ਲੋਕਾਂ, ਵਿਕਾਸ ਅਤੇ ਉਸਾਰੂ ਕੰਮਾਂ 'ਤੇ ਪ੍ਰਗਟਾਇਆ ਭਰੋਸਾ–ਵਿਧਾਇਕ ਸ਼ੈਰੀ ਕਲਸੀ
ਵਿਧਾਇਕ ਸ਼ੈਰੀ ਕਲਸੀ ਦੀ ਮੌਜੂਦਗੀ ਵਿੱਚ ਐਸ.ਡੀ.ਐਮ ਬਟਾਲਾ ਗੁਰਮੰਦਰ ਸਿੰਘ ਨੇ ਜੇਤੂ ਉਮੀਦਵਾਰਾਂ ਨੂੰ ਵੰਡੇ ਸਰਟੀਫਿਕੇਟ
ਰੋਹਿਤ ਗੁਪਤਾ
ਬਟਾਲਾ, 19 ਦਸੰਬਰ
ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਨੌਜਵਾਨ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਬਟਾਲਾ ਵਾਸੀਆਂ ਨੇ ਵਿਕਾਸ ਅਤੇ ਉਸਾਰੂ ਕੰਮਾਂ ਵਿੱਚ ਭਰੋਸਾ ਪ੍ਰਗਟਾਇਆ ਹੈ ਅਤੇ ਲੋਕ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਲੋਕਪੱਖੀ ਨੀਤੀਆਂ ਤੋਂ ਸੰਤੁਸ਼ਟ ਹਨ। ਅੱਜ ਉਨ੍ਹਾਂ ਨਵੇਂ ਤਹਿਸੀਲ ਕੰਪਲੈਕਸ ਬਟਾਲਾ ਜਿਥੇ ਐਸ.ਡੀ.ਐਮ ਬਟਾਲਾ, ਗੁਰਮੰਦਰ ਸਿੰਘ ਵਲੋਂ ਜੇਤੂ ਉਮੀਦਵਾਰਾਂ ਨੂੰ ਸਰਟੀਫਿਕੇਟ ਵੰਡੇ ਗਏ, ਵਿਖੇ ਜੇਤੂ ਉੁਮੀਦਵਾਰਾਂ ਨੂੰ ਮੁਬਾਰਕਬਾਦ ਦਿੱਤੀ ਤੇ ਗੁਰੂ ਘਰ ਦੀ ਬਖਸ਼ਿਸ ਸਿਰੋਪਾਓ ਪਾ ਕੇ ਸਨਮਾਨਿਤ ਕੀਤਾ।
ਇਸ ਮੌਕੇ ਪੱਤਰਕਾਰਾਂ ਨਾਲ ਕੀਤੀ ਪਰੈੱਸ ਕਾਨਫਰੰਸ ਦੌਰਾਨ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਉਹ ਬਟਾਲਾ ਵਾਸੀਆਂ ਦਾ ਧੰਨਵਾਦ ਕਰਦੇ ਹਨ, ਜਿਨ੍ਹਾਂ ਨੇ ਵੱਡੀ ਲੀਡ ਨਾਲ ਆਪ ਉਮੀਦਵਾਰਾਂ ਨੂੰ ਜਿਤਾਇਆ, ਜਿਸ ਲਈ ਉਹ ਹਮੇਸ਼ਾ ਉਨ੍ਹਾਂ ਦੇ ਰਿਣੀ ਰਹਿਣਗੇ।
