ਸੁਖਬੀਰ ਸਿੰਘ ਬਾਦਲ ਦਾ 2027 ਚੋਣਾਂ ਲਈ ਵੱਡਾ ਐਲਾਨ
ਜਲਾਲਾਬਾਦ ਦੀ ਬਜਾਏ ਹੁਣ ਗਿੱਦੜਬਾਹਾ ਤੋਂ ਲੜਨਗੇ ਚੋਣ
ਰਵੀ ਜੱਖੂ
ਗਿੱਦੜਬਾਹਾ, 8 ਨਵੰਬਰ 2025: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਆਗਾਮੀ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਇੱਕ ਵੱਡਾ ਰਾਜਨੀਤਿਕ ਐਲਾਨ ਕੀਤਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਲੋਕਾਂ ਦੀ ਭਾਰੀ ਮੰਗ ਤੋਂ ਬਾਅਦ, ਉਹ ਆਉਣ ਵਾਲੀਆਂ 2027 ਦੀਆਂ ਚੋਣਾਂ ਵਿੱਚ ਗਿੱਦੜਬਾਹਾ ਵਿਧਾਨ ਸਭਾ ਹਲਕੇ ਤੋਂ ਚੋਣ ਲੜਨਗੇ।
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਸੁਖਬੀਰ ਸਿੰਘ ਬਾਦਲ ਲੰਬੇ ਸਮੇਂ ਤੋਂ ਜਲਾਲਾਬਾਦ ਹਲਕੇ ਤੋਂ ਚੋਣ ਲੜਦੇ ਆ ਰਹੇ ਹਨ। ਗਿੱਦੜਬਾਹਾ ਹਲਕੇ ਨਾਲ ਬਾਦਲ ਪਰਿਵਾਰ ਦਾ ਪੁਰਾਣਾ ਸਬੰਧ ਹੈ, ਕਿਉਂਕਿ ਸੂਬੇ ਦੇ ਸਾਬਕਾ ਮੁੱਖ ਮੰਤਰੀ ਅਤੇ ਸੁਖਬੀਰ ਸਿੰਘ ਬਾਦਲ ਦੇ ਪਿਤਾ ਪ੍ਰਕਾਸ਼ ਸਿੰਘ ਬਾਦਲ ਵੀ ਇਸੇ ਹਲਕੇ ਤੋਂ ਵਿਧਾਇਕ ਰਹਿ ਚੁੱਕੇ ਹਨ।
ਇਸ ਫੈਸਲੇ ਨੂੰ 2027 ਦੀਆਂ ਚੋਣਾਂ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਦੀ ਰਣਨੀਤੀ ਵਿੱਚ ਇੱਕ ਵੱਡਾ ਬਦਲਾਅ ਮੰਨਿਆ ਜਾ ਰਿਹਾ ਹੈ।