ਲੋਕ ਸਭਾ ਮੈਂਬਰ- ਕੰਗ ਅਤੇ ਵਿਧਾਇਕ ਕੁਲਵੰਤ ਸਿੰਘ ਨੇ ਕੀਤਾ 11 ਲੱਖ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ
ਪਿੰਡ ਮਾਣਕ ਮਾਜਰਾ, ਗੀਗਾ ਮਾਜਰਾ , ਮਾਣਕਪੁਰ ਕੱਲਰ ਵਿਖੇ ਜਿਮ ਅਤੇ ਗੀਗੇ ਮਾਜਰਾ ਵਿਖੇ ਬੈਂਚ ਅਤੇ ਮਾਣਕ ਮਾਜਰਾ ਵਿਖੇ ਲੱਗਣਗੀਆਂ 15 ਸੋਲਰ ਲਾਈਟਾਂ
ਸਮੁੱਚੇ ਪੰਜਾਬ ਦੇ ਵਿੱਚ ਚੱਲ ਰਹੀ ਹੈ ਵਿਕਾਸ ਦੀ ਲਹਿਰ : ਕੁਲਵੰਤ ਸਿੰਘ
ਮੋਹਾਲੀ 3 ਜਨਵਰੀ,2026 ਹਲਕਾ ਮੋਹਾਲੀ ਦੇ ਸਰਵਪੱਖੀ ਵਿਕਾਸ ਦੀ ਲੜੀ ਨੂੰ ਤੇਜ਼ ਕਰਦਿਆਂ ਸ਼੍ਰੀ ਅਨੰਦਪੁਰ ਸਾਹਿਬ ਤੋਂ ਮੈਂਬਰ ਲੋਕ ਸਭਾ ਮਾਲਵਿੰਦਰ ਸਿੰਘ ਕੰਗ ਅਤੇ ਵਿਧਾਇਕ ਕੁਲਵੰਤ ਸਿੰਘ ਵੱਲੋਂ ਅੱਜ ਵਿਧਾਨ ਸਭਾ ਹਲਕਾ ਮੋਹਾਲੀ ਦੇ ਵਿੱਚ ਵੱਖ-ਵੱਖ ਵਿਕਾਸ ਕਾਰਜਾਂ ਦੀ ਸ਼ੁਰੂਆਤ ਕੀਤੀ ਗਈ। ਇਸ ਦੌਰਾਨ ਉਨ੍ਹਾਂ ਵੱਲੋਂ ਪਿੰਡ ਮਾਣਕਪੁਰ ਪਿੰਡ ਮਾਣਕ ਮਾਜਰਾ, ਗੀਗਾ ਮਾਜਰਾ ਅਤੇ ਪਿੰਡ ਮਾਣਕਪੁਰ ਕੱਲਰ ਵਿਖੇ ਐਮ.ਪੀ. ਫੰਡ ਦੇ ਵਿੱਚੋਂ 3-3 ਲੱਖ ਰੁਪਏ ਦੀ ਲਾਗਤ ਨਾਲ ਜਿੰਮਾ ਲਗਾਈਆਂ ਗਈਆਂ ,ਪਿੰਡ ਗੀਗੇ ਮਾਜਰਾ ਵਿਖੇ ਇਕ ਲੱਖ ਰੁਪਏ ਦੀ ਲਾਗਤ ਨਾਲ ਬੈਂਚ ਵੀ ਲਗਾਏ ਗਏ, ਜਦਕਿ ਪਿੰਡ ਮਾਣਕ ਮਾਜਰਾ ਵਿਖੇ ਇਕ ਲੱਖ ਰੁਪਏ ਦੀ ਲਾਗਤ ਦੇ ਨਾਲ 15 ਸੋਲਰ ਲਾਈਟਾਂ ਵੀ ਲਗਵਾਈਆਂ ਗਈਆਂ,
ਵਿਧਾਇਕ ਕੁਲਵੰਤ ਸਿੰਘ ਹੋਰਾਂ ਕਿਹਾ ਕਿ
ਨੌਜਵਾਨਾਂ ਦੀ ਸਿਹਤ ਅਤੇ ਤੰਦਰੁਸਤੀ ਨੂੰ ਮੁੱਖ ਰੱਖਦਿਆਂ ਇੱਕ ਨਵੀਂ 'ਓਪਨ ਜਿਮ' ਦਾ ਨੀਂਹ ਪੱਥਰ ਰੱਖਿਆ ਗਿਆ। ਇਸ ਨੀਂਹ ਪੱਥਰ ਉੱਤੇ ਵਿਸ਼ੇਸ਼ ਤੌਰ 'ਤੇ ਉਲੀਕਿਆ ਗਿਆ ਕਿ ਇਹ ਜਿਮ ਇਲਾਕੇ ਦੇ ਨੌਜਵਾਨਾਂ ਨੂੰ ਖੇਡਾਂ ਅਤੇ ਸਿਹਤ ਪ੍ਰਤੀ ਜਾਗਰੂਕ ਕਰਨ ਲਈ ਸਥਾਪਿਤ ਕੀਤੀ ਜਾ ਰਹੀ ਹੈ। ਲੋਕ ਸਭਾ ਮੈਂਬਰ ਮਾਲਵਿੰਦਰ ਸਿੰਘ ਕੰਗ ਅਤੇ ਵਿਧਾਇਕ ਕੁਲਵੰਤ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਨਾਲ ਕੀਤੇ ਹਰ ਵਾਅਦੇ ਨੂੰ ਪੂਰਾ ਕਰਨ ਲਈ ਵਚਨਬੱਧ ਹੈ ਅਤੇ ਹਲਕੇ ਦੇ ਕਿਸੇ ਵੀ ਹਿੱਸੇ ਨੂੰ ਵਿਕਾਸ ਪੱਖੋਂ ਪਿੱਛੇ ਨਹੀਂ ਰਹਿਣ ਦਿੱਤਾ ਜਾਵੇਗਾ। ਵਿਧਾਇਕ ਕੁਲਵੰਤ ਸਿੰਘ ਹੋਰਾਂ ਕਿਹਾ ਕਿ ਪੂਰੇ ਪੰਜਾਬ ਦੇ ਵਿੱਚ 3200 ਖੇਡ ਮੈਦਾਨ ਬਣ ਰਹੇ ਹਨ ਅਤੇ ਮੇਰੇ ਹਲਕੇ ਅਤੇ ਮੋਹਾਲੀ ਵਿਧਾਨ ਸਭਾ ਹਲਕੇ ਦੇ ਵਿੱਚ 34 ਖੇਡ ਮੈਦਾਨ ਬਣਾਉਣ ਦਾ ਪ੍ਰਸਤਾਵ ਹੈ, ਇਸ ਨਾਲ ਵੱਡੀ ਪੱਧਰ ਤੇ ਇੱਕ ਤੰਦਰੁਸਤ ਪੰਜਾਬ ਦੀ ਸਿਰਜਣਾ ਦੇ ਵਿੱਚ ਵੱਡੀ ਕੋਸ਼ਿਸ਼ ਹੋ ਨਿਬੜੇਗੀ,ਇਹਨਾਂ ਜਿੰਮਾਂ ਤੋਂ ਵੱਡੀ ਗਿਣਤੀ ਦੇ ਵਿੱਚ ਨੌਜਵਾਨ ਆਪਣੇ ਸਿਹਤ ਨੂੰ ਸਵਾਰਨ ਦੇ ਵਿੱਚ ਰੁੱਝੇ ਰਹਿਣਗੇ ਅਤੇ ਨੌਜਵਾਨ ਵਰਗ ਨਸ਼ਿਆਂ ਤੋਂ ਵੀ ਦੂਰ ਰਹਿ ਸਕੇਗਾ,ਉਹਨਾਂ ਕਿਹਾ ਕਿ ਸੋਲਰ ਲਾਈਟਾਂ ਲੱਗਣ ਦੇ ਨਾਲ ਚੋਰੀ ਦੀਆਂ ਘਟਨਾਵਾਂ ਤੇ ਨਿਗ੍ਹਾ ਰੱਖੀ ਜਾ ਸਕੇਗੀ। ਇਸ ਦੇ ਲਈ ਮੈਂ ਲੋਕ ਸਭਾ ਮੈਂਬਰ ਸ਼੍ਰੀ ਅਨੰਦਪੁਰ ਸਾਹਿਬ- ਮਾਲਵਿੰਦਰ ਸਿੰਘ ਕੰਗ ਹੋਰਾਂ ਦਾ ਧੰਨਵਾਦੀ ਹਾਂ , ਜਿਨਾਂ ਦੇ ਅਖਤਿਆਰੀ ਫੰਡ ਦੇ ਵਿੱਚੋਂ ਇਹ ਜਿਮ ਅਤੇ ਸੋਲਰ ਲਾਈਟਾਂ ਲਗਾਈਆਂ ਜਾ ਰਹੀਆਂ ਹਨ, ਉਹਨਾਂ ਕਿਹਾ ਕਿ ਪੂਰੇ ਪੰਜਾਬ ਦੇ ਵਿੱਚ ਵਿਕਾਸ ਦੀ ਲਹਿਰ ਚੱਲ ਪਈ ਹੈ ਕਿਤੇ ਜਿੰਮ ਲੱਗ ਰਹੇ ਹਨ, ਕਿਤੇ ਸੋਲਰ ਲਾਈਟਾਂ, ਕਿਤੇ ਗਲੀਆਂ -ਨਾਲੀਆਂ ਦੀ ਮੁਰੰਮਤ ,ਕਿਧਰੇ ਸੜਕਾਂ ਦਾ ਜਾਲ ਵਿੱਛ ਰਿਹਾ ਹੈ ਅਤੇ ਪਿਛਲੇ ਲੰਬੇ ਸਮੇਂ ਤੋਂ ਰੁਕੇ ਹੋਏ ਵਿਕਾਸ ਕਾਰਜਾਂ ਨੂੰ ਪਹਿਲ ਦੇ ਅਧਾਰ ਤੇ ਸ਼ੁਰੂ ਕਰਵਾਇਆ ਜਾ ਰਿਹਾ ਹੈ। ਉਹਨਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਵੱਲੋਂ ਸਿਹਤ ਅਤੇ ਸਿੱਖਿਆ ਦੇ ਖੇਤਰ ਵਿੱਚ ਕੀਤੇ ਗਏ ਕੰਮਾਂ ਨੂੰ ਹੋਰ ਅਗਾਂਹ ਵੱਧ ਸੁਵਿਧਾਵਾਂ ਦੇ ਨਾਲ ਲੋਕਾਂ ਦੇ ਲਈ ਉਪਲਬਧ ਕਰਵਾਉਣ ਦੇ ਲਈ ਯਤਨ ਕੀਤੇ ਜਾ ਰਹੇ ਹਨ।
ਵਿਧਾਇਕ ਕੁਲਵੰਤ ਸਿੰਘ ਹੋਰਾਂ ਕਿਹਾ ਕਿ 10 ਲੱਖ ਰੁਪਏ ਦੀ ਸਿਹਤ ਯੋਜਨਾ ਬੀਮਾ ਪੰਜਾਬ ਦੇ ਹਰ ਵਸ਼ਿੰਦੇ ਲਈ ਉਪਲਬਧ ਹੋਵੇਗੀ, ਜੋ ਕਿ 7 ਜਨਵਰੀ ਤੋਂ ਸ਼ੁਰੂ ਹੋ ਰਹੀ ਹੈ,
ਵਿਧਾਇਕ ਕੁਲਵੰਤ ਸਿੰਘ ਹੋਰਾਂ ਕਿਹਾ ਕਿ ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਕਮੀ ਨਹੀਂ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਹਲਕੇ ਦੀ ਨੁਹਾਰ ਪੂਰੀ ਤਰ੍ਹਾਂ ਬਦਲ ਦਿੱਤੀ ਜਾਵੇਗੀ।
ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਮੁੱਖ ਮਕਸਦ ਸਿਰਫ ਨੀਂਹ ਪੱਥਰ ਰੱਖਣਾ ਹੀ ਨਹੀਂ, ਸਗੋਂ ਤੈਅ ਸਮੇਂ ਦੇ ਅੰਦਰ ਕੰਮ ਮੁਕੰਮਲ ਕਰਕੇ ਲੋਕਾਂ ਨੂੰ ਸਹੂਲਤਾਂ ਪ੍ਰਦਾਨ ਕਰਨਾ ਹੈ। ਉਨ੍ਹਾਂ ਵਿਰੋਧੀ ਪਾਰਟੀਆਂ 'ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਸਿਰਫ ਗੱਲਾਂ ਨਾਲ ਲੋਕਾਂ ਨੂੰ ਗੁਮਰਾਹ ਕੀਤਾ, ਜਦਕਿ ਮੌਜੂਦਾ ਸਰਕਾਰ ਜ਼ਮੀਨੀ ਪੱਧਰ 'ਤੇ ਕੰਮ ਕਰਕੇ ਦਿਖਾ ਰਹੀ ਹੈ। ਅੱਜ ਦੇ ਇਨ੍ਹਾਂ ਪ੍ਰੋਗਰਾਮਾਂ ਦੌਰਾਨ ਜਿੱਥੇ ਉਨ੍ਹਾਂ ਨੇ ਕਈ ਮੁਕੰਮਲ ਹੋ ਚੁੱਕੇ ਕੰਮਾਂ ਦੇ ਉਦਘਾਟਨ ਕੀਤੇ, ਉੱਥੇ ਹੀ ਨਵੇਂ ਪ੍ਰੋਜੈਕਟਾਂ ਦੀ ਸ਼ੁਰੂਆਤ ਕਰਦਿਆਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕੰਮ ਦੀ ਗੁਣਵੱਤਾ ਵਿੱਚ ਕਿਸੇ ਵੀ ਤਰ੍ਹਾਂ ਦੀ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਇਸ ਮੌਕੇ ਸਥਾਨਕ ਲੋਕਾਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ ਅਤੇ ਉਨ੍ਹਾਂ ਨੇ ਵਿਧਾਇਕ ਕੁਲਵੰਤ ਸਿੰਘ ਦਾ ਤਹਿ ਦਿਲੋਂ ਧੰਨਵਾਦ ਕਰਦਿਆਂ ਕਿਹਾ ਕਿ ਹੁਣ ਇਲਾਕੇ ਵਿੱਚ ਬੁਨਿਆਦੀ ਢਾਂਚਾ ਅਤੇ ਖੇਡ ਸਹੂਲਤਾਂ ਮਜ਼ਬੂਤ ਹੋ ਰਹੀਆਂ ਹਨ।
ਇਸ ਮੌਕੇ ਤੇ ਪਰਮਜੀਤ ਕੌਰ-ਸਰਪੰਚ ਮਾਣਕਮਾਜਰਾ, ਗੁਰਪ੍ਰੀਤ ਸਿੰਘ, ਦਲਬੀਰ ਸਿੰਘ, ਅਮਨ ਸ਼ਰਮਾ ਪੰਚ, ਸੁੱਖੀ ਪੰਚ, ਜਸਵੰਤ ਸਿੰਘ, ਅਮਨਦੀਪ, ਹਰਜਿੰਦਰ ਸਿੰਘ, ਸਤਨਾਮ ਸਿੰਘ ਸਰਪੰਚ ਗੀਗਾ ਮਾਜਰਾ, ਰਵਿੰਦਰ ਸਿੰਘ ਸਰਪੰਚ ਮਾਣਕਪੁਰ ਕੱਲਰ, ਮੁਖਤਿਆਰ ਸਿੰਘ ਸਰਪੰਚ ਕੁਰੜਾ, ਜਗਤਾਰ੍ ਸਿੰਘ ਜੱਗੀ ਮਾਣਕਪੁਰ ਕੱਲਰ, ਗੁਰਜੰਟ ਸਿੰਘ ਸਰਪੰਚ ਪੱਤੋਂ, ਗੁਰਜੰਟ ਸਿੰਘ ਸਰਪੰਚ ਗੁਡਾਣਾ, ਅਵਤਾਰ ਸਿੰਘ ਮੌਲੀ, ਕਰਮਾਪੁਰੀ ਸਰਪੰਚ ਗੋਬਿੰਦਗੜ੍ਹ, ਗੁਰਪ੍ਰੀਤ ਸਿੰਘ ਚਾਹਲ, ਗੁਰਪ੍ਰੀਤ ਸਿੰਘ ਕੁਰੜਾ, ਰਣਧੀਰ ਸਿੰਘ ਸਰਪੰਚ ਚਾਓ ਮਾਜਰਾ, ਹਰਬਿੰਦਰ ਸਿੰਘ ਸੈਣੀ, ਹਰਪਾਲ ਸਿੰਘ ਚੰਨਾ, ਤਰਲੋਚਨ ਸਿੰਘ, ਮਨਦੀਪ ਮਟੌਰ, ਅਕਬਿੰਦਰ ਸਿੰਘ ਗੋਸਲ, ਦਰਸ਼ਣ ਸਿੰਘ ਮਟੌਰ, ਹਰਮੀਤ ਸਿੰਘ, ਵਿਕਰਮ ਸੰਧੂ, ਹਰਪਾਲ ਸਿੰਘ ਬਰਾੜ, ਕਰਮਜੀਤ ਕੁਮਾਰ ਸਰਪੰਚ ਝਿਊਰਹੇੜੀ, ਗੁਰਜੰਟ ਸਿੰਘ ਸਰਪੰਚ ਭਾਗੋ ਮਾਜਰਾ ਸਮੇਤ ਵੱਖ-ਵੱਖ ਪਿੰਡਾਂ ਦੇ ਪੰਚ-ਸਰਪੰਚ, ਪਾਰਟੀ ਅਹੁਦੇਦਾਰ ਅਤੇ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਹਾਜ਼ਰ ਸਨ।