Gurdaspur ਜ਼ਿਲ੍ਹੇ 'ਚ ਸ਼ਾਂਤਮਈ ਤਰੀਕੇ ਚੋਣ ਪ੍ਰਕਿਰਿਆ ਮੁਕੰਮਲ ਹੋਈ- 47.1% ਵੋਟਿੰਗ
ਜ਼ਿਲ੍ਹਾ ਚੋਣ ਅਫ਼ਸਰ ਵਲੋਂ ਵੋਟਰਾਂ, ਚੋਣ ਅਮਲੇ ਦਾ ਧੰਨਵਾਦ, 17 ਦਸੰਬਰ ਨੂੰ ਹੋਵੇਗੀ ਗਿਣਤੀ
ਰੋਹਿਤ ਗੁਪਤਾ
ਬਟਾਲਾ, 14 ਦਸੰਬਰ 2025- ਜ਼ਿਲ੍ਹੇ ਵਿਚ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ਲਈ ਵੋਟਿੰਗ ਦਾ ਕੰਮ ਸ਼ਾਂਤਮਈ ਤਰੀਕੇ ਨਾਲ ਨੇਪਰੇ ਚੜ੍ਹ ਗਿਆ। ਜ਼ਿਲ੍ਹਾ ਪ੍ਰੀਸ਼ਦ ਦੇ 18 ਜ਼ੋਨਾਂ ਤੇ ਬਲਾਕ ਸੰਮਤੀਆਂ ਦੇ 140 ਜ਼ੋਨਾਂ ਲਈ ਵੋਟਾਂ ਪਈਆਂ ਹਨ।
ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਆਦਿੱਤਿਆ ਉੱਪਲ ਨੇ ਦੱਸਿਆ ਕਿ ਜ਼ਿਲ੍ਹੇ ਭਰ ਵਿੱਚ ਵੋਟਿੰਗ ਪ੍ਰਕਿਰਿਆ ਮੁਕੰਮਲ ਰੂਪ ਵਿੱਚ ਸ਼ਾਂਤੀਪੂਰਵਕ ਰਹੀ । ਉਨਾਂ ਦੱਸਿਆ ਕਿ ਵੋਟਾਂ ਦੀ ਗਿਣਤੀ 17 ਦਸੰਬਰ ਨੂੰ ਹੋਵੇਗੀ।
ਉਨ੍ਹਾਂ ਸ਼ਾਂਤਮਈ ਮਤਦਾਨ ਲਈ ਵੋਟਰਾਂ , ਚੋਣ ਅਮਲੇ ਤੇ ਸੁਰੱਖਿਆ ਦਸਤਿਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਵੱਲੋਂ ਦਿੱਤੇ ਸਹਿਯੋਗ ਤੇ ਸਮਰਪਣ ਨਾਲ ਵੋਟਿੰਗ ਪ੍ਰਕਿਰਿਆ ਸੁਚਾਰੂ ਢੰਗ ਨਾਲ ਨੇਪਰੇ ਚੜ੍ਹੀ। ਇਸੇ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਗੁਰਪ੍ਰੀਤ ਸਿੰਘ ਗਿੱਲ ਵੀ ਮੌਜੂਦ ਸਨ।
ਇਸ ਮੌਕੇ ਐੱਸ.ਐੱਸ.ਪੀ ਬਟਾਲਾ, ਡਾ. ਮਹਿਤਾਬ ਸਿੰਘ ਵੱਲੋਂ ਜ਼ਿਲ੍ਹੇ ਵਿੱਚ ਵੱਖ ਵੱਖ ਪੋਲਿੰਗ ਬੂਥਾਂ ਦਾ ਦੌਰਾ ਕਰਕੇ ਸੁਰੱਖਿਆ ਵਿਵਸਥਾ ਦਾ ਜਾਇਜ਼ਾ ਲਿਆ ਗਿਆ ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਚੋਣ ਅਮਲ ਸ਼ਾਂਤਮਈ ਰਿਹਾ।
ਦੱਸਣਯੋਗ ਹੈ ਕਿ ਪੰਚਾਇਤ ਸੰਮਤੀ ਬਟਾਲਾ ਵਿਖੇ ਫੀਸਦ 52.2, ਦੀਨਾਨਗਰ ਵਿਖੇ 49.3, ਦੋਰਾਂਗਲਾ ਵਿਖੇ 47.7, ਡੇਰਾ ਬਾਬਾ ਨਾਨਕ ਵਿਖੇ 43, ਧਾਰੀਵਾਲ ਵਿਖੇ 46.1,ਫਤਿਹਗੜ੍ਹ ਚੂੜੀਆਂ ਵਿਖੇ 44.6, ਗੁਰਦਾਸਪੁਰ 47.7 , ਕਾਹਨੂੰਵਾਨ ਵਿਖੇ 52.3 ਕਾਦੀਆਂ ਵਿਖੇ 44.5ਅਤੇ ਸ੍ਰੀ ਹਰਗੋਬਿੰਦਪੁਰ ਸਾਹਿਬ ਵਿਖੇ 41.5 ਫੀਸਦ ਵੋਟਿੰਗ ਹੋਈ। ਦੱਸਣਯੋਗ ਹੈ 25 ਜ਼ੋਨਾਂ ਵਿਚੋਂ 7 ਉੁਮੀਦਵਾਰ ਅਤੇ 204 ਬਲਾਕ ਸੰਮਤੀਆਂ ਵਿੱਚੋਂ 64 ਉੁਮੀਦਵਾਰ ਪਹਿਲਾਂ ਹੀ ਬਿਨਾਂ ਮੁਕਾਬਲਾ ਜਿੱਤ ਚੁੱਕੇ ਹਨ।