AAP ਉਮੀਦਵਾਰਾਂ ਨੇ ਦਰਜ ਹਾਸਲ ਕੀਤੀ ਵੱਡੀ ਜਿੱਤ- ਵਿਧਾਇਕ ਗੁਰਦੀਪ ਰੰਧਾਵਾ
ਡੇਰਾ ਬਾਬਾ ਨਾਨਕ ਪੰਚਾਇਤ ਸੰਮਤੀ ਦੇ 19 ਜੋਨਾਂ ਵਿੱਚ ਆਮ ਆਦਮੀ ਪਾਰਟੀ ਦੇ 17 ਉਮੀਦਵਾਰ ਅਤੇ ਕਲਾਨੌਰ ਪੰਚਾਇਤ ਸੰਮਤੀ ਦੇ 16 ਜੋਨਾਂ ਵਿੱਚੋਂ 16 ਜੋਨਾਂ ਤੇ ਹੀ ਆਪ ਪਾਰਟੀ ਜੇਤੂ ਰਹੀ
ਰੋਹਿਤ ਗੁਪਤਾ
ਡੇਰਾ ਬਾਬਾ ਨਾਨਕ, 18 ਦਸੰਬਰ 2025- ਡੇਰਾ ਬਾਬਾ ਨਾਨਕ ਦੇ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਕਿਹਾ ਕਿ ਜਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਵਿੱਚ ਆਪ ਪਾਰਟੀ ਦੇ ਉਮੀਦਵਾਰਾਂ ਦੀ ਵੱਡੀ ਜਿੱਤ ਹੋਈ ਹੈ ਅਤੇ ਲੋਕਾਂ ਨੇ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਤੇ ਮੋਹਰ ਲਾਈ ਹੈ। ਡੇਰਾ ਬਾਬਾ ਨਾਨਕ ਪੰਚਾਇਤ ਸੰਮਤੀ ਦੇ 19 ਜੋਨਾਂ ਵਿੱਚ ਆਮ ਆਦਮੀ ਪਾਰਟੀ ਦੇ 17 ਉਮੀਦਵਾਰ ਜੇਤੂ ਰਹੇ ਅਤੇ ਕਲਾਨੌਰ ਪੰਚਾਇਤ ਸੰਮਤੀ ਦੇ 16 ਜੋਨਾਂ ਵਿੱਚੋਂ 16 ਜੋਨਾਂ ਤੇ ਹੀ ਆਪ ਪਾਰਟੀ ਜੇਤੂ ਰਹੀ।
ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਅੱਗੇ ਕਿਹਾ ਕਿ ਆਪ ਪਾਰਟੀ ਦੇ ਸੁਪਰੀਮੋ ਸ਼੍ਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਵੱਲੋਂ ਮਹਿਜ 4 ਸਾਲਾ ਵਿੱਚ ਲੋਕ ਹਿੱਤ ਵਿੱਚ ਵੱਡੇ ਫੈਸਲੇ ਲਏ ਹਨ ਅਤੇ ਲੋਕਾਂ ਨੇ ਵਿਕਾਸ ਕਾਰਜਾਂ ਤੇ ਮੋਹਰ ਲਗਾਈ ਹੈ। ਉਨ੍ਹਾਂ ਕਿਹਾ ਕਿ ਸੂਬਾ ਵਾਸੀਆਂ ਨੂੰ 600 ਯੂਨਿਟ ਮੁਫਤ ਬਿਜਲੀ, ਸਿਹਤ ਸਹੂਲਤਾਂ ਨੂੰ ਮੁੱਖ ਰੱਖਦਿਆ ਮੁਹੱਲਾ ਕਲੀਨਿਕ ਖੋਲੇ, ਸਕੂਲਾਂ ਦਾ ਬੁਨਿਆਦੀ ਢਾਂਚਾ ਮਜਬੂਤ ਕੀਤਾ, ਪਾਰਦਰਸ਼ੀ ਢੰਗ ਨਾਲ ਮੈਰਿਟ ਦੇ ਅਧਾਰ ਤੇ ਕਰੀਬ 52 ਹਜ਼ਾਰ ਸਰਕਾਰੀ ਨੌਕਰੀਆਂ ਮੁਹੱਇਆ ਕਰਵਾਈ ਸਮੇਤ ਵੱਖ-ਵੱਖ ਵਿਕਾਸ ਕਾਰਜ ਕੀਤੇ ਗਏ।
ਉਨ੍ਹਾਂ ਅੱਗੇ ਕਿਹਾ ਕਿ ਉਹ ਇਤਿਹਾਸਿਕ ਅਤੇ ਧਾਰਮਿਕ ਕਸਬੇ ਡੇਰਾ ਬਾਬਾ ਨਾਨਕ ਹਲਕੇ ਦੇ ਵਿਕਾਸ ਲਈ ਵਚਨਬੱਧ ਹਨ ਅਤੇ ਹਲਕੇ ਵਿੱਚ ਸਰਬਪੱਖੀ ਵਿਕਾਸ ਕਾਰਜ ਕਰਵਾਏ ਗਏ ਹਨ। ਉਨ੍ਹਾਂ ਦੱਸਿਆ ਕਿ ਹਲਕੇ ਅੰਦਰ ਕਰੋੜਾਂ ਰੁਪਏ ਦੀ ਲਾਗਤ ਲਿੰਕ ਸੜਕਾਂ ਦਾ ਨਿਰਮਾਣ ਕਰਵਾਇਆ ਗਿਆ ਹੈ, ਪਿੰਡਾਂ ਵਿੱਚ ਨੌਜਵਾਨਾਂ ਨੂੰ ਖੇਡਣ ਲਈ ਖੇਡ ਮੈਦਾਨ ਉਸਾਰੇ ਗਏ, ਪਿੰਡਾਂ ਵਿੱਚ ਗੰਦੇ ਪਾਣੀ ਦੇ ਨਿਕਾਸ ਲਈ ਵਿਕਾਸ ਕਾਰਜ ਕਰਵਾਏ, ਪਿੰਡਾਂ ਵਿੱਚ ਪਾਰਕਾਂ ਦੀ ਸ਼ਾਨਦਾਰ ਉਸਾਰੀ ਕਰਨ ਦੇ ਨਾਲ ਨਾਲ ਵੱਖ -ਵੱਖ ਵਿਕਾਸ ਕਾਰਜ ਕਰਵਾਏ ਗਏ। ਉਨ੍ਹਾਂ ਦੁਹਰਾਇਆ ਕਿ ਲੋਕਾਂ ਦੀ ਸੇਵਾ ਵਿੱਚ 24 ਘੰਟੇ ਹਾਜ਼ਰ ਸਨ।