ਵੱਡੀ ਖ਼ਬਰ: ਹਾਈਕੋਰਟ ਦੇ ਵਕੀਲਾਂ ਵੱਲੋਂ ਹੜਤਾਲ ਦਾ ਐਲਾਨ
Babushahi Network
ਚੰਡੀਗੜ੍ਹ, 15 ਦਸੰਬਰ 2025- ਪੰਜਾਬ ਹਰਿਆਣਾ ਹਾਈਕੋਰਟ ਦੇ ਵਕੀਲਾਂ ਵੱਲੋਂ ਹੜਤਾਲ ਦਾ ਐਲਾਨ ਕਰ ਦਿੱਤਾ ਗਿਆ ਹੈ। ਹਿਸਾਰ ਪੁਲਿਸ 'ਤੇ ਲੱਗੇ ਵਕੀਲ ਦੀ ਕੁੱਟਮਾਰ ਦੇ ਗੰਭੀਰ ਇਲਜ਼ਾਮਾਂ ਕਾਰਨ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਵਕੀਲਾਂ ਨੇ ਕੰਮ ਬੰਦ ਕਰ ਦਿੱਤਾ ਹੈ। ਜਾਣਕਾਰੀ ਅਨੁਸਾਰ ਇੱਕ ਵਕੀਲ ਵੱਲੋਂ ਹਿਸਾਰ ਪੁਲਿਸ 'ਤੇ ਕੁੱਟਮਾਰ ਦੇ ਗੰਭੀਰ ਇਲਜ਼ਾਮ ਲਗਾਏ ਗਏ ਹਨ। ਵਕੀਲ ਨੇ ਦੋਸ਼ ਲਗਾਇਆ ਹੈ ਕਿ ਹਿਸਾਰ ਪੁਲਿਸ ਨੇ ਉਸ ਦੇ ਘਰ ਜਾ ਕੇ ਉਸ ਨਾਲ ਕੁੱਟਮਾਰ ਕੀਤੀ। ਇਸ ਘਟਨਾ ਦੇ ਵਿਰੋਧ ਵਜੋਂ ਅਤੇ ਪੁਲਿਸ ਦੀ ਕਾਰਵਾਈ ਪ੍ਰਤੀ ਭਾਰੀ ਰੋਸ ਕਾਰਨ, ਵਕੀਲਾਂ ਨੇ ਕੋਰਟ ਵਿੱਚ ਕੰਮ ਬੰਦ ਕਰਨ ਦਾ ਫੈਸਲਾ ਕੀਤਾ। ਮਾਮਲੇ ਵਿੱਚ ਕਥਿਤ ਤੌਰ 'ਤੇ ਕਾਰਵਾਈ ਨਾ ਕਰਨ ਲਈ ਵਕੀਲਾਂ ਵੱਲੋਂ ਮੋਹਾਲੀ ਪੁਲਿਸ 'ਤੇ ਵੀ ਇਲਜ਼ਾਮ ਲਗਾਏ ਗਏ ਹਨ।
- Download Babushahi App
-
-