ਬਲਾਕ ਸੰਮਤੀ ਚੋਣਾਂ ਚ ਭਾਜਪਾ ਨੂੰ ਪਿੰਡ ਪੰਡਵਾਲਾ ਚ ਮਿਲਿਆ ਭਰਵਾਂ ਸਮਰਥਨ
ਗੁਰਦਰਸ਼ਨ ਸੈਣੀ ਦੀ ਅਗਵਾਈ ਚ ਵੱਡੀ ਗਿਣਤੀ ਪਿੰਡ ਵਾਸੀ ਪਾਰਟੀ ਚ ਹੋਏ ਸ਼ਾਮਿਲ
ਡੇਰਾਬੱਸੀ/7 ਦਸੰਬਰ (2025)-
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਕਾਰਜਸ਼ੈਲੀ, ਉਨ੍ਹਾਂ ਦੇ ਵਿਕਾਸ ਮੁਖੀ ਏਜੰਡੇ ਅਤੇ ਦੇਸ਼ ਲਈ ਲਏ ਗਏ ਵੱਡੇ ਫੈਸਲਿਆਂ ਤੋਂ ਪ੍ਰੇਰਿਤ ਹੋ ਕੇ ਅੱਜ ਨੇੜਲੇ ਪਿੰਡ ਪੰਡਵਾਲਾ ਵਿਖੇ ਸਾਬਕਾ ਸਰਪੰਚ ਰਾਮਪਾਲ ਸੈਣੀ ਦੀ ਟੀਮ ਸਮੇਤ ਵੱਡੀ ਗਿਣਤੀ ਪਿੰਡ ਵਾਸੀ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋਏ। ਜਿਨ੍ਹਾਂ ਨੂੰ ਹਲਕਾ ਡੇਰਾਬੱਸੀ ਦੇ ਸੀਨੀਅਰ ਭਾਜਪਾ ਆਗੂ ਅਤੇ ਸਮਾਜ ਸੇਵੀ ਸ ਗੁਰਦਰਸ਼ਨ ਸਿੰਘ ਸੈਣੀ ਨੇ ਪਾਰਟੀ ਵਿਚ ਸ਼ਾਮਿਲ ਕੀਤਾ।

ਇਸ ਮੌਕੇ ਸ ਗੁਰਦਰਸ਼ਨ ਸੈਣੀ ਨੇ ਕਿਹਾ ਕਿ ਪੰਡਵਾਲਾ ਪਿੰਡ ਤੋਂ ਵੱਡੀ ਗਿਣਤੀ ਲੋਕਾਂ ਦੇ ਭਾਜਪਾ ਵਿੱਚ ਆਉਣ ਨਾਲ ਪਾਰਟੀ ਨੂੰ ਜ਼ਮੀਨੀ ਪੱਧਰ ਤੇ ਹੋਰ ਮਜ਼ਬੂਤੀ ਮਿਲੇਗੀ ਅਤੇ ਬਲਾਕ ਸੰਮਤੀ ਉਮੀਦਵਾਰ ਵੱਡੇ ਮਾਰਜਨ ਨਾਲ ਜਿੱਤੇਗਾ। ਪਿੰਡ ਵਾਸੀਆਂ ਦੀ ਸ਼ਮੂਲੀਅਤ ਨੇ ਸਾਬਤ ਕਰ ਦਿੱਤਾ ਹੈ ਕਿ ਆਮ ਲੋਕ ਅਤੇ ਆਗੂ ਹੁਣ ਸਿਰਫ਼ ਵਿਕਾਸ ਦੀ ਰਾਜਨੀਤੀ ਚਾਹੁੰਦੇ ਹਨ ਜੋ ਕਿ ਸਿਰਫ਼ ਭਾਜਪਾ ਹੀ ਦੇ ਸਕਦੀ ਹੈ। ਸ਼ਾਮਲ ਹੋਏ ਮੈਂਬਰਾਂ ਨਾਇਬ ਸਿੰਘ ਪੰਚ, ਬਲਬੀਰ ਸੈਣੀ, ਕ੍ਰਿਸ਼ਨ ਕੁਮਾਰ, ਜੋਗਾ ਸਿੰਘ, ਸਪੱਟਰ ਰਾਣਾ, ਪ੍ਰੇਮ ਸਿੰਘ ਰਾਣਾ, ਆਨੰਦ ਰਾਣਾ, ਬਲਬੀਰ ਸਿੰਘ, ਸਤੀਸ਼ ਕੁਮਾਰ, ਜਸਵਿੰਦਰ ਸਿੰਘ, ਨੰਦ ਸਿੰਘ, ਬਹਾਦਰ ਸਿੰਘ, ਚਮਨ ਲਾਲ ਧੀਮਾਨ, ਸਾਹਿਲ, ਦਵਿੰਦਰ ਬਿੰਦਾ ਫੌਜੀ ਦਾ ਸਵਾਗਤ ਕਰਦਿਆਂ ਉਹਨਾਂ ਕਿਹਾ ਕਿ ਇਹਨਾਂ ਦੇ ਆਉਣ ਨਾਲ ਪਾਰਟੀ ਨੂੰ ਹੋਰ ਮਜ਼ਬੂਤੀ ਮਿਲੇਗੀ ਅਤੇ ਲੋਕਾਂ ਦੀ ਸੇਵਾ ਕਰਨ ਦਾ ਦਾਇਰਾ ਹੋਰ ਵਧੇਗਾ।

