ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਬਠਿੰਡਾ ਜ਼ਿਲ੍ਹੇ ਦੇ 6 ਹਲਕਿਆਂ ਤੋਂ ਰਵਾਨਾ ਹੋਣਗੀਆਂ ਬੱਸਾਂ
ਅਸ਼ੋਕ ਵਰਮਾ
ਬਠਿੰਡਾ, 21 ਨਵੰਬਰ 2025 : ‘ਮੁੱਖ ਮੰਤਰੀ ਤੀਰਥ ਯਾਤਰਾ’ ਤਹਿਤ ਜ਼ਿਲ੍ਹੇ ਦੇ 6 ਵਿਧਾਨ ਸਭਾ ਹਲਕਿਆਂ ਭੁੱਚੋ ਮੰਡੀ, ਬਠਿੰਡਾ (ਸ਼ਹਿਰੀ), ਬਠਿੰਡਾ (ਦਿਹਾਤੀ), ਤਲਵੰਡੀ ਸਾਬੋ, ਰਾਮਪੁਰਾ ਅਤੇ ਮੌੜ ਤੋਂ 26 ਨਵੰਬਰ 2025 ਨੂੰ ਪਵਿੱਤਰ ਗੁਰੂ ਕੀ ਨਗਰੀ ਅੰਮ੍ਰਿਤਸਰ ਸਾਹਿਬ ਲਈ ਸਵੇਰੇ 9 ਵਜੇ ਬੱਸਾਂ ਰਵਾਨਾਂ ਕੀਤੀਆਂ ਜਾਣਗੀਆਂ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼੍ਰੀ ਰਾਜੇਸ਼ ਧੀਮਾਨ ਨੇ ਸਾਂਝੀ ਕੀਤੀ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਬੰਧਤ ਹਲਕਿਆਂ ਦੇ ਬੂਥ ਲੈਵਲ ਅਫਸਰ (ਬੀਐਲਓ) ਦੀ ਮੱਦਦ ਨਾਲ ਸ਼ਰਧਾਲੂਆਂ ਦੀ ਚੋਣ ਪਾਰਦਰਸ਼ੀ ਢੰਗ ਨਾਲ ਡਰਾਅ ਰਾਹੀਂ ਕੀਤੀ ਜਾਵੇਗੀ। ਉਨ੍ਹਾਂ ਇਹ ਵੀ ਦੱਸਿਆ ਕਿ ਸ਼ਰਧਾਲੂਆਂ ਦੇ ਰਹਿਣ ਤੇ ਖਾਣ-ਪੀਣ ਦਾ ਪ੍ਰਬੰਧ ਵੀ ਕੀਤਾ ਜਾਵੇਗਾ ਤਾਂ ਜੋ ਉਨ੍ਹਾਂ ਨੂੰ ਉਥੇ ਕਿਸੇ ਵੀ ਤਰ੍ਹਾਂ ਦੀ ਕੋਈ ਸਮੱਸਿਆ ਦਰਪੇਸ਼ ਨਾ ਆਵੇ।
ਡਿਪਟੀ ਕਮਿਸ਼ਨਰ ਨੇ ਇਹ ਵੀ ਕਿਹਾ ਕਿ 50 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਸ਼ਰਧਾਲੂਆਂ ਨੂੰ ਯਾਤਰਾ ਲਈ ਰਜਿਸਟਰ ਕੀਤਾ ਜਾਵੇਗਾ ਅਤੇ ਰਜਿਸਟ੍ਰੇਸ਼ਨ ਲਈ ਵੋਟਰ ਆਈ.ਡੀ. ਕਾਰਡ ਲਾਜ਼ਮੀ ਕੀਤਾ ਗਿਆ ਹੈ।