ਸ਼ਹੀਦੀ ਜੋੜ ਮੇਲ ਦਿਹਾੜੇ ਮੌਕੇ ਹਜ਼ਾਰਾਂ ਨੌਜਵਾਨਾਂ ਨੇ ਕੀਤਾ ਦਸਤਾਰ ਸਜਾਉਣ ਦਾ ਪੱਕਾ ਪ੍ਰਣ।
ਮਨਪ੍ਰੀਤ ਸਿੰਘ
ਰੂਪਨਗਰ 28 ਦਸੰਬਰ
ਸ਼ਹੀਦਾ ਦੀ ਧਰਤੀ ਸ੍ਰੀ ਫਤਿਹਗੜ ਸਾਹਿਬ ਵਿਖੇ ਮਾਤਾ ਗੁਜਰੀ ਜੀ ਤੇ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਵਿਰਸਾ ਸੰਭਾਲ ਸਰਦਾਰੀ ਲਹਿਰ ਪੰਜਾਬ ਵੱਲੋਂ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸੱਚਖੰਡ ਵਾਸੀ ਬਾਬਾ ਰਾਮ ਸਿੰਘ ਗੰਡੂਆਂ ਵਾਲਿਆਂ ਦੇ ਗੁਰਦੁਆਰਾ ਸਾਹਿਬ ਤੋ ਸੰਤ ਬੀਬਾ ਕੁਲਵਿੰਦਰ ਕੌਰ ਜੀ ਦੇ ਵਿਸ਼ੇਸ਼ ਸਹਿਯੋਗ ਨਾਲ “ਆਓ ਦਸਤਾਰਾ ਸਜ਼ਾਈਏ” ਮੁਹਿਮ ਤਹਿਤ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਸਰਪ੍ਰਸਤੀ ਹੇਠ ਗੁਰਦੁਆਰਾ ਠੰਢਾ ਬੁਰਜ ਸਾਹਿਬ ਸ੍ਰੀ ਫਤਿਹਗੜ ਸਾਹਿਬ ਵਿਖੇ ਮਿਤੀ 25 ਤੋਂ 27 ਦਸੰਬਰ ਸ਼ਹੀਦੀ ਦਿਹਾੜੇ ਮੌਕੇ ਨੌਜਵਾਨ ਪੀੜ੍ਹੀ ਨੂੰ ਬਾਣੀ ਬਾਣੇ ਨਾਲ ਜੋੜਨ ਲਈ ਤੇ ਦਸਤਾਰ ਪ੍ਰਤੀ ਜਾਗਰੂਕ ਕਰਨ ਦੇ ਮਕਸਦ ਨਾਲ ਲੰਗਰ ਦਸਤਾਰਾਂ ਦੇ ਤੇ ਦਸਤਾਰ ਸਿਖਲਾਈ ਕੈਂਪ ਲਗਾਇਆ ਗਿਆ ਜਿਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਵਿਰਸਾ ਸੰਭਾਲ ਸਰਦਾਰੀ ਲਹਿਰ ਪੰਜਾਬ ਦੇ ਮੁੱਖ ਸੇਵਾਦਾਰ ਭਾਈ ਮਨਦੀਪ ਸਿੰਘ ਖੁਰਦ ਨੇ ਦੱਸਿਆ ਕਿ ਦਸਤਾਰ ਕੈਂਪ ਦੌਰਾਨ ਹਜ਼ਾਰਾਂ ਦੀ ਗਿਣਤੀ ਵਿੱਚ ਹਜ਼ਾਰਾਂ ਪਤਿਤ ਨੌਜਵਾਨ ਪੱਕੇ ਤੌਰ ਤੇ ਸਾਬਤ ਸੂਰਤ ਹੋਕੇ ਦਸਤਾਰਾਂ ਸਜਾਉਣ ਦਾ ਪ੍ਰਣ ਕੀਤਾ। ਪ੍ਰਣ ਕਰਨ ਵਾਲੇ ਸਾਰੇ ਨੌਜਵਾਨਾਂ ਨੂੰ ਵਿਰਸਾ ਸੰਭਾਲ ਸਰਦਾਰੀ ਲਹਿਰ ਪੰਜਾਬ ਵੱਲੋਂ ਦਸਤਾਰਾਂ ਨਾਲ ਸਨਮਾਨਿਤ ਕੀਤਾ ਗਿਆ। ਨਾਲ ਹੀ ਦਸਤਾਰ ਕੈਂਪ ਦੌਰਾਨ ਜਿੰਨਾ ਬੱਚਿਆ ਵਲੋ ਸਿੱਖ ਇਤਿਹਾਸ ਤੇ ਗੁਰਬਾਣੀ ਸੰਬੰਧੀ ਜਾਣਕਾਰੀ ਦਿੱਤੀ ਗਈ ਉਨ੍ਹਾਂ ਨੂੰ ਮੈਡਲ, ਦਸਤਾਰ ਤੇ ਪ੍ਰਸੰਸਾ ਪੱਤਰ ਨਾਲ ਸਨਮਾਨਿਤ ਕੀਤਾ ਗਿਆ ਨਾਲ ਹੀ ਸੰਗਤਾਂ ਨੂੰ ਧਾਰਮਿਕ ਲਿਟਰੇਚਰ ਵੀ ਵੰਡਿਆ ਗਿਆ। ਇਸ ਮੌਕੇ ਸ਼੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਤੇ ਤਖਤ ਸ਼੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ,ਗੁਰਦੁਆਰਾ ਸ੍ਰੀ ਫ਼ਤਿਹਗੜ ਸਾਹਿਬ ਦੇ ਹੈਡ ਗ੍ਰੰਥੀ ਭਾਈ ਹਰਪਾਲ ਸਿੰਘ ਜੀ, ਭਾਈ ਗੁਰਚਰਨ ਸਿੰਘ ਗਰੇਵਾਲ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਮੈਨੇਜਰ ਗੁਰਦੀਪ ਸਿੰਘ ਕੰਗ, ਮੀਤ ਮੈਨੇਜਰ ਬਲਵਿੰਦਰ ਸਿੰਘ ਭਰਮਰਸੀ, ਸੰਤ ਬੀਬਾ ਕੁਲਵਿੰਦਰ ਕੌਰ ਜੀ, ਭਾਈ ਗੁਰਪ੍ਰੀਤ ਸਿੰਘ ਗੰਡਾ ਸਿੰਘ ਵਾਲਾ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ ਅਤੇ ਨੌਜਵਾਨਾਂ ਨੂੰ ਦਸਤਾਰਾਂ ਸਜਾਉਣ ਲਈ ਪ੍ਰੇਰਤ ਕੀਤਾ।ਇਸ ਮੌਕੇ ਭਾਈ ਮਨਦੀਪ ਸਿੰਘ ਖੁਰਦ ਨੇ ਕਿਹਾ ਕਿ ਵਿਰਸਾ ਸੰਭਾਲ ਸਰਦਾਰੀ ਲਹਿਰ ਪੰਜਾਬ ਵੱਲੋਂ ਪਿਛਲੇ ਲੰਮੇ ਸਮੇ ਤੋਂ ਨੌਜਵਾਨ ਦਸਤਾਰ ਨਾਲ ਜੋੜਨ ਦਾ ਕੀਤਾ ਜਾ ਰਿਹਾ ਹੈ ਉਪਰਾਲਾ ਲਗਾਤਾਰ ਜਾਰੀ ਹੈ ਜਿਸ ਤਹਿਤ ਆਉਣ ਵਾਲੇ ਸਮੇਂ ਦੌਰਾਨ ਨੌਜਵਾਨੀ ਨੂੰ ਦਸਤਾਰਾਂ ਪ੍ਰਤੀ ਜਾਗਰੂਕ ਕਰਨ ਲਈ ਪਿੰਡ ਪਿੰਡ ਪੱਧਰ ਤੇ ਜਾਗਰੂਕ ਕੀਤਾ ਜਾਵੇਗਾ। ਇਸ ਮੌਕੇਗੁਰਦੀਪ ਸਿੰਘ ਰਾਜੂ ਆਲਮਗੀਰ ਤੇ ਗੁਰਪ੍ਰੀਤ ਸਿੰਘ ਪੀਤਾ ਆਲਮਗੀਰ ਦੀ ਸਮੁੱਚੀ ਟੀਮ,ਵਿਰਸਾ ਸੰਭਾਲ ਸਰਦਾਰੀ ਲਹਿਰ ਪੰਜਾਬ ਦੇ ਚੀਫ ਸਕੱਤਰ ਭਾਈ ਗੁਰਵਿੰਦਰ ਸਿੰਘ, ਚੀਫ ਐਡਵਾਈਜਰ ਅਮਨਦੀਪ ਸਿੰਘ ਰਤਨ, ਇੰਟਰਨੈਸ਼ਨਲ ਦਸਤਾਰ ਕੋਚ ਸੁਖਚੈਨ ਸਿੰਘ, ਹਰਵਿੰਦਰ ਸਿੰਘ ਅਮਰਗੜ , ਹਰਪ੍ਰੀਤ ਸਿੰਘ ਚੀਮਾਂ , ਤੋ ਇਲਾਵਾ ਪ੍ਰਭਪਿੰਦਰ ਸਿੰਘ ਬਾਠਾਂ, ਮਨਜੀਤ ਸਿੰਘ ਖ਼ਾਲਸਾ, ਗੁਰਵਿੰਦਰ ਸਿੰਘ ਸਿਆੜ , ਕਿਰਨਦੀਪ ਸਿੰਘ ਖ਼ਾਲਸਾ, ਗੁਰਵਿੰਦਰ ਸਿੰਘ ਘਵੱਦੀ, ਜਸ਼ਨਦੀਪ ਸਿੰਘ ਮਲੌਦ ਸੁਖਜਿੰਦਰ ਸਿੰਘ ਡੀ ਪੀ ਤੋ ਇਲਾਵਾ ਵੱਡੀ ਗਿਣਤੀ ਵਿੱਚ ਦਸਤਾਰ ਕੋਚਾਂ ਨੇ ਦਸਤਾਰ ਦੀ ਹਾਰ ਪ੍ਰਕਾਰ ਦੀ ਸਿਖਲਾਈ ਦਿੱਤੀ ।