਿਤ ਕੀਤਾ ਗਿਆ। ਜਿਸ ਵਿੱਚ ਪ੍ਰਥਮ ਕੋਆਰਡੀਨੇਟਰ ਅੰਜਲੀ ਸ਼ਰਮਾ ਟੀਮ ਮੈਂਬਰ ਰਵਨੀਤ ਅੱਤਰੀ ਵੱਲੋਂ ਵਿਸ਼ੇਸ਼ ਤੌਰ ਤੇ ਸ਼ਮੂਲੀਅਤ ਕਰਦੇ ਹੋਏ ਬੱਚਿਆਂ ਦੇ ਮਾਤਾ ਪਿਤਾ ਤੇ ਵਿਦਿਆਰਥੀਆਂ ਨੂੰ ਵੱਖ-ਵੱਖ ਗਤੀਵਿਧੀਆਂ ਕਰਵਾਈਆਂ। ਇਸ ਮੌਕੇ ਜਾਣਕਾਰੀ ਦਿੰਦੇ ਹੋਏ ਸੈਂਟਰ ਮੁੱਖ ਅਧਿਆਪਕ ਸ. ਰਵਿੰਦਰ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਸਿੱਖਿਆ ਅਫ਼ਸਰ ਸ਼੍ਰੀਮਤੀ ਪਰਮਜੀਤ ਤੇ ਡਿਪਟੀ ਡੀਈਓ ਡਾ. ਅਨਿਲ ਸ਼ਰਮਾ ਦੀ ਅਗਵਾਈ ਵਿੱਚ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਸ. ਪੋਹਲਾ ਸਿੰਘ ਦੇ ਸਹਿਯੋਗ ਨਾਲ ਸਕੂਲ ਵਿੱਚ ਬਾਲ ਦਿਵਸ ਮੌਕੇ ਸਾਦਾ ਪਰ ਪ੍ਰਭਾਵਸ਼ਾਲੀ ਸਮਾਗਮ ਸਕੂਲ ਵਿੱਚ ਆਯੋਜਿਤ ਕੀਤਾ ਗਿਆ , ਜਿਸ ਵਿੱਚ ਵੱਡੀ ਪੱਧਰ ਤੇ ਪ੍ਰੀ ਪ੍ਰਾਇਮਰੀ ਦੇ ਵਿਦਿਆਰਥੀਆਂ ਦੇ ਮਾਪਿਆਂ ਵੱਲੋਂ ਸ਼ਮੂਲੀਅਤ ਕੀਤੀ ਗਈ। ਇਸ ਦੌਰਾਨ ਬਾਲ ਦਿਵਸ ਬਾਰੇ ਵਿਦਿਆਰਥੀਆਂ ਨੂੰ ਵਿਸਥਾਰ ਨਾਲ ਜਾਣਕਾਰੀ ਦਿੰਦੇ ਹੋਏ ਨਿੰਬੂ ਦੌੜ , ਗੁਬਾਰਾ ਤਾਲਮੇਲ, ਕੁਰਸੀ ਖੇਡ ਗਤੀਵਿਧੀਆਂ ਕਰਵਾਈਆਂ ਗਈਆਂ ਜਿਸ ਵਿੱਚ ਮਾਪਿਆਂ ਤੇ ਵਿਦਿਆਰਥੀਆਂ ਵੱਲੋਂ ਭਾਗ ਲੈਂਦੇ ਹੋਏ ਆਨੰਦ ਮਾਣਿਆ। ਇਸ ਦੌਰਾਨ ਵਿਦਿਆਰਥੀਆਂ ਤੇ ਮਾਪਿਆਂ ਨੂੰ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਪ੍ਰੀ ਪ੍ਰਾਇਮਰੀ ਕਲਾਸਾਂ ਸ਼ੁਰੂ ਕਰਨਾ ਪੰਜਾਬ ਦਾ ਬਹੁਤ ਵਧੀਆ ਉਪਰਾਲਾ ਹੈ। ਇਸ ਨਾਲ 3 ਤੋਂ 6 ਸਾਲ ਦੇ ਬੱਚਿਆਂ ਦੀ ਨੀਂਹ ਮਜ਼ਬੂਤ ਹੁੰਦੀ ਹੈ। ਇਸ ਮੌਕੇ ਉਨ੍ਹਾਂ ਪ੍ਰਥਮ ਟੀਮ ਦਾ ਸਕੂਲ ਪਹੁੰਚਣ ਤੇ ਧੰਨਵਾਦ ਕੀਤਾ। ਇਸ ਮੌਕੇ ਅਧਿਆਪਕ ਤਜਿੰਦਰ ਸਿੰਘ, ਅਧਿਆਪਿਕਾ ਗੁਰਪ੍ਰੀਤ ਕੌਰ, ਬਲਵਿੰਦਰ ਕੌਰ, ਅਮਨਪ੍ਰੀਤ ਕੌਰ, ਸਕੂਲ ਮੈਨਜਮੈਂਟ ਕਮੇਟੀ ਦੇ ਚੇਅਰਮੈਨ ਸ. ਹਰਪ੍ਰੀਤ ਸਿੰਘ, ਬੱਚਿਆਂ ਦੇ ਮਾਪੇ ਮੇਜਰ ਸਿੰਘ, ਸਕੱਤਰ ਸਿੰਘ, ਸੁਖਵਿੰਦਰ ਕੌਰ, ਗੁਰਪ੍ਰੀਤ ਕੌਰ, ਸਰਬਜੀਤ ਕੌਰ, ਸੰਦੀਪ ਕੌਰ, ਮਨਪ੍ਰੀਤ ਕੌਰ, ਸੀਮਾ, ਸਿਮਰਨ,ਸ਼ਤਬੀਰ, ਪਰਮਜੀਤ, ਪਿੰਦਰ ਕੌਰ, ਰੁਪਿੰਦਰ ਕੌਰ, ਕੇਵਲ ਸਿੰਘ, ਹਰਪ੍ਰੀਤ ਕੌਰ ਆਦਿ ਹਾਜ਼ਰ ਸਨ।