ਵਿਰਸਾ ਸਿੰਘ ਵਲਟੋਹਾ ਨੇ ਜਥੇਦਾਰ ਸਾਹਿਬਾਨ ਖਿਲਾਫ ਬਿਆਨਬਾਜ਼ੀ ਲਈ ਮੁਆਫੀ ਮੰਗੀ
ਬਾਬੂਸ਼ਾਹੀ ਨੈਟਵਰਕ
ਅੰਮ੍ਰਿਤਸਰ, 8 ਦਸੰਬਰ, 2025: ਅਕਾਲੀ ਆਗੂ ਵਿਰਸਾ ਸਿੰਘ ਵਲਟੋਹਾ ਨੇ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਨਮੁੱਖ ਪੇਸ਼ ਹੋ ਕੇ ਅਕਤੂਬਰ 2024 ਵਿਚ ਉਸ ਵੇਲੇ ਦੇ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਹੋਰ ਤਖ਼ਤ ਸਾਹਿਬਾਨ ਦੇ ਜਥੇਦਾਰਾਂ ਖਿਲਾਫ ਕੀਤੀ ਆਪਣੀ ਬਿਆਨਬਾਜ਼ੀ ਲਈ ਮੁਆਫੀ ਮੰਗੀ ਅਤੇ ਭੁੱਲ ਬਖਸ਼ਾਈ।