ਇੱਕ ਸਵਾਲ ਦੇ ਜਵਾਬ ਵਿੱਚ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਗਿਆ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਸੂਬੇ ਦੇ ਹਰਮਨ ਪਿਆਰੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਲੋਕ ਹਿੱਤ ਵਿੱਚ ਲਏ ਗਏ ਫੈਸਲਿਆਂ 'ਤੇ ਵੋਟਰਾਂ ਨੇ ਮੋਹਰ ਲਗਾਈ ਹੈ ਅਤੇ ਰਵਾਇਤੀ ਪਾਰਟੀਆਂ ਨੂੰ ਸਪੱਸ਼ਟ ਸੰਦੇਸ਼ ਦਿੱਤਾ ਹੈ ਕਿ ਉਹ ਵਿਕਾਸ ਅਤੇ ਉਸਾਰੂ ਰਾਜਨੀਤੀ ਦੇ ਮੁੱਦਈ ਹਨ।
ਵਿਧਾਇਕ ਸ਼ੈਰੀ ਕਲਸੀ ਨੇ ਅੱਗੇ ਕਿਹਾ ਕਿ ਬਟਾਲਾ ਹਲਕੇ ਵਿੱਚ ਕਰਵਾਏ ਵਿਕਾਸ ਕੰਮਾਂ 'ਤੇ ਵੋਟਰਾਂ ਨੇ ਵਿਸ਼ਵਾਸ ਪ੍ਰਗਟਾਇਆ ਹੈ ਅਤੇ ਪੰਚਾਇਤ ਸੰਮਤੀ ਬਟਾਲਾ ਅਤੇ ਜਿਲ੍ਹਾ ਪ੍ਰੀਸ਼ਦ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦੀ ਸ਼ਾਨਦਾਰ ਜਿੱਤ ਹਾਸਲ ਹੋਈ ਹੈ
ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਜਦੋਂ ਦਾ ਬਟਾਲਾ ਹਲਕਾ ਵਾਸੀਆਂ ਨੇ ਉਨ੍ਹਾਂ ਨੂੰ ਸੇਵਾ ਕਰਨ ਦਾ ਮੌਕਾ ਦਿੱਤਾ ਹੈ, ਉਨ੍ਹਾਂ ਦੀ ਹਮੇਸ਼ਾ ਕੋਸ਼ਿਸ਼ ਰਹੀ ਹੈ ਕਿ ਲੋਕਾਂ ਦੀਆਂ ਦੁੱਖ ਤਕਲੀਫਾਂ ਦੂਰ ਕੀਤੀਆਂ ਜਾਣ ਅਤੇ ਹਲਕੇ ਦਾ ਸਰਬਪੱਖੀ ਵਿਕਾਸ ਕੀਤਾ ਜਾਵੇ।
ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਬਟਾਲੇ ਦੇ ਲੋਕਾਂ ਨੇ ਮੇਰੇ 'ਤੇ ਵਿਸ਼ਵਾਸ ਜਿਤਾਇਆ ਹੈ, ਉਹ ਹੁਣ ਹੋਰ ਤੇਜ਼ੀ ਨਾਲ ਲੋਕਾਂ ਦੇ ਸਾਥ ਨਾਲ ਹਲਕੇ ਦਾ ਸਰਬਪੱਖੀ ਵਿਕਾਸ ਕਰਵਾਉਣਗੇ।
