ਸ੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਜਿਲਾ ਪ੍ਰਧਾਨ ਰਣਧੀਰ ਸਿੰਘ ਰੱਖੜਾ ਨੇ ਸਮੁੱਚੀ ਲੀਡਰਸ਼ਿਪ ਅਤੇ ਸੈਂਕੜੇ ਸਮਰਥਕਾਂ ਨਾਲ ਗੁਰੂ ਘਰ ਵਿਚ ਨਤਮਸਤਕ ਹੋ ਕੇ ਕੀਤਾ ਗੁਰੂ ਦਾ ਸ਼ੁਕਰਾਨਾ
-ਪੰਥਕ ਇੱਕਜੁੱਟਤਾ ਅਤੇ ਹੋਰ ਮਸਲਿਆਂ ਦੇ ਹੱਲ ਲਈ ਵਿਸ਼ਵ ਪੰਥਕ ਕਨਵੈਨਸਨ ਬੁਲਾਉਣਾ ਜ਼ਰੂਰੀ: ਪ੍ਰੋ ਚੰਦੂਮਾਜਰਾ, ਸੁਰਜੀਤ ਰੱਖੜਾ,
ਪਟਿਆਲਾ, 3 ਜਨਵਰੀ
ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਨਵ ਨਿਯੁਕਤ ਜਿਲਾ ਪ੍ਰਧਾਨ ਰਣਧੀਰ ਸਿੰਘ ਰੱਖੜਾ ਸਮੁੱਚੀ ਲੀਡਰਸ਼ਿਪ ਅਤੇ ਸੈਂਕੜੇ ਸਮਰਥਕਾਂ ਨਾਲ ਗੁਰੂਦੁਆਰਾ ਦੁਖਨਿਵਾਰਨ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਗੁਰੂ ਦਾ ਸ਼ੁਕਰਾਨਾ ਕੀਤਾ। ਇਸ ਮੌਕੇ ਜਿਲਾ ਪ੍ਰਧਾਨ ਰਣਧੀਰ ਸਿੰਘ ਰੱਖੜਾ ਨੂੰ ਸਨਮਾਨਤ ਵੀ ਕੀਤਾ ਗਿਆ। ਇਸ ਮੌਕੇ ਤੌਰ ’ਤੇ ਸਾਬਕਾ ਮੈਂਬਰ ਪਾਰਲੀਮੈਂਟ ਪ੍ਰੋ. ਪੇ੍ਰਮ ਸਿੰਘ ਚੰਦੂਮਾਜਰਾ ਅਤੇ ਸਾਬਕਾ ਮੰਤਰੀ ਸੁਰਜੀਤ ਸਿੰਘ ਰੱਖੜਾ ਸਮੇਤ ਸਮੁੱਚੀ ਲੀਡਰਸ਼ਿਪ ਪਹੁੰਚੀ ਹੋਈ ਸੀ। ਗੁਰੂ ਘਰ ਵਿਚ ਨਤਮਸਤਕ ਹੋਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਾਬਕਾ ਮੈਂਬਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਅਤੇ ਸੁਰਜੀਤ ਸਿੰਘ ਰੱਖੜਾ ਨੇ ਕਿਹਾ ਕਿ 328 ਸਰੂਪਾਂ ਦੇ ਅਲੋਪ ਹੋਣ ਦੇ ਸੱਚ ਨੂੰ ਸੰਗਤ ਦੇ ਸਾਹਮਣੇ ਰੱਖਣਾ ਜਰੂਰਤ ਹੈ ਤਾਂ ਕਿ ਸੰਗਤ ਦੇ ਸਾਹਮਣੇ ਸੱਚ ਆ ਸਕੇ।
