ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਨਸ਼ਿਆਂ ਨੂੰ ਠੱਲ੍ਹ ਪਾਉਣ ਲਈ ਲਗਾਤਾਰ ਯਤਨ ਜਾਰੀ
ਅਸ਼ੋਕ ਵਰਮਾ
ਬਠਿੰਡਾ, 23 ਦਸੰਬਰ 2025: ਮਾਣਯੋਗ ਮੈਂਬਰ ਸਕੱਤਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਮੋਹਾਲੀ ਦੀਆਂ ਹਦਾਇਤਾਂ ਅਨੁਸਾਰ ਪੰਜਾਬ ਵਿੱਚ 06 ਦਸੰਬਰ 2025 ਤੋਂ ਲੈ ਕੇ 06 ਜਨਵਰੀ 2026 ਤੱਕ ਯੂਥ ਅਗੇਨਸਟ ਡਰੱਗਸ ਮੁਹਿੰਮ ਚਲਾਈ ਗਈ ਹੈ, ਜਿਸ ਤਹਿਤ ਮਾਣਜੋਗ ਜਿਲ੍ਹਾ ਅਤੇ ਸੈਸ਼ਨ ਜੱਜ, ਬਠਿੰਡਾ ਸ਼੍ਰੀ ਕਰੁਨੇਸ਼ ਕੁਮਾਰ ਦੇ ਦਿਸ਼ਾਂ ਨਿਰਦੇਸ਼ਾਂ ਅਤੇ ਮਾਣਯੋਗ ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਠਿੰਡਾ ਮਿਸ. ਬਲਜਿੰਦਰ ਕੌਰ ਮਾਨ ਦੇ ਅਗਵਾਈ ਹੇਠ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਅਤੇ ਪਿੰਡਾਂ ਵਿੱਚ ਸੈਮੀਨਾਰ, ਨੁਕੜ ਨਾਟਕ, ਮੈਡੀਕਲ ਕੈਂਪ ਲਗਾਏ ਗਏ।
ਉਹਨਾਂ ਅੱਗੇ ਦੱਸਿਆ ਕਿ ਇਸ ਮੁਹਿੰਮ ਤਹਿਤ ਲਗਾਤਾਰ ਜ਼ਿਲ੍ਹੇ ਵਿੱਚ ਵੱਖ-ਵੱਖ ਪਿੰਡਾਂ, ਸਕੂਲਾਂ, ਸ਼ਹਿਰਾਂ ਅਤੇ ਕਾਲਜਾਂ ਵਿੱਚ ਪੀ.ਐਲ.ਵੀਜ਼ ਅਤੇ ਪੈਨਲ ਵਕੀਲਾਂ ਦੇ ਸਹਿਯੋਗ ਨਾਲ ਸੈਮੀਨਾਰ, ਰੈਲੀਆਂ ਕੱਢੀਆਂ, ਨੁਕੜ ਨਾਟਕ ਕੀਤੇ ਜਾ ਰਹੇ ਹਨ।
ਇਨ੍ਹਾਂ ਪ੍ਰੋਗਰਾਮਾਂ ਤੋਂ ਇਲਾਵਾ ਵਿਦਿਆਰਥੀਆਂ ਨੂੰ ਜਾਗਰੂਕ ਕਰਨ ਲਈ ਵੀ ਸਕੂਲਾਂ ਵਿੱਚ ਸੈਮੀਨਾਰ, ਕੁਇਜ ਮੁਕਾਬਲੇ, ਪੇਂਟਿੰਗ ਮੁਕਾਬਲੇ ਆਦਿ ਕਰਵਾਏ ਜਾ ਰਹੇ ਹਨ ਜਿਨ੍ਹਾਂ ਦਾ ਉਦੇਸ਼ ਵਿਦਿਆਰਥੀਆਂ ਨੂੰ ਨਸ਼ੇ ਨਾ ਕਰਨ ਸਬੰਧੀ ਜਾਗਰੂਕ ਕਰਨਾ ਹੈ। ਲ ਇਸ ਮੁਹਿੰਮ ਦਾ ਮੁੱਖ ਮਕਸਦ ਲੋਕਾਂ ਨੂੰ ਨਸ਼ੇ ਨਾ ਕਰਨ ਸਬੰਧੀ ਜਾਗਰੂਕ ਕਰਨਾ ਹੈ ਤਾਂ ਜੋ ਲੋਕ ਨਸ਼ਿਆਂ ਨੂੰ ਛੱਡ ਕੇ ਆਪਣੀ ਜਿੰਦਗੀ ਨੂੰ ਸਹੀ ਰਾਹ ਦੇ ਸਕਣ। ਇਸ ਮੰਤਵ ਦੀ ਪੂਰਤੀ ਲਈ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਠਿੰਡਾ ਵੱਲੋਂ ਪੈਨਲ ਵਕੀਲਾ, ਪੈਰਾ ਲੀਗਲ ਵਲੰਟੀਅਰਾਂ ਨਾਲ ਮਿਲ ਕੇ ਜਿਲ੍ਹੇ ਦੇ ਵੱਖ ਵੱਖ ਇਲਾਕਿਆਂ ਵਿੱਚ ਸੈਮੀਨਾਰ ਲਗਾਏ ਜਾ ਰਹੇ ਹਨ।
ਜਿਲ੍ਹਾ ਕਾਨੂੰਨੀ ਸੇਵਾਵਾਂ ਵੱਲੋਂ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਇਨ੍ਹਾਂ ਪ੍ਰੋਗਰਾਮਾਂ ਵਿੱਚ ਹਿੱਸਾ ਲੈਣ ਤਾਂ ਜੋ ਪੰਜਾਬ ਨੂੰ ਨਸ਼ਾ ਮੁਕਤ ਬਣਾਇਆ ਜਾ ਸਕੇ।