ਇਸ ਮੌਕੇ ਜਿਲ੍ਹਾ ਪ੍ਰੀਸ਼ਦ ਦੇ ਜੋਨ ਨੌਸ਼ਹਿਰਾ ਮੱਝਾ ਤੋਂ ਜੇਤੂ ਮਨਦੀਪ ਸਿੰਘ, ਜਿਲ੍ਹਾ ਪ੍ਰੀਸ਼ਦ ਵਡਾਲਾ ਗ੍ਰੰਥੀਆਂ ਜੋਨ ਜੇਤੂ ਉਮੀਦਵਾਰ ਮਿੱਤਰਪਾਲ ਸਿੰਘ , ਪੰਚਾਇਤ ਸੰਮਤੀ ਬਟਾਲਾ ਦੇ ਜੋਨ ਕਲੇਰ ਖੁਰਦ ਤੋਂ ਜੇਤੂ ਉਮੀਦਵਾਰ ਸ੍ਰੀਮਤੀ ਰੱਜੋ , ਜੋਨ ਨੌਸ਼ਹਿਰਾ ਮੱਝਾ ਸਿੰਘ ਤੋਂ ਗੁਰਪ੍ਰੀਤ ਸਿੰਘ, ਜੋਨ ਤੱਤਲੇ ਤੋਂ ਮਨਜਿੰਦਰ ਸਿੰਘ, ਜੋਨ ਸੇਖਵਾਂ ਤੋਂ ਸ੍ਰੀਮਤੀ ਗੁਰਮੀਤ ਕੌਰ, ਜੋਨ ਠੀਕਰੀਵਾਲ ਤੋਂ ਹਰਜਿੰਦਰ ਸਿੰਘ, ਜੋਨ ਰਾਮਪੁਰ ਤੋਂ ਸ੍ਰੀਮਤੀ ਨਰਿੰਦਰ ਕੌਰ, ਜੋਨ ਡੱਲਾ ਤੋਂ ਜੋਧ ਸਿੰਘ, ਜੋਨ ਦੁਨੀਆਂ ਸੰਧੂ ਤੋਂ ਪਲਵਿੰਦਰ ਕੌਰ, ਜੋਨ ਵਡਾਲਾ ਗ੍ਰੰਥੀਆਂ ਤੋਂ ਸ੍ਰੀਮਤੀ ਮਨਵੀਰ ਕੌਰ, ਜੋਨ ਤਲਵੰਡੀ ਝੁੰਗਲਾਂ ਤੋਂ ਸ੍ਰੀਮਤੀ ਜਤਿੰਦਰਪਾਲ ਕੌਰ, ਜੋਨ ਮਸਾਣੀਆਂ ਤੋਂ ਕਰਨੈਲ ਸਿੰਘ, ਜੋਨ ਮਲਕਪੁਰ ਤੋਂ ਆਪ ਪਾਰਟੀ ਦੇ ਉਮੀਦਵਾਰ ਸ੍ਰੀਮਤੀ ਕਰਮਜੀਤ ਕੌਰ ਅਤੇ ਜੋਨ ਕੰਡਿਆਲ ਤੋਂ ਜੇਤੂ ਉਮੀਦਵਾਰ ਜਤਿੰਦਰ ਸਿੰਘ ਮੌਜੂਦ ਸਨ।
ਇਸ ਮੌਕੇ ਤਹਿਸੀਲਦਾਰ ਅਰਜਨ ਸਿੰਘ ਗਰੇਵਾਲ, ਨਾਇਬ ਤਹਿਸੀਲਦਾਰ ਨਿਤਿਨ ਸਹੋਤਾ, ਆਪ ਪਾਰਟੀ ਦੇ ਸੀਨੀਅਰ ਆਗੂ ਬਲਬੀਰ ਸਿੰਘ ਬਿੱਟੂ, ਸੁਪਰਡੈਂਟ ਸੁੰਦਰ ਸ਼ਰਮਾ, ਨਵਦੀਪ ਸਿੰਘ ਪਨੇਸਰ, ਪ੍ਰਧਾਨ ਵੀਨੂੰ ਕਾਹਲੋਂ, ਅਮਰੀਕ ਸਿੰਘ ਲੰਬੜਦਾਰ, ਬਲਵਿੰਦਰ ਸਿੰਘ, ਭੁਪਿੰਦਰ ਸਿੰਘ, ਪਰਦੀਪ ਕੁਮਾਰ ਸਮੇਤ ਪਿੰਡਾਂ ਦੇ ਪੰਚ ਸਰਪੰਚ ਅਤੇ ਪਾਰਟੀ ਦੇ ਆਗੂ ਤੇ ਵਰਕਰ ਵੱਡੀ ਗਿਣਤੀ ਵਿੱਚ ਮੌਜੂਦ ਸਨ।