ਪੱਤਰਕਾਰਾਂ ਅਤੇ ਸਮਾਜਿਕ ਕਾਰਕੁੰਨਾਂ ਖਿਲਾਫ਼ ਦਰਜ ਐਫਆਈਆਰ ਰੱਦ ਕਰਨ ਦੀ ਮੰਗ
ਅਸ਼ੋਕ ਵਰਮਾ
ਮਾਨਸਾ, 1 ਜਨਵਰੀ 2026 : ਆਮ ਆਦਮੀ ਪਾਰਟੀ ਅਤੇ ਆਮ ਆਦਮੀ ਪਾਰਟੀ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਉਹਨਾਂ ਨਿਰਪੱਖ ਪੱਤਰਕਾਰਾਂ ਅਤੇ ਸਮਾਜਿਕ ਕਾਰਕੁਨਾਂ ਵਿਰੁੱਧ ਦਬਾਅ ਅਤੇ ਜ਼ਬਰ ਦੀ ਨੀਤੀ ਅਪਣਾਈ ਹੈ, ਜੋ ਲਗਾਤਾਰ ਇਸ ਸਰਕਾਰ ਦੇ ਪੰਜਾਬ ਵਿਰੋਧੀ ਚਿਹਰੇ ਨੂੰ ਬੇਨਕਾਬ ਕਰ ਰਹੇ ਹਨ । ਆਰਟੀਆਈ (RTI) ਕਾਰਕੁਨ ਮਾਣਿਕ ਗੋਇਲ, ਪੱਤਰਕਾਰ ਮਿੰਟੂ ਗੁਰੂਸਰੀਆ ਅਤੇ ਲੋਕ ਆਵਾਜ਼ ਟੀਵੀ ਦੇ ਪੱਤਰਕਾਰ ਮਨਿੰਦਰਜੀਤ ਸਿੱਧੂ ਵਿਰੁੱਧ ਝੂਠਾ ਅਤੇ ਸਾਜ਼ਿਸ਼ੀ ਮਾਮਲਾ ਦਰਜ ਕਰਨਾ ਆਜ਼ਾਦ ਮੀਡੀਆ ਦੀ ਆਵਾਜ਼ ਨੂੰ ਦਬਾਉਣ ਅਤੇ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਦੀਆਂ ਨਾਕਾਮੀਆਂ ਨੂੰ ਛੁਪਾਉਣ ਦੀ ਇੱਕ ਬੇਤੁਕੀ ਕੋਸ਼ਿਸ਼ ਹੈ ।ਰੁਲਦੂ ਸਿੰਘ ਸੂਬਾ ਪ੍ਰਧਾਨ ਪੰਜਾਬ ਕਿਸਾਨ ਯੂਨੀਅਨ, ਐਡਵੋਕੇਟ ਗੁਰਲਾਭ ਸਿੰਘ ਮਾਹਲ ਆਗੂ ਸੰਵਿਧਾਨ ਬਚਾਉ ਮੰਚ , ਧੰਨਾ ਮੱਲ ਗੋਇਲ ਸੂਬਾ ਪ੍ਰਧਾਨ ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ, ਕ੍ਰਿਸ਼ਨ ਚੌਹਾਨ ਜ਼ਿਲਾ ਸਕੱਤਰ ਸੀ ਪੀ ਆਈ , ਕਰਨੈਲ ਸਿੰਘ ਮਾਨਸਾ, ਸੁਖਚਰਨ ਸਿੰਘ ਦਾਨੇਵਾਲੀਆ ਨੇ ਪਰਚੇ ਦਰਜ ਕਰਨ ਦੀ ਸਖਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਪੁਲਿਸ ਕੇਸ ਬਿਨਾਂ ਸ਼ਰਤ ਰੱਦ ਕਰਨ ਦੀ ਮੰਗ ਕੀਤੀ ਹੈ। ਇਸ ਮੌਕੇ ਆਗੂਆਂ ਨੇ ਚਾਰ ਜਨਵਰੀ ਨੂੰ ਚੰਡੀਗੜ੍ਹ ਵਿਖੇ ਦਿੱਤੇ ਜਾਣ ਵਾਲੇ ਧਰਨੇ ਦੀ ਪੁਰਜੋਰ ਹਮਾਇਤ ਕਰਨ ਦਾ ਐਲਾਨ ਵੀ ਕੀਤਾ।