ਉਹਨਾਂ ਕਿਹਾ ਕਿ ਦੇਸ਼ ਦੇ ਪ੍ਰਧਾਨ ਮੰਤਰੀ ਦਾ ਪ੍ਰਭਾਵ ਇਹ ਹੈ ਕਿ ਉਹ ਵਿਕਾਸ ਕਾਰਜਾਂ ਲਈ ਵੱਡੇ ਫੈਸਲੇ ਲੈਂਦੇ ਹਨ। ਉਹਨਾਂ ਦੀ ਮੁੱਖ ਨੀਤੀ ਰਾਸ਼ਟਰ ਨੂੰ ਪਹਿਲ ਦੇਣੀ ਹੈ, ਜਿਵੇੰ ਗਰੀਬਾਂ ਲਈ ਚਲਾਈਆਂ ਗਈਆਂ ਯੋਜਨਾਵਾਂ, ਅਤੇ ਦੇਸ਼ ਨੂੰ ਵਿਸ਼ਵ ਪੱਧਰ 'ਤੇ ਮਜ਼ਬੂਤ ਬਣਾਉਣ ਦੀ ਕੋਸ਼ਿਸ਼ ਤੋਂ ਹਰ ਕੋਈ ਬਹੁਤ ਪ੍ਰਭਾਵਿਤ ਹੈ। ਦੇਸ਼ ਭਰ ਵਿੱਚ ਲੋਕ ਪੱਖੀ ਯੋਜਨਾਵਾਂ ਨੇ ਹਰੇਕ ਭਾਰਤੀ ਨੂੰ ਪ੍ਰਭਾਵਿਤ ਕੀਤਾ ਹੈ। ਉਹਨਾਂ ਕਿਹਾ ਕਿ ਗੁਆਂਢੀ ਸੂਬੇ ਹਰਿਆਣਾ ਵਿਚ ਮੁੱਖ ਮੰਤਰੀ ਸ੍ਰੀ ਨਾਇਬ ਸੈਣੀ ਦੀ ਅਗਵਾਈ ਵਾਲੀ ਭਾਜਪਾ ਸਰਕਾਰ ਦੇ ਕੰਮਾਂ ਦਾ ਪ੍ਰਭਾਵ ਪੰਜਾਬ ਵਿੱਚ ਲਗਾਤਾਰ ਵੱਧ ਰਿਹਾ ਜਿਸ ਕਾਰਨ ਪੰਜਾਬ ਦੇ ਲੋਕਾਂ ਦਾ ਝੁਕਾਅ ਆਪ ਮੁਹਾਰੇ ਭਾਰਤੀ ਜਨਤਾ ਪਾਰਟੀ ਵੱਲ ਹੋ ਰਿਹਾ ਹੈ ਅਤੇ ਕਈ ਅਹਿਮ ਸਿਆਸੀ ਚਿਹਰੇ ਭਾਜਪਾ ਦਾ ਹੱਥ ਫੜ ਰਹੇ ਹਨ।
ਇਸ ਮੌਕੇ ਪਿੰਡ ਵਾਸੀਆਂ ਨੇ ਕਿਹਾ ਕਿ ਉਹਨਾਂ ਨੇ ਇਹ ਫੈਸਲਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਨੀਤੀਆਂ ਅਤੇ ਦੇਸ਼ ਦੇ ਅਥਾਹ ਵਿਕਾਸ ਤੋਂ ਪ੍ਰਭਾਵਿਤ ਹੋ ਕੇ ਲਿਆ ਹੈ। ਉਹਨਾ ਨੇ ਕਿਹਾ ਕਿ ਮੋਦੀ ਜੀ ਦੇ ਵਿਕਸਿਤ ਭਾਰਤ ਦੇ ਸੰਕਲਪ ਅਤੇ ਲੋਕਾਂ ਦੀ ਭਲਾਈ ਲਈ ਚਲਾਈਆਂ ਜਾ ਰਹੀਆਂ ਯੋਜਨਾਵਾਂ ਤੋਂ ਬਹੁਤ ਪ੍ਰਭਾਵਿਤ ਹਨ। ਉਹਨਾਂ ਭਰੋਸਾ ਦੀਵਾਇਆ ਕਿ ਉਹ ਬਲਾਕ ਸੰਮਤੀ ਦੀ ਸੀਟ ਪਾਰਟੀ ਦੀ ਝੋਲੀ ਪਾਉਣ ਲਈ ਪੂਰੀ ਮਿਹਨਤ ਕਰਨਗੇ। ਇਸ ਮੌਕੇ ਰਾਮਪਾਲ ਸੈਣੀ ਸਾਬਕਾ ਸਰਪੰਚ, ਮੋਹਿਤ ਸੈਣੀ, ਕੁਲਬੀਰ ਸੈਣੀ, ਹਰਪ੍ਰੀਤ ਸਿੰਘ ਟਿੰਕੂ , ਦਵਿੰਦਰ ਸਿੰਘ ਧਨੌਨੀ, ਹਰਦੀਪ ਸਿੰਘ , ਪੁਸ਼ਪਿੰਦਰ ਮਹਿਤਾ, ਸਨਅਤ ਭਾਰਤਵਾਜ ਸਮੇਤ ਹੋਰ ਪਤਵੰਤੇ ਮੋਜ਼ੂਦ ਸਨ।