ਐਸਐਸਪੀ ਨੇ ਚੋਣ ਡਿਊਟੀ ਤੇ ਜਾ ਰਹੇ ਪੁਲਿਸ ਅਧਿਕਾਰੀਆਂ ਅਤੇ ਮੁਲਾਜ਼ਮਾਂ ਨੂੰ ਹਰ ਛੋਟੀ ਤੋਂ ਛੋਟੀ ਘਟਨਾ ਤੇ ਨਜ਼ਰ ਰੱਖਣ ਦੀ ਦਿੱਤੀਆਂ ਹਿਦਾਇਤਾਂ
ਰੋਹਿਤ ਗੁਪਤਾ
ਗੁਰਦਾਸਪੁਰ 12 ਦਸੰਬਰ
ਐਸਐਸਪੀ ਗੁਰਦਾਸਪੁਰ ਆਦਿੱਤਿਆ ਨੇ ਬਲਾਕ ਕਮੇਟੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਸਬੰਧੀ ਪੁਲਿਸ ਫੋਰਸ ਨੂੰ ਦਿਸ਼ਾ-ਨਿਰਦੇਸ਼ ਜਾਰੀ ਕੀਤੇ। ਇਸ ਸੰਬੰਧ ਵਿੱਚ ਸਥਾਨਕ ਪੁਲਿਸ ਲਾਈਨ ਵਿੱਚ ਚੋਣ ਡਿਊਟੀ ਵਿੱਚ ਜਾ ਰਹੇ ਪੁਲਿਸ ਅਧਿਕਾਰੀਆਂ ਅਤੇ ਜਵਾਨਾਂ ਨੂੰ ਐਸਐਸਪੀ ਵੱਲੋਂ ਆਪਣੀ ਚੌਣ ਡਿਉਟੀ ਤਣਦੇਹੀ ਨਾਲ ਨਿਭਾਉਣ ਅਤੇ ਹਰ ਛੋਟੀ ਤੋਂ ਛੋਟੀ ਘਟਨਾ ਤੇ ਧਿਆਨ ਦੇਣ ਦੀਆਂ ਹਿਦਾਇਤਾਂ ਦਿੱਤੀਆਂ।
ਮੀਡੀਆ ਨਾਲ ਗੱਲ ਕਰਦਿਆਂ ਐਸਐਸਪੀ ਆਦਿੱਤਿਆ ਨੇ ਕਿਹਾ ਕਿ ਚੋਣਾਂ ਲਈ ਗੁਰਦਾਸਪੁਰ ਵਿੱਚ ਲਗਭਗ 2,000 ਪੰਜਾਬ ਪੁਲਿਸ ਕਰਮਚਾਰੀ ਤਾਇਨਾਤ ਕੀਤੇ ਗਏ ਹਨ। ਉਹਨਾਂ ਨੇ ਦੱਸਿਆ ਕਿ ਡੀਐਸਪੀ ਰੈਂਕ ਦੇ 10 ਅਧਿਕਾਰੀ ਵੀ ਚੋਣ ਡਿਊਟੀ ਤੇ ਨਿਯੁਕਤ ਕੀਤੇ ਗਏ ਹਨ ਅਤੇ ਜ਼ਿਲ੍ਹੇ ਵਿੱਚ ਕੁਝ ਬਹੁਤ ਹੀ ਸੰਵੇਦਨਸ਼ੀਲ ਪੋਲਿੰਗ ਬੂਥ ਵੀ ਸ਼ਾਮਲ ਹਨ ਜਿੱਥੇ ਸੁਰੱਖਿਆ ਪ੍ਰਬੰਧ ਬੇਹਦ ਸਖਤ ਕੀਤੇ ਗਏ ਹਨ । ਇਸ ਦੇ ਨਾਲ ਹੀ ਉਹਨ੍ਾਂ ਨੇ ਲੋਕਾਂ ਨੂੰ ਬਿਨਾਂ ਕਿਸੇ ਡਰ ਤੋਂ ਵੋਟ ਦੇ ਹੱਕ ਦਾ ਇਸਤੇਮਾਲ ਕਰਨ ਦੀ ਅਪੀਲ ਕੀਤੀ ਜਾਂਦੀ ਹੈ।