ਛੁੱਟੀ ਤੇ ਆਏ ਆਈ ਟੀ ਬੀ ਦੇ ਜਵਾਨ ਦੀ ਸੜਕ ਦੁਰਘਟਨਾ ਦੌਰਾਨ ਮੌਤ
ਪਿੰਡ ਵਿੱਚ ਸੋਗ ਦੀ ਲਹਿਰ
ਰੋਹਿਤ ਗੁਪਤਾ
ਗੁਰਦਾਸਪੁਰ
ਪੁਲਿਸ ਚੌਂਕੀ ਧਰਮਕੋਟ ਰੰਧਾਵਾ ਦੇ ਪਿੰਡ ਝੰਗੀ ਪੰਨਵਾ ਦੇ ਨਜਦੀਕ ਇੱਕ ਇੰਡੀਅਨ ਤਿੱਬਤ ਬਾਰਡਰ ਪੁਲਿਸ ਦੇ ਹੌਲਦਾਰ ਦੀ ਟਰੈਕਟਰ ਟਰਾਲੀ ਤੇ ਮੋਟਰਸਾਈਕਲ ਦੀ ਟੱਕਰ ਵਿੱਚ ਮੌਕੇ ਤੇ ਮੌਤ ਹੋਣ ਦਾ ਦੁੱਖ ਦਾ ਹੀ ਸਮਾਚਾਰ ਪ੍ਰਾਪਤ ਹੋਇਆ ਹੈ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਦੀ ਪਤਨੀ ਅਤੇ ਭਰਾ ਨੇ ਦੱਸਿਆ ਮ੍ਰਿਤਕ ਸਤਨਾਮ ਸਿੰਘ ਪੁੱਤਰ ਜੋਗਿੰਦਰ ਸਿੰਘ ਵਾਸੀ ਪਿੰਡ ਸ਼ਾਹਪੁਰ ਜਾਜਨ ਇੰਡੀਅਨ ਤਿੱਬਤ ਬਾਰਡਰ ਪੁਲਿਸ ਵਿੱਚ ਹੋਲਦਾਰ ਵਜੋਂ ਹਿਮਾਚਲ ਵਿੱਚ ਸੇਵਾਵਾਂ ਨਿਭਾ ਰਿਹਾ ਸੀ ਤੇ ਬੀਤੀ ਚਾਰ ਦਸੰਬਰ ਨੂੰ ਉਹ ਇੱਕ ਮਹੀਨੇ ਦੀ ਛੁੱਟੀ ਤੇ ਘਰ ਆਇਆ ਸੀ ਤੇ ਬੀਤੇ ਕੱਲ ਉਹ ਆਪਣੇ ਕਿਸੇ ਰਿਸ਼ਤੇਦਾਰ ਨੂੰ ਮਿਲਣ ਲਈ ਪਿੰਡ ਅਵਾਨ ਜਾ ਰਿਹਾ ਸੀ ਤੇ ਜਦ ਉਹ ਪਿੰਡ ਝੰਗੀ ਪੰਨਵਾ ਦੇ ਨਜ਼ਦੀਕ ਪੁੱਜਾ ਤਾਂ ਅੱਗੋਂ ਤੇਜ ਰਫਤਾਰ ਆ ਰਹੀ ਟਰਾਲੀ ਟਰੈਕਟਰ ਨਾਲ ਉਹਨਾਂ ਦੇ ਮੋਟਰਸਾਈਕਲ ਦੀ ਜਬਰਦਸਤ ਟੱਕਰ ਹੋਣ ਨਾਲ ਸਤਨਾਮ ਸਿੰਘ ਦੀ ਮੌਕੇ ਤੇ ਮੌਤ ਹੋਈ ਹੈ।
ਉਧਰ ਇਸ ਘਟਨਾ ਦਾ ਪਤਾ ਚੱਲਦਿਆਂ ਹੀ ਮੌਕੇ ਤੇ ਪੁਲਿਸ ਥਾਣਾ ਡੇਰਾ ਦੇ ਐਸਐਚਓ ਅਸ਼ੋਕ ਕੁਮਾਰ ਅਤੇ ਪੁਲਿਸ ਚੌਂਕੀ ਧਰਮਕੋਟ ਰੰਧਾਵਾ ਦੇ ਇਨਚਾਰਜ ਨੰਦ ਭੱਟੀ ਵੱਲੋਂ ਦੋਨਾਂ ਵਹੀਕਲਾਂ ਨੂੰ ਆਪਣੇ ਕਬਜ਼ੇ ਵਿੱਚ ਲੈ ਕੇ ਲਾਸ ਦਾ ਪੋਸਟਮਾਰਟਮ ਕਰਾਉਣ ਲਈ ਬਟਾਲੇ ਭੇਜ ਦਿੱਤਾ ਗਿਆ ਹੈ ਤੇ ਇਸ ਸਬੰਧ ਵਿੱਚ ਇੱਕ ਅਣਪਸਾਤੇ ਵਿਅਕਤੀ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ।
ਇਸ ਮੌਕੇ ਫੌਜੀ ਜਵਾਨ ਦੇ ਪਰਿਵਾਰਕ ਮੈਂਬਰਾਂ ਨੇ ਇਨਸਾਫ ਦੀ ਮੰਗ ਕੀਤੀ ਹੈ ।