25 ਦਿਨਾਂ ਤੋਂ ਲਾਪਤਾ ਵਿਅਕਤੀ ਦੀ ਲਾਸ਼ ਭੇਦਭਰੇ ਹਾਲਾਤਾਂ ਵਿੱਚ ਰੇਲਵੇ ਲਾਈਨ ਦੇ ਨੇੜੇ ਮਿਲੀ
ਰੋਹਿਤ ਗੁਪਤਾ
ਗੁਰਦਾਸਪੁਰ
ਕਾਦੀਆਂ ਪੁਲਿਸ ਨੇ ਰੇਲਵੇ ਲਾਈਨ ਦੇ ਨੇੜੇ ਲਗਭਗ 25 ਦਿਨਾਂ ਤੋਂ ਲਾਪਤਾ ਇੱਕ ਵਿਅਕਤੀ ਦੀ ਲਾਸ਼ ਬਰਾਮਦ ਕੀਤੀ ਹੈ। ਜੀਆਰਪੀ ਦੇ ਅਧਿਕਾਰੀਆਂ ਨੇ ਮੌਕੇ ਤੇ ਪਹੁੰਚ ਕੇ ਜਦੋਂ ਲਾਸ਼ ਦੀ ਸ਼ਨਾਖਤ ਕੀਤੀ ਗਈ ਤਾਂ ਪਤਾ ਲੱਗਿਆ ਕਿ ਇਹ ਲਾਸ਼ ਰਤਨ ਲਾਲ ਨਾਮਕ ਵਿਅਕਤੀ ਦੀ ਹੈ। ਮ੍ਰਿਤਕ ਦੇ ਪਰਿਵਾਰ ਨੇ 15 ਨਵੰਬਰ ਤੋਂ ਘਰੋਂ ਲਾਪਤਾ ਹੋਣ ਦੀ ਸ਼ਿਕਾਇਤ ਕਾਦੀਆ ਥਾਣੇ ਵਿੱਚ ਦਰਜ ਕਰਵਾਈ ਸੀ। ਪਰਿਵਾਰ ਮੌਕੇ 'ਤੇ ਪਹੁੰਚਿਆ ਅਤੇ ਉਸ ਦੀ ਪਹਿਚਾਨ ਕਰ ਲਈ ।
ਪਛਾਣ ਤੋਂ ਬਾਅਦ, ਸੰਤ ਨਗਰ ਦੇ ਰਹਿਣ ਵਾਲੇ ਮ੍ਰਿਤਕ ਰਤਨ ਲਾਲ ਦੇ ਪੁੱਤਰ ਪ੍ਰਵੇਸ਼ ਕੁਮਾਰ ਨੇ ਦੱਸਿਆ ਕਿ ਉਸਦੇ ਪਿਤਾ ਲਗਭਗ 60 ਸਾਲ ਦੇ ਸਨ ਅਤੇ ਇੱਕ ਸ਼ਟਰਿੰਗ ਦੁਕਾਨ 'ਤੇ ਕੰਮ ਕਰਦੇ ਸਨ। ਉਹ 15 ਨਵੰਬਰ ਨੂੰ ਸਵੇਰ ਦੀ ਸੈਰ ਲਈ ਗਿਆ ਸੀ ਪਰ ਘਰ ਵਾਪਸ ਨਹੀਂ ਆਇਆ। ਉਨ੍ਹਾਂ ਨੇ ਮਾਮਲੇ ਦੀ ਪੁਲਿਸ ਜਾਂਚ ਦੀ ਮੰਗ ਕੀਤੀ ਹੈ। ਦੂਜੇ ਪਾਸੇ ਮੌਕੇ 'ਤੇ ਪਹੁੰਚੇ ਰੇਲਵੇ ਪੁਲਿਸ ਦੇ ਚੌਂਕੀ ਇੰਚਾਰਜ ਹਰਦੀਪ ਸਿੰਘ ਨੇ ਕਿਹਾ ਕਿ ਖਾਣਾ ਕਾਦੀਆਂ ਦੀ ਪੁਲਿਸ ਦੀ ਸੂਚਨਾ ਤੇ ਮੌਕੇ ਤੇ ਪਹੁੰਚੇ ਅਤੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।