Amit Shah ਨੇ ਫਰੀਦਾਬਾਦ 'ਚ ਉੱਤਰੀ ਜ਼ੋਨਲ ਕੌਂਸਲ ਦੀ 32ਵੀਂ ਮੀਟਿੰਗ ਦੀ ਕੀਤੀ ਪ੍ਰਧਾਨਗੀ (ਵੇਖੋ Video)
ਬਾਬੂਸ਼ਾਹੀ ਬਿਊਰੋ
ਫਰੀਦਾਬਾਦ, 17 ਨਵੰਬਰ, 2025 : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ (ਸੋਮਵਾਰ) ਹਰਿਆਣਾ ਦੇ ਫਰੀਦਾਬਾਦ 'ਚ ਉੱਤਰੀ ਖੇਤਰੀ ਪ੍ਰੀਸ਼ਦ (Northern Zonal Council) ਦੀ 32ਵੀਂ ਮੀਟਿੰਗ ਦੀ ਪ੍ਰਧਾਨਗੀ ਕੀਤੀ। ਇਸ ਹਾਈ-ਲੈਵਲ ਮੀਟਿੰਗ ਦੀ ਸ਼ੁਰੂਆਤ 10 ਨਵੰਬਰ ਨੂੰ ਹੋਏ ਦਿੱਲੀ ਕਾਰ ਬਲਾਸਟ ਦੇ ਪੀੜਤਾਂ ਨੂੰ ਸ਼ਰਧਾਂਜਲੀ ਦੇਣ ਨਾਲ ਹੋਈ।
ਉੱਤਰੀ ਖੇਤਰੀ ਪ੍ਰੀਸ਼ਦ 'ਚ ਚਾਰ ਮੈਂਬਰ ਰਾਜਾਂ ਦੇ ਮੁੱਖ ਮੰਤਰੀਆਂ, ਅਤੇ ਚਾਰ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੇ ਉਪ-ਰਾਜਪਾਲਾਂ ਤੇ ਪ੍ਰਸ਼ਾਸਕਾਂ ਨੇ ਹਿੱਸਾ ਲਿਆ। ਦੱਸ ਦੇਈਏ ਕਿ ਇਸ 'ਚ ਹਰਿਆਣਾ, ਹਿਮਾਚਲ ਪ੍ਰਦੇਸ਼, ਪੰਜਾਬ, ਰਾਜਸਥਾਨ, ਦਿੱਲੀ, ਜੰਮੂ-ਕਸ਼ਮੀਰ, ਲੱਦਾਖ ਅਤੇ ਚੰਡੀਗੜ੍ਹ ਸ਼ਾਮਲ ਹਨ। ਅਮਿਤ ਸ਼ਾਹ ਇਸ ਪ੍ਰੀਸ਼ਦ ਦੇ ਚੇਅਰਮੈਨ ਹਨ ਅਤੇ ਹਰਿਆਣਾ ਦੇ ਮੁੱਖ ਮੰਤਰੀ ਇਸਦੇ ਉਪ-ਚੇਅਰਮੈਨ ਹਨ।
#WATCH | Union Home Minister Amit Shah chairs the 32nd meeting of the Northern Zonal Council in Haryana's Faridabad.
The meeting began with a brief silence held in remembrance of those who lost their lives in the November 10 Delhi car blast.
The Northern Zonal Council… pic.twitter.com/rji64xHQSx
— ANI (@ANI) November 17, 2025
'Fast Track' ਕੋਰਟ ਸਣੇ ਕਈ ਮੁੱਦਿਆਂ 'ਤੇ ਚਰਚਾ
ਇਸ ਮੀਟਿੰਗ 'ਚ ਕੇਂਦਰ ਸਰਕਾਰ ਅਤੇ ਰਾਜ ਸਰਕਾਰਾਂ ਦੇ ਸੀਨੀਅਰ ਅਧਿਕਾਰੀ ਵੀ ਸ਼ਾਮਲ ਹੋਏ। ਮੀਟਿੰਗ 'ਚ ਔਰਤਾਂ ਅਤੇ ਬੱਚਿਆਂ ਖਿਲਾਫ਼ ਜਿਨਸੀ ਅਪਰਾਧਾਂ ਦੇ ਮਾਮਲਿਆਂ ਦੀ ਤੁਰੰਤ ਜਾਂਚ ਲਈ 'ਫਾਸਟ ਟਰੈਕ ਵਿਸ਼ੇਸ਼ ਅਦਾਲਤਾਂ' (Fast Track special courts) ਨੂੰ ਲਾਗੂ ਕਰਨ ਵਰਗੇ ਕੌਮੀ ਮਹੱਤਵ ਦੇ ਮੁੱਦਿਆਂ 'ਤੇ ਚਰਚਾ ਹੋਣੀ ਹੈ।