ਸ਼ਹੀਦ ਊਧਮ ਸਿੰਘ ਦਾ ਜਨਮ ਦਿਹਾੜਾ 26 ਨੂੰ ਮਨਾਇਆ ਜਾਵੇਗਾ
ਬਲਵਿੰਦਰ ਸਿੰਘ ਧਾਲੀਵਾਲ
ਸੁਲਤਾਨਪੁਰ ਲੋਧੀ 19 ਦਸੰਬਰ 2025
ਸ਼ਹੀਦ ਊਧਮ ਸਿੰਘ ਮੈਮੋਰੀਅਲ ਟਰੱਸਟ ਸੁਲਤਾਨਪੁਰ ਲੋਧੀ , ਬਾਰ ਐਸੋਸੀਏਸ਼ਨ ਸੁਲਤਾਨਪੁਰ ਲੋਧੀ,ਸਾਹਿਤ ਸਭਾ ਸੁਲਤਾਨਪੁਰ ਲੋਧੀ, ਪ੍ਰੈੱਸ ਕਲੱਬ ਸੁਲਤਾਨਪੁਰ ਲੋਧੀ ਵਲੋਂ ਸ਼ਹੀਦ ਊਧਮ ਸਿੰਘ ਦਾ ਜਨਮ ਦਿਹਾੜਾ ਪ੍ਰਧਾਨ ਪ੍ਰੋ ਚਰਨ ਸਿੰਘ ਦੀ ਅਗਵਾਈ ਹੇਠ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਮਨਾਇਆ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐਡ ਰਜਿੰਦਰ ਸਿੰਘ ਰਾਣਾ
ਨੇ ਦੱਸਿਆ ਕਿ ਸ਼ਹੀਦ ਊਧਮ ਸਿੰਘ ਦਾ ਜਨਮ ਦਿਹਾੜਾ 26 ਦਸੰਬਰ ਨੂੰ ਸਵੇਰੇ 10 ਵਜੇ ਸ਼ਹੀਦ ਊਧਮ ਸਿੰਘ ਸਮਾਰਕ ਸੁਲਤਾਨਪੁਰ ਲੋਧੀ ਵਿਖੇ ਬਹੁਤ ਹੀ ਸ਼ਰਧਾ ਅਤੇ ਉਤਸ਼ਾਹ ਭਰਪੂਰ ਮਨਾਇਆ ਜਾ ਰਿਹਾ ਹੈ। ਉਹਨਾਂ ਦੱਸਿਆ ਕਿ ਸਮਾਗਮ ਦੀ ਰੂਪ ਰੇਖਾ ਉਲੀਕਣ ਵਾਸਤੇ ਸ਼ਹੀਦ ਊਧਮ ਸਿੰਘ ਮੈਮੋਰੀਅਲ ਟਰੱਸਟ ਦੇ ਪ੍ਰਧਾਨ ਪ੍ਰੋਫੈਸਰ ਚਰਨ ਸਿੰਘ ,ਸਾਬਕਾ ਡੀਨ ਪ੍ਰੋਫੈਸਰ ਡਾ ਬਲਜੀਤ ਕੌਰ ਦੀ ਅਗਵਾਈ ਹੇਠ ਮੀਟਿੰਗ ਹੋਵੇਗੀ ਜਿਸ ਵਿੱਚ ਸਾਰੀਆਂ ਤਿਆਰੀਆਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਜਾਵੇਗਾ। ਉਹਨਾਂ ਦੱਸਿਆ ਕਿ ਇਸ ਸਮਾਗਮ ਦੌਰਾਨ ਵੱਖ-ਵੱਖ ਸਮਾਜ ਸੇਵੀ ਜਥੇਬੰਦੀਆਂ, ਰਾਜਨੀਤਕ ਪਾਰਟੀਆਂ, ਧਾਰਮਿਕ ਸਖਸ਼ੀਅਤਾਂ ਵੀ ਸ਼ਹੀਦ ਊਧਮ ਸਿੰਘ ਦੇ ਸਮਾਰਕ ਤੇ ਸ਼ਰਧਾ ਦੇ ਫੁੱਲ ਭੇਂਟ ਕਰਨਗੇ। ਉਹਨਾਂ ਇਲਾਕਾ ਨਿਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਇਸ ਸਮਾਗਮ ਵਿੱਚ ਵੱਧ ਚੜ੍ਹ ਕੇ ਹਿੱਸਾ ਪਾਇਆ ਜਾਵੇ ਤਾਂ ਜੋ ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕੀਤਾ ਜਾ ਸਕੇ। ਇਸ ਮੌਕੇ ਐਡਵੋਕੇਟ ਸੁੱਚਾ ਸਿੰਘ ਮੋਮੀ, ਵਿਕਾਸਦੀਪ ਸਿੰਘ ਨੰਡਾ ,ਐਡਵੋਕੇਟ ਜਸਪਾਲ ਸਿੰਘ ਧੰਜੂ, ਐਡ ਸਤਨਾਮ ਸਿੰਘ ਮੋਮੀ, ਐਡ ਕੇਹਰ ਸਿੰਘ, ਵਿਕਾਸ ਕੁਮਾਰ, ਐਡ ਜਰਨੈਲ ਸਿੰਘ ਸੰਧਾ ਪ੍ਰਧਾਨ ਬਾਰ ਐਸੋਸੀਏਸ਼ਨ, ਸਰਪ੍ਰਸਤ ਨਰਿੰਦਰ ਸਿੰਘ ਸੋਨੀਆ, ਸਾਹਿਤ ਸਭਾ ਦੇ ਪ੍ਰਧਾਨ ਡਾ ਸਵਰਨ ਸਿੰਘ, ਮੁਖਤਾਰ ਸਿੰਘ ਚੰਦੀ, ਐਡ ਪਰਮਿੰਦਰ ਸਿੰਘ ਨੰਡਾ, ਕਿਸਾਨ ਆਗੂ ਮੁਕੰਦ ਸਿੰਘ ਵੀ ਹਾਜ਼ਰ ਸਨ।