ਕਿਰਤੀ ਕਿਸਾਨ ਯੂਨੀਅਨ ਦੀ ਮੀਟਿੰਗ
ਪ੍ਰਮੋਦ ਭਾਰਤੀ
ਨਵਾਂਸ਼ਹਿਰ 21ਦਸੰਬਰ 2025
ਪਿੰਡ ਸ਼ਹਾਬਪੁਰ ਵਿਖ਼ੇ ਕਿਰਤੀ ਕਿਸਾਨ ਯੂਨੀਅਨ ਇਲਾਕਾ ਨਵਾਂਸ਼ਹਿਰ ਦੀ ਮੀਟਿੰਗ ਇਲਾਕਾ ਪ੍ਰਧਾਨ ਕੁਲਵੀਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਇਲਾਕੇ ਭਰ ਦੇ ਕਿਸਾਨਾਂ ਨੇ ਭਾਗ ਲਿਆ l ਮੀਟਿੰਗ ਨੂੰ ਸੰਬੋਧਨ ਕਰਦਿਆਂ ਜਿਲ੍ਹਾ ਪ੍ਰਧਾਨ ਸੁਰਿੰਦਰ ਸਿੰਘ ਬੈਂਸ ਅਤੇ ਸੂਬਾ ਕਮੇਟੀ ਮੈਂਬਰ ਭੁਪਿੰਦਰ ਸਿੰਘ ਵੜੈਚ ਨੇ ਦੱਸਿਆ ਕਿ ਕੇਂਦਰ ਸਰਕਾਰ ਵਲੋਂ ਬਿਜਲੀ ਬਿੱਲ 2025 ਅਤੇ ਸੀਡ ਸੋਧ ਬਿੱਲ 2025 ਦਾ ਵਿਰੋਧ ਕਰਨ ਲਈ ਪਿੰਡਾਂ ਵਿਚ ਟਰੈਕਟਰ ਮਾਰਚ ਕੱਢਿਆ ਜਾਵੇਗਾ l ਉਨ੍ਹਾਂ ਕਿਹਾ ਕਿ ਕਿਸਾਨ ਅੰਦੋਲਨ ਦੂਰਾਨ ਭਾਰੀ ਵਿਰੋਧ ਕਾਰਨ ਇਹ ਬਿੱਲ ਵਾਪਿਸ ਲੈ ਲਿਆ ਗਿਆ ਸੀ ਪ੍ਰੰਤੂ ਕੇਂਦਰ ਦੀ ਸਰਕਾਰ ਮੁੜ ਇਹ ਬਿੱਲ ਲਿਆ ਕੇ ਸਮੁੱਚੇ ਬਿਜਲੀ ਦਾ ਕੇਂਦਰੀਕਰਨ ਅਤੇ ਨਿੱਜੀਕਰਨ ਕਰਨ ਲਈ ਉਤਾਵਲੀ ਹੈ ਇਸੇ ਤਰ੍ਹਾਂ ਸੀਡ ਸੋਧ ਬਿੱਲ ਰਾਹੀਂ ਸਮੁੱਚੇ ਬੀਜ ਕਾਰਪੋਰੇਟਾਂ ਦੇ ਹੱਥਾਂ ਵਿਚ ਦੇ ਕੇ ਖੇਤੀ ਕਾਰਪੋਰੇਟਾਂ ਦੇ ਹੱਥਾਂ ਵਿਚ ਦੇਣਾ ਚਾਹੁੰਦੀ ਹੈ l ਉਨ੍ਹਾਂ ਕਿਹਾ ਕਿ ਅਜਿਹਾ ਨਹੀਂ ਹੋਣ ਦਿੱਤਾ ਜਾਵੇਗਾ l ਉਨ੍ਹਾਂ ਕਿਹਾ ਕਿ 16 ਜਨਵਰੀ 2026 ਨੂੰ ਕਿਸਾਨ ਮਜ਼ਦੂਰ ਮੁਲਾਜ਼ਮ ਜਥੇਬੰਦੀਆਂ ਵਲੋਂ ਬਿਜਲੀ ਬੋਰਡ ਦੇ ਐਸ. ਈ. ਦਫਤਰਾਂ ਅੱਗੇ ਵਿਸ਼ਾਲ ਰੋਸ ਪ੍ਰਦਰਸ਼ਨ ਕੀਤੇ ਜਾਣਗੇ l ਉਨ੍ਹਾਂ ਇਲਾਕੇ ਭਰ ਦੇ ਲੋਕਾਂ ਨੂੰ ਟਰੈਕਟਰ, ਗੱਡੀਆਂ, ਮੋਟਰਸਾਈਕਲ ਆਦਿ ਲੈ ਕੇ ਲੰਗੜੋਆ ਬਾਈਪਾਸ ਤੇ 11 ਵਜੇ ਪਹੁੰਚਣ ਦੀ ਅਪੀਲ ਕੀਤੀ l ਅੱਜ ਦੀ ਮੀਟਿੰਗ ਵਿਚ ਮੱਖਣ ਸਿੰਘ ਭਾਨਮਜਾਰਾ, ਮੋਹਣ ਸਿੰਘ, ਬਲਜਿੰਦਰ ਸਿੰਘ ਤਰਕਸ਼ੀਲ, ਤਾਰਾ ਸਿੰਘ ਸ਼ਾਹਪੁਰ, ਰਾਮਜੀ ਦਾਸ ਸਨਾਵਾ,