ਲੁਧਿਆਣਾ ਪੁਲਿਸ ਵੱਲੋਂ ਪਾਬੰਦੀਸ਼ੁਦਾ ਚਾਈਨਾ ਡੋਰ ਸਮੇਤ 1 ਮੁਲਜ਼ਮ ਕਾਬੂ
ਸੁਖਮਿੰਦਰ ਭੰਗੂ
ਲੁਧਿਆਣਾ 09 ਦਸੰਬਰ 2025
ਕਮਿਸ਼ਨਰ ਪੁਲਿਸ ਲੁਧਿਆਣਾ ਸਵਪਨ ਸ਼ਰਮਾ ਆਈ.ਪੀ.ਐੱਸ ਅਤੇ ਰੁਪਿੰਦਰ ਸਿੰਘ ਆਈ.ਪੀ.ਐੱਸ/ਡਿਪਟੀ ਕਮਿਸ਼ਨਰ ਪੁਲਿਸ, ਸ਼ਹਿਰੀ, ਲੁਧਿਆਣਾ ਦੇ ਦਿਸ਼ਾ ਨਿਰਦੇਸ਼ ਹੇਠ ਕਮਿਸ਼ਨਰੇਟ ਪੁਲਿਸ ਲੁਧਿਆਣਾ ਵੱਲੋਂ ਪਾਬੰਦੀਸ਼ੁਦਾ ਚਾਈਨਾ ਡੋਰ ਦੇ ਵਪਾਰੀਆਂ ਖ਼ਿਲਾਫ਼ ਚਲਾਈ ਗਈ ਮੁਹਿੰਮ ਤਹਿਤ ਪਾਬੰਦੀਸ਼ੁਦਾ ਚਾਈਨਾ ਡੋਰ ਸਮੇਤ 01 ਦੋਸ਼ੀ ਕਾਬੂ ਕੀਤਾ ਗਿਆ।
ਜਿਸ ਸਬੰਧੀ ਜਾਣਕਾਰੀ ਦਿੰਦਿਆਂ ਹੋਇਆਂ ਸਮੀਰ ਵਰਮਾ PPS/ADCP-1 ਅਤੇ ਕਿੱਕਰ ਸਿੰਘ PPS/ACP ਉੱਤਰੀ ਨੇ ਦੱਸਿਆ ਕਿ ਇੰਸਪੈਕਟਰ ਜਸਵੀਰ ਸਿੰਘ ਮੁੱਖ ਅਫਸਰ ਥਾਣਾ ਜੋਧੇਵਾਲ ਲੁਧਿਆਣਾ ਦੀ ਪੁਲਿਸ ਪਾਰਟੀ ਨੇ ਦੌਰਾਨੇ ਗਸ਼ਤ ਦੋਸ਼ੀ ਅਨੁਜ ਕੁਮਾਰ ਪੁੱਤਰ ਪ੍ਰਮੋਦ ਕੁਮਾਰ ਵਾਸੀ ਲੁਧਿਆਣਾ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ ਤੋਂ ਪਾਬੰਦੀਸ਼ੁਦਾ 40 ਗੱਟੂ ਚਾਈਨਾ ਡੋਰ ਬਰਾਮਦ ਕੀਤੀ। ਜਿਸ 'ਤੇ ਦੋਸ਼ੀ ਅਨੁਜ ਕੁਮਾਰ ਖਿਲਾਫ ਮੁਕੱਦਮਾ ਨੰਬਰ 170 ਮਿਤੀ 08.12.2025 ਅਧੀਨ ਧਾਰਾਵਾਂ 223, 125 BNS ਤਹਿਤ ਥਾਣਾ ਬਸਤੀ ਜੋਧੇਵਾਲ ਲੁਧਿਆਣਾ ਵਿੱਚ ਦਰਜ ਕਰਕੇ ਦੋਸ਼ੀ ਨੂੰ ਹਸਬ-ਜਾਬਤਾ ਗ੍ਰਿਫਤਾਰ ਕੀਤਾ ਗਿਆ ਹੈ।