ਸ਼ਹੀਦੀ ਜੋੜ ਮੇਲ ਸਮਾਗਮ ਦੇ ਦੂਸਰੇ ਦਿਨ ਵੀ ਵੱਡੀ ਗਿਣਤੀ ਚ ਸੰਗਤਾਂ ਹੋਈਆਂ ਨਤਮਸਤਕ
ਸ਼੍ਰੋਮਣੀ ਗੁਰਦੁਆਰਾ ਸਾਹਿਬ ਕਮੇਟੀ ਦੇ ਵੱਲੋਂ ਸੰਗਤਾਂ ਲਈ ਕੀਤੇ ਗਏ ਵਧੀਆ ਪ੍ਰਬੰਧ।
ਮਨਪ੍ਰੀਤ ਸਿੰਘ
ਰੂਪਨਗਰ 14 ਦਸੰਬਰ 2025 :
ਸ਼ਹੀਦੀ ਪੰਦਰਵਾੜੇ ਤੇ ਸ਼ਹੀਦੀ ਜੋੜ ਮੇਲ ਸਮਾਗਮਾਂ ਦੀ ਆਰੰਭਤਾ ਬੀਤੇ ਦਿਨੀ ਅਰਦਾਸ ਉਪਰੰਤ ਅਖੰਡ ਪਾਠ ਸਾਹਿਬ ਦੀ ਆਰੰਭਤਾ ਦੇ ਨਾਲ ਗੁਰਦੁਆਰਾ ਪਰਿਵਾਰ ਵਿਛੋੜਾ ਸਾਹਿਬ ਪਾਤਸ਼ਾਹੀ ਦਸਵੀ ਸਰਸਾ ਨੰਗਲ ਤੋਂ ਹੋਈ। ਅੱਜ ਦੂਸਰੇ ਦਿਨ ਬੀਤੇ ਰੋਜ ਤੋਂ ਆਰੰਭ ਅਖੰਡ ਪਾਠ ਸਾਹਿਬ ਦੇ ਸਵੇਰੇ ਮੱਧ ਦੇ ਭੋਗ ਪਾਏ ਗਏ। ਉਪਰੰਤ ਖੁਲੇ ਪੰਡਾਲਾ ਚ ਦੀਵਾਨ ਸਜਾਏ ਗਏ। ਇਸ ਮੌਕੇ ਇਲਾਕੇ ਦੀਆਂ ਸੰਗਤਾਂ ਬਹੁਤ ਵੱਡੀ ਗਿਣਤੀ ਚ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਈਆਂ । ਇਸ ਮੌਕੇ ਸੰਤ ਬਾਬਾ ਅਵਤਾਰ ਸਿੰਘ ਜੀ ਟਿੱਬੀ ਸਾਹਿਬ ਰੋਪੜ ਵਾਲੇ ਉਚੇਚੇ ਤੌਰ ਤੇ ਹਾਜ਼ਰ ਰਹੇ। ਅੱਜ ਦੂਸਰੇ ਦਿਨ ਪਿੰਡ ਆਸਪੁਰ ਦੀਆਂ ਸੰਗਤਾਂ ਵੱਲੋਂ ਸੰਗਤਾ ਦੇ ਲੰਗਰ ਪ੍ਰਸ਼ਾਦੇ ਤਿਆਰ ਕਰ ਕੇ ਲੰਗਰ ਛਕਾਏ ਗਏ। ਇਸ ਮੌਕੇ ਘਨੌਲੀ ,ਥਰਮਲ ਕਲੋਨੀ ,ਸਰਸਾ ਨੰਗਲ ਤੇ ਇਲਾਕੇ ਦੀਆਂ ਸੰਗਤਾਂ ਵੱਡੀ ਗਿਣਤੀ ਚ ਹਾਜ਼ਰ ਹੋਈਆਂ ।
ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਖੁਲੇ ਦੀਵਾਨ ਹਾਲ ਚ ਦੀਵਾਨ ਵੀ ਸਜਾਏ ਗਏ। ਜਿਸ ਚ ਰਾਗੀ ਢਾਡੀ ਤੇ ਕਵੀਸ਼ਰਾਂ ਦੇ ਨਾਲ ਨਾਲ ਸਿੱਖ ਕੌਮ ਦੇ ਵਿਦਵਾਨ ਪ੍ਰਚਾਰਕਾਂ ਨੇ ਸੰਗਤਾਂ ਨੂੰ ਗੁਰ ਇਤਿਹਾਸ ਸਰਵਣ ਕਰਵਾਇਆ।
ਇਸ ਮੌਕੇ ਵਿਸ਼ੇਸ਼ ਤੋਰ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਧੀਨ ਚੱਲ ਰਹੇ ਪਰਿਵਾਰ ਵਿਛੋੜਾ ਪਬਲਿਕ ਸਕੂਲ ਦੇ ਵਿਦਿਆਰਥੀਆ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ , ਕਵੀਸ਼ਰੀ ਤੇ ਕਵਿਤਾਵਾਂ ਸਰਵਣ ਕਰਵਾਈਆਂ।
ਇਸ ਮੌਕੇ ਸੰਗਤਾਂ ਨੇ ਵੀ ਗੁਰਬਾਣੀ ਕੀਰਤਨ ਸਰਵਣ ਕੀਤਾ ਤੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬਹੁਤ ਵਧੀਆ ਢੰਗ ਨਾਲ ਸਾਰੇ ਪ੍ਰਬੰਧ ਕੀਤੇ ਗਏ ਹਨ । ਇਸ ਮੌਕੇ ਗੁਰਦੁਆਰਾ ਪਰਿਵਾਰ ਵਿਛੋੜਾ ਸਾਹਿਬ ਦੇ ਨਾਲ ਲੱਗਦੇ ਪਿੰਡ ਆਲੋਵਾਲ, ਕੋਟ ਬਾਲਾ , ਅਵਾਨਕੋਟ, ਖਰੋਟਾ ,ਸਰਸਾ ਨੰਗਲ, ਮਾਜਰੀ ,ਘਨੌਲੀ ,ਇੰਦਰਪੁਰਾ ਤੇ ਥਰਮਲ ਕਲੌਨੀ ਤੋਂ ਵੱਡੀ ਗਿਣਤੀ ਚ ਸੰਗਤਾਂ ਹਾਜ਼ਰ ਸਨ।