ਵਿਸ਼ਵ ਏਡਜ਼ ਦਿਵਸ ਮੌਕੇ ਕਰਵਾਇਆ ਜਾਗਰੂਕਤਾ ਸੈਮੀਨਾਰ
ਪ੍ਰਮੋਦ ਭਾਰਤੀ
ਨਵਾਂਸ਼ਹਿਰ, 1 ਦਸੰਬਰ 2025
ਜਿਲ੍ਹਾ ਅਤੇ ਸੈਸਨ ਜੱਜ-ਕਮ-ਚੇਅਰਮੈਨ, ਜਿਲ੍ਹਾਂ ਕਾਨੂੰਨੀ ਸੇਵਾਵਾਂ ਅਥਾਰਟੀ, ਸ਼ਹੀਦ ਭਗਤ ਸਿੰਘ ਨਗਰ ਸ੍ਰੀਮਤੀ ਪ੍ਰਿਆ ਸੂਦ ਦੀ ਹਦਾਇਤਾਂ ਤਹਿਤ ਸਿਵਲ ਜੱਜ ( ਸੀਨੀਅਰ ਡੀਵੀਜ਼ਨ)/ ਸੀ.ਜੇ.ਐੱਮ-ਕਮ-ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਡਾ.ਅਮਨਦੀਪ ਦੀ ਅਗਵਾਈ ਹੇਠ ਦਫਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ਼ਹੀਦ ਭਗਤ ਸਿੰਘ ਨਗਰ ਵੱਲੋ ਸੰਧੂ ਹਸਪਤਾਲ, ਵਿੱਖੇ ਵਿਸ਼ਵ ਏਡਜ਼ ਦਿਵਸ ਮਨਾਇਆ ਗਿਆ ਅਤੇ ਇਸ ਮੌਕੇ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ । ਇਸ ਮੌਕੇ ਦਫਤਰ ਦੇ ਪੈਰਾ ਲੀਗਲ ਵਾਲੰਟੀਅਰਜ਼ ਵਾਸੁਦੇਵ ਪਰਦੇਸੀ ਅਤੇ ਸ੍ਰੀ ਦੇਸ ਰਾਜ ਬਾਲੀ ਵੱਲੋ ਵਿਸ਼ਵ ਏਡਜ਼ ਦਿਨ ਦੇ ਮੌਕੇ ਕਿਹਾ ਕਿ ਇਸ ਦਿਨ ਨੂੰ ਮਨਾਉਣ ਦਾ ਉਦੇਸ਼ ਐਚ.ਆਈ.ਵੀ ਸੰਕਰਮਣ ਕਾਰਨ ਫੈਲਣ ਵਾਲੀ ਬਿਮਾਰੀ ਏਡਜ਼ ਬਾਰੇ ਸਾਰੇ ਉਮਰ ਦੇ ਆਮ ਲੋਕਾਂ ਵਿੱਚ ਜਾਗਰੂਕਤਾ ਪੈਦਾ ਕਰਨਾ ਹੈ। ਇਹ ਦਿਨ ਸਿਹਤਮੰਦ ਅਤੇ ਚੰਗੇ ਜੀਵਨ ਦੇ ਲਈ ਇਸ ਬਿਮਾਰੀ ਬਾਰੇ ਜਾਣਕਾਰੀ ਪੈਦਾ ਕਰਨ ਲਈ ਮਨਾਇਆ ਜਾਦਾ ਹੈ । ਇਸ ਦਿਵਸ ਦਾ ਮੁੱਖ ਉਦੇਸ਼ ਲੋਕਾਂ ਨੂੰ ਸੁਰੱਖਿਆ ਅਤੇ ਬਚਾਅ ਦੇ ਤਰੀਕਿਆਂ ਬਾਰੇ ਸਿੱਖਿਅਤ ਕਰਨਾ ਹੈ । ਇਸ ਮੌਕੇ ਡਾਕਟਰ ਜੇ.ਐਸ ਸੰਧੂ ਅਤੇ ਹੋਰ ਸਟਾਫ ਹਾਜ਼ਰ ਸਨ ।