ਸਪੀਕਰ ਸੰਧਵਾਂ ਸਮੇਤ ਕਈ ਵੱਡੇ AAP ਲੀਡਰ ਆਪਣੇ ਹੀ ਪਿੰਡੋਂ ਹਾਰੇ!
ਚੰਡੀਗੜ੍ਹ, 17 ਦਸੰਬਰ 2025- ਜ਼ਿਲ੍ਹਾ ਪ੍ਰੀਸ਼ਦ ਚੋਣਾਂ ਅਤੇ ਬਲਾਕ ਸੰਮਤੀ ਚੋਣਾਂ ਦੇ ਅੱਜ ਨਤੀਜੇ ਐਲਾਨੇ ਜਾ ਰਹੇ ਹਨ। ਸੱਤਾਧਾਰੀ ਆਮ ਆਦਮੀ ਪਾਰਟੀ, ਵਿਰੋਧੀ ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ਵਿਚਕਾਰ ਸ਼ੁਰੂ ਵਿੱਚ ਕਈ ਥਾਵਾਂ 'ਤੇ ਸਖ਼ਤ ਟੱਕਰ ਰਹੀ। ਇਨ੍ਹਾਂ ਚੋਣਾਂ ਨੂੰ ਪੇਂਡੂ ਰਾਜਨੀਤੀ ਦੀ ਦਿਸ਼ਾ ਤੈਅ ਕਰਨ ਵਾਲਾ ਅਹਿਮ ਮੁਕਾਬਲਾ ਮੰਨਿਆ ਜਾ ਰਿਹਾ ਹੈ। ਕਈ ਥਾਵਾਂ 'ਤੇ ਆਮ ਆਦਮੀ ਪਾਰਟੀ ਨੂੰ ਵੀ ਹਾਰ ਦਾ ਸਾਹਮਣਾ ਕਰਨਾ ਪਿਆ ਹੈ।
ਸਪੀਕਰ ਕੁਲਤਾਰ ਸਿੰਘ ਸੰਧਵਾਂ ਦੇ ਜੱਦੀ ਪਿੰਡ 'ਚੋਂ AAP ਨੂੰ ਹਰ ਦਾ ਸਾਹਮਣਾ ਕਰਨਾ ਪਿਆ ਹੈ। ਕੋਟਕਪੂਰਾ ਹਲਕੇ ਤੋਂ ਵਿਧਾਇਕ ਅਤੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੇ ਜੱਦੀ ਪਿੰਡ ਸੰਧਵਾਂ ਵਿੱਚ ਬਲਾਕ ਸੰਮਤੀ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ ਹੈ।
ਸੰਧਵਾਂ ਬਲਾਕ ਸੰਮਤੀ ਜੋਨ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਮਹਿੰਦਰ ਸਿੰਘ ਨੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਮੁਖਤਿਆਰ ਸਿੰਘ ਨੂੰ 171 ਵੋਟਾਂ ਦੇ ਫਰਕ ਨਾਲ ਹਰਾਕੇ ਜਿੱਤ ਦਰਜ ਕੀਤੀ।
ਇਸ ਤੋਂ ਇਲਾਵਾ AAP ਐਮਪੀ ਮੀਤ ਹੇਅਰ ਦੇ ਪਿੰਡ 'ਚ ਅਕਾਲੀ ਦਲ ਦਾ ਉਮੀਦਵਾਰ ਜਿੱਤਿਆ ਹੈ। ਆਮ ਆਦਮੀ ਪਾਰਟੀ ਦੇ MP ਗੁਰਮੀਤ ਸਿੰਘ ਮੀਤ ਹੇਅਰ ਦੇ ਪਿੰਡ ਕੁਰੜ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਦੀ ਜਿੱਤ ਹੋਈ ਹੈ।
ਇਸੇ ਤਰ੍ਹਾਂ ਵਿਧਾਇਕ ਨਰਿੰਦਰ ਕੌਰ ਭਰਾਜ ਦੇ ਪਿੰਡ ਤੋਂ AAP ਦੀ ਹਾਰ ਹੋਈ ਹੈ। ਭਵਾਨੀਗੜ ਬਲਾਕ ਵਿੱਚ ਪੈਂਦੇ ਪਿੰਡ ਭਰਾਜ ਤੋਂ 27 ਵੋਟਾਂ ਤੇ ਆਮ ਆਦਮੀ ਪਾਰਟੀ ਦੀ ਹਾਰ ਹੋਈ ਹੈ। ਕਾਂਗਰਸ ਪਾਰਟੀ ਦੀ ਉਮੀਦਵਾਰ ਰਜਿੰਦਰ ਕੌਰ ਨੂੰ 267 ਵੋਟਾਂ ਪਈਆਂ ਹਨ।
ਜਦਕਿ ਆਮ ਆਦਮੀ ਪਾਰਟੀ ਦੀ ਉਮੀਦਵਾਰ ਰਜਿੰਦਰ ਕੌਰ ਨੂੰ 240 ਵੋਟਾਂ ਪਈਆਂ ਹਨ। 5 ਵੋਟਾਂ ਨੋਟਾ ਅਤੇ 20 ਵੋਟਾਂ ਕੈਂਸਲ ਹੋਈਆਂ ਹਨ।