ਸ਼੍ਰੀ ਗੁਰੂ ਤੇਗ਼ ਬਹਾਦੁਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨਾਲ ਸਬੰਧਤ ਜ਼ਿਲ੍ਹਾ ਪੱਧਰੀ ਪ੍ਰਸ਼ਨੋਤਰੀ ਮੁਕਾਬਲੇ
ਰੋਹਿਤ ਗੁਪਤਾ
ਗੁਰਦਾਸਪੁਰ 10 ਦਸੰਬਰ 2025 : ਸਕੂਲ ਸਿੱਖਿਆ ਵਿਭਾਗ ਪੰਜਾਬ ਵੱਲੋਂ ਸ਼੍ਰੀ ਗੁਰੂ ਤੇਗ਼ ਬਹਾਦੁਰ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨਾਲ ਸੰਬੰਧੀ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਜੀਵਨ ਬਾਰੇ ਜਾਣੂ ਕਰਵਾਉਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਡੀ.ਈ.ਓ. ਐਲੀ: ਸ਼੍ਰੀਮਤੀ ਪਰਮਜੀਤ ਤੇ ਡਿਪਟੀ ਡੀ.ਈ.ਓ. ਐਲੀ: ਡਾ. ਅਨਿਲ ਸ਼ਰਮਾ ਦੀ ਅਗਵਾਈ ਵਿੱਚ ਜ਼ਿਲ੍ਹਾ ਸਿੱਖਿਆ ਤੇ ਸਿਖਲਾਈ ਸੰਸਥਾ ਗੁਰਦਾਸਪੁਰ ( ਡਾਇਟ) ਵਿਖੇ ਸ਼੍ਰੀ ਗੁਰੂ ਤੇਗ਼ ਬਹਾਦੁਰ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨਾਲ ਸਬੰਧਤ ਜ਼ਿਲ੍ਹਾ ਪੱਧਰੀ ਪ੍ਰਸ਼ਨੋਤਰੀ ਮੁਕਾਬਲੇ ਕਰਵਾਏ ਗਏ।
ਇਸ ਮੌਕੇ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਨੋਡਲ ਅਫ਼ਸਰ ਅਫ਼ਸਰ ਜਸਵਿੰਦਰ ਸਿੰਘ ਬੀ.ਪੀ.ਈ.ਓ. ਨੇ ਦੱਸਿਆ ਕਿ ਇਨ੍ਹਾਂ ਬਲਾਕ ਪੱਧਰੀ ਪ੍ਰਸ਼ਨੋਤਰੀ ਮੁਕਾਬਲਿਆਂ ਵਿੱਚ 19 ਬਲਾਕਾਂ ਦੇ ਜੇਤੂ ਵਿਦਿਆਰਥੀਆਂ ਵੱਲੋਂ ਭਾਗ ਲਿਆ ਗਿਆ ਹੈ। ਇਸ ਮੌਕੇ ਡੀ.ਈ.ਓ. ਸੈਕੰ:/ਐਲੀ: ਸ਼੍ਰੀਮਤੀ ਪਰਮਜੀਤ ਵੱਲੋਂ ਪਹੁੰਚ ਕੇ ਵਿਦਿਆਰਥੀਆਂ ਨੂੰ ਸ਼ੁਭਇੱਛਾਵਾਂ ਦਿੱਤੀਆਂ। ਬੱਚਿਆਂ ਇਸ ਦੌਰਾਨ ਸ਼੍ਰੀ ਗੁਰੂ ਤੇਗ਼ ਬਹਾਦੁਰ ਜੀ ਦੇ ਜੀਵਨ ਨਾਲ ਸਬੰਧਤ ਵਿਦਿਆਰਥੀਆਂ ਕੋਲੋਂ ਪ੍ਰਸ਼ਨ ਪੁੱਛੇ ਗਏ। ਉਨ੍ਹਾਂ ਜਾਣਕਾਰੀ ਦਿੱਤੀ ਕਿ ਇਨ੍ਹਾਂ ਮੁਕਾਬਲਿਆਂ ਵਿੱਚ ਬਲਾਕ ਕਾਹਨੂੰਵਾਨ ਤੋਂ ਨਰਾਇਣ ਸਿੰਘ ਵੱਲੋਂ ਪਹਿਲਾ , ਬਲਾਕ ਦੋਰਾਂਗਲਾ ਤੋਂ ਨੂਰਦੀਪ ਕੌਰ , ਅਤੇ ਬਲਾਕ ਦੀਨਾਨਗਰ -1 ਤੋਂ ਮਹਿਕ ਵੱਲੋਂ ਦੂਸਰਾ ਸਥਾਨ ਪ੍ਰਾਪਤ ਕੀਤਾ ਗਿਆ। ਇਸ ਦੌਰਾਨ ਬੱਚਿਆਂ ਨੂੰ ਸਰਟੀਫਿਕੇਟ ਅਤੇ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਭੁਪਿੰਦਰ ਸਿੰਘ ਸੇਵਾ ਮੁਕਤ ਲੈਕਚਰਾਰ, ਅਮਰੀਕ ਸਿੰਘ, ਸ਼੍ਰੀਮਤੀ ਕਿਰਨਦੀਪ ਕੌਰ ਲੈਕਚਰਾਰ ਵੱਲੋਂ ਜੱਜ ਦੀ ਭੂਮਿਕਾ ਨਿਭਾਈ ਗਈ। ਸ. ਹਰਵਿੰਦਰਪਾਲ ਸਿੰਘ ਜੈਨਪੁਰ , ਡਾਇਟ ਲੈਕਚਰਾਰ ਨਰੇਸ਼ ਕੁਮਾਰ ਤੇ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਬਲਵਿੰਦਰ ਸਿੰਘ ਗਿੱਲ ਵੱਲੋਂ ਵਿਸ਼ੇਸ਼ ਤੌਰ ਤੇ ਸ਼ਿਰਕਤ ਕਰਕੇ ਬੱਚਿਆਂ ਦੀ ਹੌਸਲਾ ਅਫ਼ਜਾਈ ਕੀਤੀ। ਇਸ ਦੌਰਾਨ ਅਕਾਲ ਪੁਰਖ ਕੀ ਫੋਜ ਵੱਲੋਂ ਭਾਗ ਲੈਣ ਵਾਲੇ ਸਾਰੇ ਵਿਦਿਆਰਥੀਆਂ ਨੂੰ ਬੈਗ, ਕਾਪੀਆਂ ਦਿੱਤੀਆਂ ਗਈਆਂ।
ਇਸ ਮੌਕੇ ਜ਼ਿਲ੍ਹਾ ਸਪੋਰਟਸ ਅਫ਼ਸਰ ਮੈਡਮ ਅਨੀਤਾ, ਡੀ.ਈ.ਓ. ਦਫ਼ਤਰ ਤੋਂ ਮੈਡਮ ਅਨੂੰ ਅਰੋੜਾ, ਮਨਜਿੰਦਰ ਸਿੰਘ, ਸੱਤਪਾਲ ਮਸੀਹ, ਦਵਿੰਦਰਜੀਤ ਸਿੰਘ, ਡੀ.ਆਰ ਸੀ ਪ੍ਰਾਇਮਰੀ ਗੁਰਨਾਮ ਗੁਰਨਾਮ ਸਿੰਘ, ਨਿਸ਼ਾਨ ਸਿੰਘ ਸਰਪੰਚ , ਨੋਡਲ ਅਫ਼ਸਰ ਧਿਆਨਪੁਰ ਸ. ਰਛਪਾਲ ਸਿੰਘ ਉਦੋਕੇ, ਗਗਨਦੀਪ ਸਿੰਘ ਮੀਡੀਆ ਕੋਆਰਡੀਨੇਟਰ, ਸੁਖਦੇਵ ਸਿੰਘ ਲਵਲੀ , ਸੁਰਿੰਦਰ ਸਿੰਘ ਸਮਰਾ, ਸਤਨਾਮ ਸਿੰਘ, ਸ਼੍ਰੀਮਤੀ ਨਵਨੀਤ ਕੌਰ, ਅਮਨਦੀਪ ਸਿੰਘ , ਪ੍ਰਿਤਪਾਲ ਸਿੰਘ, ਜਤਿੰਦਰ ਸਿੰਘ, ਸੁਖਬੀਰ ਸਿੰਘ ਕੁਲਜੀਤ ਸਿੰਘ , ਹਰਮੀਤ ਸਿੰਘ , ਜੋਤਪ੍ਰਕਾਸ਼ ਸਿੰਘ, ਸਤਬੀਰ ਸਿੰਘ ਕਲਾਨੌਰ, ਸਮੇਤ ਬਲਾਕ ਨੋਡਲ ਅਫ਼ਸਰ ਹਾਜ਼ਰ ਸਨ।