ਰਿਟਰਨਿੰਗ ਅਫਸਰਾਂ ਵੱਲੋਂ ਵੱਖ-ਵੱਖ ਰਾਜਨੀਤਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ
ਅਸ਼ੋਕ ਵਰਮਾ
ਬਠਿੰਡਾ, 1 ਦਸੰਬਰ 2025: ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਸ਼੍ਰੀ ਰਾਜੇਸ਼ ਧੀਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਰਿਟਰਨਿੰਗ ਅਫਸਰ ਜ਼ਿਲ੍ਹਾ ਪ੍ਰੀਸ਼ਦ-ਕਮ-ਵਧੀਕ ਡਿਪਟੀ ਕਮਿਸ਼ਨਰ ਜਨਰਲ ਪੂਨਮ ਸਿੰਘ ਅਤੇ ਆਰ.ਓ. ਬਲਾਕ ਬਠਿੰਡਾ-ਕਮ-ਐਸਡੀਐਮ ਬਠਿੰਡਾ ਸ ਬਲਕਰਨ ਸਿੰਘ ਮਾਹਲ ਨੇ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੇ ਮੱਦੇਨਜ਼ਰ ਅੱਜ ਇਥੇ ਆਪੋਂ-ਆਪਣੇ ਦਫਤਰ ਵਿਖੇ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ।
ਇਸ ਮੌਕੇ ਰਿਟਰਨਿੰਗ ਅਫਸਰ ਜ਼ਿਲ੍ਹਾ ਪ੍ਰੀਸ਼ਦ-ਕਮ-ਵਧੀਕ ਡਿਪਟੀ ਕਮਿਸ਼ਨਰ ਜਨਰਲ ਪੂਨਮ ਸਿੰਘ ਅਤੇ ਆਰ.ਓ. ਬਲਾਕ ਬਠਿੰਡਾ-ਕਮ-ਐਸਡੀਐਮ ਬਠਿੰਡਾ ਸ ਬਲਕਰਨ ਸਿੰਘ ਮਾਹਲ ਨੇ ਨੋਮੀਨੇਸ਼ਨ, ਨੋਮੀਨੇਸ਼ਨ ਦੀ ਮਿਤੀਆਂ ਤੋਂ ਇਲਾਵਾ ਆਦਰਸ਼ ਚੋਣ ਜ਼ਾਬਤੇ ਦੀ ਪਾਲਣਾ ਆਦਿ ਬਾਰੇ ਜਾਣਕਾਰੀ ਸਾਂਝੀ ਕੀਤੀ। ਇਸ ਤੋਂ ਇਲਾਵਾ ਉਨ੍ਹਾਂ ਵੱਖ-ਵੱਖ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਨੋਮੀਨੇਸ਼ਨ ਫਾਰਮਾਂ ਬਾਰੇ ਵੀ ਜਾਣੂ ਕਰਵਾਇਆ।
ਇਸ ਦੌਰਾਨ ਉਨ੍ਹਾਂ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਪੁਰਜ਼ੋਰ ਅਪੀਲ ਕਰਦਿਆਂ ਕਿਹਾ ਕਿ ਆਦਰਸ਼ ਚੋਣ ਜਾਬਤੇ ਦੀ ਇੰਨ-ਬਿਨ ਪਾਲਣਾ ਕਰਨੀ ਯਕੀਨੀ ਬਣਾਈ ਜਾਵੇ।
ਇਸ ਮੌਕੇ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦੇ ਆਦਿ ਹਾਜ਼ਰ ਸਨ