ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਹੜ੍ਹ ਪ੍ਰਭਾਵਿਤ 10 ਪਰਿਵਾਰਾਂ ਨੂੰ ਮੁਆਵਜਾ ਰਾਸ਼ੀ ਦੇ ਚੈੱਕ ਵੰਡੇ ਗਏ
ਹੜ ਪੀੜਤ ਪਰਿਵਾਰਾਂ ਨੂੰ 15 ਲੱਖ 80 ਹਜ਼ਾਰ ਰੁਪਏ ਦੀ ਮਦਦ ਲਈ ਮੁਆਵਜਾ ਰਾਸ਼ੀ ਵੰਡੀ
ਰੋਹਿਤ ਗੁਪਤਾ
ਗੁਰਦਾਸਪੁਰ, 16 ਦਸੰਬਰ ਅੱਜ ਮਾਨਯੋਗ ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਅਤੇ ਸ੍ਰੀ ਦਿਲਬਾਗ ਸਿੰਘ ਜੌਹਲ, ਮਾਨਯੋਗ ਜਿਲ੍ਹਾ ਅਤੇ ਸੈਸ਼ਨ ਜੱਜ-ਸਹਿਤ, ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਅਤੇ ਸ੍ਰੀ ਹਰਪ੍ਰੀਤ ਸਿੰਘ, ਸੀ.ਜੇ.ਐਮ-ਸਹਿਤ-ਸਕੱਤਰ, ਜਿਲ੍ਹਾ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਵਲੋਂ ਗੁਰਦਾਸਪੁਰ ਜਿਲ੍ਹੇ ਦੇ 10 ਬੁੁਰੀ ਤਰ੍ਹਾਂ ਹੜ੍ਹ ਪ੍ਰਭਾਵਿਤ ਪਰਿਵਾਰ, ਜਿਨ੍ਹਾਂ ਦੇ ਘਰ ਹੜ੍ਹ ਨਾਲ ਬੁਰੀ ਤਰ੍ਹਾਂ ਖਰਾਬ ਹੋ ਗਏ ਸਨ ਅਤੇ ਪਸ਼ੂਆਂ ਦਾ ਨੁਕਸਾਨ ਵੀ ਹੋਇਆ ਸੀ। ਉਕਤ ਪਰਿਵਾਰਾਂ ਲਈ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਵੱਲੋਂ 15,80,000/- ਰੁਪਏ ਦੀ ਮਦਦ ਲਈ ਮੁਆਵਜਾ ਰਾਸ਼ੀ ਪ੍ਰਾਪਤ ਹੋਈ ਸੀ। ਜੋ ਕਿ ਇਨਾਂ 10 ਹੜ੍ਹ ਪ੍ਰਭਾਵਿਤ ਪਰਿਵਾਰਾਂ ਨੂੰ ਦਫਤਰ ਬੁਲਾ ਕੇ ਵੰਡੀ ਗਈ।
ਇਸ ਮੌਕੇ ਮਾਨਯੋਗ ਜਿਲ੍ਹਾ ਅਤੇ ਸੈਸ਼ਨ ਜੱਜ-ਸਹਿਤ-ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਗੁਰਦਾਸਪੁਰ ਪਰਿਵਾਰਾਂ ਨੂੰ ਮੁਆਵਜਾ ਰਾਸ਼ੀ ਉਹਨਾਂ ਦੇ ਬੈਂਕ ਖਾਤਿਆ ਵਿੱਚ ਆਰ.ਟੀ.ਜੀ.ਐੱਸ ਰਾਹੀਂ ਪਾਈ ਗਈ।
ਇਸ ਮੌਕੇ ਮਾਨਯੋਗ, ਜਿਲ੍ਹਾ ਅਤੇ ਸੈਸ਼ਨ ਜੱਜ, ਗੁਰਦਾਸਪੁਰ ਤੋਂ ਇਲਾਵਾ ਜਿਲ੍ਹਾ ਕਚਹਿਰੀਆਂ ਦੇ ਸਮੂਹ ਜੁਡੀਸ਼ੀਅਲ ਅਫਸਰ ਸਹਿਬਾਨ ਮੌਜੂਦ ਸਨ ਅਤੇ ਸਮੂਹ ਜੁਡੀਸ਼ੀਅਲ ਅਧਿਕਾਰੀਆਂ ਨੇ ਪਰਿਵਾਰਾਂ ਨੂੰ ਉਨਾਂ ਦੇ ਨੁਕਸਾਨ ਦੀ ਭਰਪਾਈ ਲਈ ਆਪਣੇ ਤੌਰ 'ਤੇ ਇਕੱਠੇ ਕੀਤੇ ਗਏ ਪੈਸੇ ਨੂੰ ਪ੍ਰਭਾਵਿਤ ਪਰਿਵਾਰਾਂ ਨੂੰ ਮੁੜ ਵਸੇਬੇ ਲਈ ਅਤੇ ਜਿੰਦਗੀ ਨੂੰ ਦੁਬਾਰਾ ਲੀਹ ਤੇ ਲਿਆਉਣ ਲਈ ਵਰਤਣ ਲਈ ਕਿਹਾ।