ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਦੀ ਯਾਦ ਵਿੱਚ ਪ੍ਰੇਰਣਾਦਾਇਕ ਭਾਸ਼ਣ ਮੁਕਾਬਲੇ ਕਰਵਾਏ
ਅਸ਼ੋਕ ਵਰਮਾ
ਮਾਨਸਾ, 21 ਨਵੰਬਰ 2025:ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਨੀਲਮ ਰਾਣੀ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਡਾਕਟਰ ਪਰਮਜੀਤ ਸਿੰਘ ਭੋਗਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਦੀ ਯਾਦਗਰ ਨੂੰ ਸਮਰਪਿਤ ਜ਼ਿਲ੍ਹਾ ਪੱਧਰੀ ਭਾਸ਼ਣ ਮੁਕਾਬਲੇ ਸਕੂਲ ਆਫ਼ ਐਮੀਨੈਸ (ਮੁੰਡੇ) ਮਾਨਸਾ ਵਿਖੇ ਕਰਵਾਏ ਗਏ।
ਇਹਨਾਂ ਮੁਕਾਬਲਿਆਂ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਨੋਡਲ ਅਫ਼ਸਰ ਨਿਰਮਲ ਸਿੰਘ ਨੇ ਦੱਸਿਆ ਕਿ ਨਿਧੀ ਸਕੂਲ ਆਫ਼ ਐਮੀਨੈਸ ਸਰਦੂਲਗੜ੍ਹ ਨੇ ਪਹਿਲਾ ਸਥਾਨ, ਹਰਮਨ ਸਿੰਘ ਸਕੂਲ ਆਫ਼ ਐਮੀਨੈਸ (ਮੁੰਡੇ) ਮਾਨਸਾ ਨੇ ਦੂਜਾ ਸਥਾਨ, ਰਮਨਦੀਪ ਕੌਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੀਰੋਕੇ ਕਲਾਂ ਨੇ ਦੂਜਾ ਸਥਾਨ ਹਾਸਲ ਕੀਤਾ। ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਨਿਰਮਲ ਸਿੰਘ ਨੇ ਸ੍ਰੀ ਗੁਰੂ ਤੇਗ ਬਹਾਦਰ ਦੀ ਜੀਵਨੀ ਬਾਰੇ ਵਿਦਿਆਰਥੀਆਂ ਨਾਲ ਆਪਣੇ ਵਿਚਾਰ ਸਾਂਝੇ ਕੀਤੇ।
ਇਸ ਮੌਕੇ ਲੈਕਚਰਾਰ ਗੁਰਪ੍ਰੀਤ ਕੌਰ, ਇੰਦਰਜੀਤ ਸਿੰਘ, ਅਮਨਦੀਪ ਸਿੰਘ, ਗਗਨਦੀਪ ਕੌਰ ਹਾਜ਼ਰ ਸਨ।