ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਲਈ ਤਿਆਰੀਆਂ ਪੂਰੀਆਂ- ਐਸ.ਡੀ.ਐਮ ਡਾ. ਨਵਜੋਤ ਸ਼ਰਮਾ
ਰੋਹਿਤ ਗੁਪਤਾ
ਗੁਰਦਾਸਪੁਰ
ਪੰਜਾਬ ਸਰਕਾਰ ਵੱਲੋਂ ਜਿਲਾ ਟਰਾਂਸਪੋਰਟ ਅਥੋਰਟੀ ਗੁਰਦਾਸਪੁਰ ਡਾਕਟਰ ਨਵਜੋਤ ਸ਼ਰਮਾ ਨੂੰ ਐਸਡੀਐਮ ਫਤਿਹਗੜ੍ਹ ਚੂੜੀਆਂ ਵੀ ਥਾਪਿਆ ਗਿਆ ਹੈ।ਐਸ .ਡੀ.ਐਮ ਫ਼ਤਿਹਗੜ੍ਹ ਚੂੜੀਆਂ ਨੇ ਆਪਣਾ ਚਾਰਜ ਸੰਭਾਲਣ ਤੋਂ ਬਾਅਦ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਹ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੀਆਂ ਚੋਣਾਂ ਲਈ ਪੂਰੀ ਤਰ੍ਹਾਂ ਤਿਆਰ ਹਨ। ਉਨ੍ਹਾਂ ਦੱਸਿਆ ਕਿ 4 ਦਸੰਬਰ ਤੱਕ ਐਸ.ਡੀ.ਐਮ ਦਫ਼ਤਰ ਫ਼ਤਿਹਗੜ੍ਹ ਚੂੜੀਆਂ ਵਿਖੇ ਸਵੇਰੇ 11 ਤੋਂ ਦੁਪਹਿਰ 3 ਵਜੇ ਤੱਕ ਨਾਮਜ਼ਦਗੀ ਪੱਤਰ ਦਾਖ਼ਿਲ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ 5 ਨਵੰਬਰ ਨੂੰ ਨਾਮਜ਼ਦਗੀ ਪੱਤਰਾਂ ਦੀ ਪੜ੍ਹਤਾਲ ਹੋਵੇਗੀ, ਜਦਕਿ 6 ਨਵੰਬਰ ਨੂੰ ਨਾਮਜ਼ਦਗੀ ਪੱਤਰਾਂ ਨੂੰ ਵਾਪਿਸ ਲਿਆ ਸਕਦਾ ਹੈ। ਉਨ੍ਹਾਂ ਦੱਸਿਆ ਕਿ ਰਾਜ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਉਨ੍ਹਾਂ ਵੱਲੋਂ ਚੋਣਾਂ ਦੇ ਕੰਮ ਨੂੰ ਪਾਰਦਰਸ਼ੀ ਢੰਗ ਨਾਲ ਸਿਰੇ ਚੜ੍ਹਾਇਆ ਜਾਵੇਗਾ।
ਇਸ ਤੋਂ ਇਲਾਵਾ ਉਨ੍ਹਾਂ ਦੱਸਿਆ ਕਿ ਦਫ਼ਤਰ ਦੇ ਕਿਸੇ ਕੰਮਕਾਜ ਲਈ ਲੋਕ ਬਿਨ੍ਹਾਂ ਝਿਜਕ ਉਨ੍ਹਾਂ ਨਾਲ ਸੰਪਰਕ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਸਰਕਾਰੀ ਸਕੀਮਾਂ ਦਾ ਲਾਭ ਲੋਕਾਂ ਤੱਕ ਪੁੱਜਦਾ ਕੀਤਾ ਜਾਵੇਗਾ।