ਡਾ. ਕੁਲਵਿੰਦਰ ਸਿੰਘ ਢਾਹਾਂ ਦਾ ਦੀਵਾਨ ਟੋਡਰ ਮੱਲ ਵਿਰਾਸਤੀ ਫਾਊਂਡੇਸ਼ਨ ਪੰਜਾਬ ਵੱਲੋਂ ਵਿਸ਼ੇਸ਼ ਸਨਮਾਨ
ਬੰਗਾ 23 ਦਸੰਬਰ () ਦੀਵਾਨ ਟੋਡਰ ਮੱਲ ਵਿਰਾਸਤੀ ਫਾਊਂਡੇਸ਼ਨ ਪੰਜਾਬ ਵੱਲੋਂ ਸ੍ਰੀ ਫਤਿਹਗੜ ਸਾਹਿਬ ਵਿਖੇ ਆਪਣੇ ਦਫਤਰ ਵਿਚ ਪੰਜਾਬ ਵਿਚ ਪਿਛਲੇ 40 ਸਾਲ ਤੋਂ ਮੈਡੀਕਲ ਅਤੇ ਵਿਦਿਅਕ ਸੇਵਾਵਾਂ ਪ੍ਰਦਾਨ ਕਰਵਾ ਰਹੇ ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਦੇ ਪ੍ਰਧਾਨ ਡਾ. ਕੁਲਵਿੰਦਰ ਸਿੰਘ ਢਾਹਾਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ । ਇਸ ਮੌਕੇ ਫਾਊਂਡੇਸ਼ਨ ਦੇ ਪ੍ਰਧਾਨ ਲਖਵਿੰਦਰ ਸਿੰਘ ਕਾਹਨੇ ਕੇ ਨੇ ਕਿਹਾ ਕਿ ਪੰਜਾਬ ਦੇ ਪੇਂਡੂ ਖੇਤਰ ਵਿਚ ਟਰੱਸਟ ਵੱਲੋਂ ਢਾਹਾਂ ਕਲੇਰਾਂ ਦੀ ਧਰਤੀ 'ਤੇ ਮੈਡੀਕਲ ਅਤੇ ਵਿਦਿਅਕ ਖੇਤਰ ਵਿਚ ਕੀਤੀਆਂ ਜਾ ਰਹੀਆਂ ਸੇਵਾਵਾਂ ਬਹੁਤ ਸ਼ਲਾਘਾਯੋਗ ਹਨ ਅਤੇ ਟਰੱਸਟ ਵੱਲੋਂ ਦਾਨੀਆਂ ਦੇ ਸਹਿਯੋਗ ਨਾਲ ਕੀਤੇ ਇਸ ਸਾਂਝੇ ਉਦਮ ਨਾਲ ਪੰਜਾਬ ਦੀ ਤਰੱਕੀ ਅਤੇ ਵਿਕਾਸ ਦੇ ਨਵੇਂ ਮੁਕਾਮ ਕਾਇਮ ਕੀਤੇ ਹਨ। ਉਹਨਾਂ ਨੇ ਚਾਰ ਦਹਾਕਿਆਂ ਤੋਂ ਨਿਰੰਤਰ ਮੈਡੀਕਲ ਅਤੇ ਵਿਦਿਅਕ ਸੇਵਾਵਾਂ ਦੇਣ ਲਈ ਡਾ.ਕੁਲਵਿੰਦਰ ਸਿੰਘ ਢਾਹਾਂ ਅਤੇ ਸਮੂਹ ਟਰੱਸਟੀਆਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ ਅਤੇ ਹਰ ਤਰ੍ਹਾਂ ਦਾ ਸਹਿਯੋਗ ਦੇਣ ਦਾ ਭਰੋਸਾ ਦਿਵਾਇਆ । ਡਾ. ਕੁਲਵਿੰਦਰ ਸਿੰਘ ਢਾਹਾਂ ਨੇ ਦੀਵਾਨ ਟੋਡਰ ਮੱਲ ਵਿਰਾਸਤੀ ਫਾਊਂਡੇਸ਼ਨ ਪੰਜਾਬ ਦੀ ਪੂਰੀ ਟੀਮ ਦਾ ਧੰਨਵਾਦ ਕਰਦੇ ਕਿਹਾ ਕਿ ਉਹ ਹਮੇਸ਼ਾਂ ਲੋਕਾਂ ਦੀ ਸੇਵਾ ਨੂੰ ਸਮਰਪਿਤ ਹਨ ਅਤੇ ਉਹਨਾਂ ਦੇ ਦਰਵਾਜ਼ੇ ਲੋੜਵੰਦਾਂ ਲਈ 24 ਘੰਟੇ ਖੁੱਲ੍ਹੇ ਹਨ । ਡਾ. ਢਾਹਾਂ ਨੇ ਕਿਹਾ ਕਿ ਫਾਊਂਡੇਸ਼ਨ ਵੱਲੋਂ ਦੀਵਾਨ ਟੋਡਰ ਮੱਲ ਜੀ ਦੀ ਜਹਾਜ਼ੀ ਹਵੇਲੀ ਦੇ ਵਿੱਲਖਣ ਇਤਿਹਾਸ ਨੂੰ ਸੰਭਾਲ ਕੇ ਨਵੀਂ ਪੀੜ੍ਹੀ ਲਈ ਤਿਆਰ ਕਰਨਾ ਇੱਕ ਪਵਿੱਤਰ ਕਾਰਜ ਹੈ ਅਤੇ ਜਿਸ ਵਿਚ ਉਹ ਅਤੇ ਉਹਨਾਂ ਸਹਿਯੋਗੀ ਵੀ ਪੂਰਾ ਸਾਥ ਦੇਣਗੇ । ਇਸ ਮੌਕੇ ਮਹਾਂਰਾਣੀ ਪ੍ਰੀਤੀ ਸਿੰਘ ਨਾਭਾ ਰਿਆਸਤ, ਫਾਊਂਡੇਸ਼ਨ ਦੇ ਜਨਰਲ ਸਕੱਤਰ ਗਿਆਨੀ ਜਸਵਿੰਦਰ ਸਿੰਘ ਬਡਰੁੱਖਾਂ, ਸ.ਕਿਰਪਾਲ ਸਿੰਘ ਬਲਾਕੀਪੁਰ, ਲਖਵਿੰਦਰ ਸਿੰਘ ਕੱਤਰੀ, ਸ.ਦਰਬਾਰਾ ਸਿੰਘ ਧੌਲਾ, ਬੀਬੀ ਦਵਿੰਦਰ ਕੌਰ ਨਰਸਿੰਗ ਸੁਪਰਡੈਂਟ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵੀ ਹਾਜ਼ਰ ਸਨ ।