ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ : ਰਾਜਾ ਵੜਿੰਗ ਪਹੁੰਚੇ ਹਾਈਕੋਰਟ, ਪੜ੍ਹੋ ਕੀ ਹੈ ਮਾਮਲਾ
17 ਦਸੰਬਰ ਨੂੰ ਹੋਣ ਵਾਲੀ ਗਿਣਤੀ ਦੀ ਵੀਡੀਓਗ੍ਰਾਫੀ ਕਰਵਾਉਣ ਦੀ ਮੰਗ
Ravi Jakhu
ਚੰਡੀਗੜ੍ਹ: ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ (PPCC) ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ਦਾ ਦਰਵਾਜ਼ਾ ਖੜਕਾਇਆ ਹੈ। ਵੜਿੰਗ ਨੇ ਅਦਾਲਤ ਵਿੱਚ ਇੱਕ ਜਨਹਿਤ ਪਟੀਸ਼ਨ (PIL) ਦਾਇਰ ਕਰਦਿਆਂ ਮੰਗ ਕੀਤੀ ਹੈ ਕਿ ਆਗਾਮੀ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੀ ਗਿਣਤੀ ਪ੍ਰਕਿਰਿਆ ਦੀ ਵੀਡੀਓਗ੍ਰਾਫੀ ਲਾਜ਼ਮੀ ਕੀਤੀ ਜਾਵੇ। ਨਿਰਪੱਖ ਚੋਣਾਂ ਲਈ ਚੁੱਕਿਆ ਕਦਮ ਪਟੀਸ਼ਨ ਵਿੱਚ ਕਿਹਾ ਗਿਆ ਹੈ ਕਿ 17 ਦਸੰਬਰ ਨੂੰ ਵੋਟਾਂ ਦੀ ਗਿਣਤੀ ਹੋਣੀ ਹੈ।
ਕਿਸਨੂੰ ਬਣਾਇਆ ਧਿਰ? ਰਾਜਾ ਵੜਿੰਗ ਨੇ ਆਪਣੀ ਪਟੀਸ਼ਨ ਵਿੱਚ ਹੇਠ ਲਿਖੀਆਂ ਧਿਰਾਂ (Respondents) ਨੂੰ ਸ਼ਾਮਲ ਕੀਤਾ ਹੈ ਅਤੇ ਅਦਾਲਤ ਤੋਂ ਇਨ੍ਹਾਂ ਨੂੰ ਦਿਸ਼ਾ-ਨਿਰਦੇਸ਼ ਜਾਰੀ ਕਰਨ ਦੀ ਮੰਗ ਕੀਤੀ ਹੈ: ਪੰਜਾਬ ਸਰਕਾਰ ਭਾਰਤੀ ਚੋਣ ਕਮਿਸ਼ਨ (Election Commission of India) ਪੰਜਾਬ ਰਾਜ ਚੋਣ ਕਮਿਸ਼ਨ (State Election Commission, Punjab) ਇਸ ਪਟੀਸ਼ਨ 'ਤੇ ਹਾਈਕੋਰਟ ਵੱਲੋਂ ਜਲਦ ਸੁਣਵਾਈ ਕੀਤੇ ਜਾਣ ਦੀ ਸੰਭਾਵਨਾ ਹੈ।
Click for Deails : https://drive.google.com/file/d/13HkK8O_xipDZGztcO0EqfOjW-kw4KwpH/view?usp=sharing