ਉਨ੍ਹਾਂ ਕਿਹਾ ਕਿ ਇਸ ਵਿਚ ਸ਼੍ਰੋਮਣੀ ਕਮੇਟੀ ਫੇਲ੍ਹ ਹੋਈ, ਜਿਸ ਦੇ ਕਾਰਨ ਸਿੱਖਾਂ ਦੇ ਧਾਰਮਿਕ ਮਸਲਿਆਂ ਵਿਚ ਸਰਕਾਰੀ ਦਖਲਅੰਦਾਜੀ ਵਧੀ ਹੈ। ਪ੍ਰੋ. ਚੰਦੂਮਾਜਰਾ ਨੇ ਕਿਹਾ ਕਿ ਪੰਥਕ ਇੱਕ ਜੁੱਟਤਾ ਅਤੇ ਇੱਕ ਸੁਰਤਾ ਹੀ ਸਰਕਾਰੀ ਦਖਲਅੰਦਾਜੀ ’ਤੇ ਰੋਕ ਲਗਾ ਸਕਦੀ ਹੈ। ਇਸ ਦੇ ਲਈ ਐਸ.ਜੀ.ਪੀ.ਸੀ. ਹਰਿਆਣਾ ਕਮੇਟੀ, ਦਿੱਲੀ ਕਮੇਟੀ, ਤਖਤ ਸ੍ਰੀ ਪਟਨਾ ਸਾਹਿਬ, ਤਖਤ ਸ੍ਰੀ ਹਜ਼ੂਰ ਸਾਹਿਬ ਦੇ ਜਥੇਦਾਰਾਂ ਨੂੰ ਅਹਿਮ ਭੂਮਿਕਾ ਨਿਭਾ ਕੇ ਇੱਕ ਵਿਸਵ ਪੰਥਕ ਕਨਵੈਨਸ਼ਨ ਬੁਲਾਉਣੀ ਚਾਹੀਦੀ ਹੈ, ਤਾਂ ਕਿ ਪੰਥਕ ਮਸਲਿਆਂ ਦਾ ਹੱਲ ਕੀਤਾ ਜਾ ਸਕੇ, ਸਿੱਖ ਸੰਗਤਾਂ ਦੇ ਮਨਾ ਵਿਚ ਪੈਦਾ ਹੋਣ ਵਾਲੇ ਸਵਾਲਾ ਦਾ ਜਵਾਬ ਦਿੱਤਾ ਜਾ ਸਕੇ ਅਤੇ ਇੱਕ ਜੁਟਤਾ ਬਣਾ ਕੇ ਰੱਖੀ ਜਾ ਸਕੇ। ਜੇਕਰ ਐਸ.ਜੀ.ਪੀ.ਸੀ ਇਸ ਵਿਚ ਫੇਲ੍ਹ ਹੁੰਦੀ ਹੈ ਤਾਂ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਪੰਥਕ ਸਖਸ਼ੀਅਤਾਂ ਨਾਲ ਵਿਚਾਰ ਵਿਟਾਂਦਰਾ ਕਰੇਗਾ ਅਤੇ ਪੰਥਕ ਮਸਲਿਆਂ ਦੇ ਹੱਲ ਅਤੇ ਪੰਥਕ ਇੱਕ ਜੁਟਤਾ ਲਈ ਅਗਲੀ ਰਣਨੀਤੀ ਅਪਣਾਏਗਾ।
ਉਨ੍ਹਾਂ ਕਿਹਾ ਕਿ ਜਿਹੜਾ ਲੀਡਰਸ਼ਿਪ ਦਾ ਸੰਕਟ ਪੈਦਾ ਹੋਇਆ ਹੈ, ਉਹ ਸਿਰਫ ਸ੍ਰੋਮਣੀ ਕਮੇਟੀ ਦੀਆਂ ਚੋਣਾਂ ਕਰਵਾ ਕੇ ਹੀ ਦੂਰ ਹੋ ਸਕਦਾ ਹੈ। ਪ੍ਰੋ. ਚੰਦੂਮਾਜਰਾ ਨੇ ਗੁਰੂ ਘਰਾਂ ਵਿਚ ਮਰਿਆਦਾ ਅਤੇ ਪ੍ਰਬੰਧ ਲਈ ਆਲ ਇੰਡੀਆ ਗੁਰਦੁਆਰਾ ਐਕਟ ਬਣਾਉਣ ’ਤੇ ਵੀ ਜ਼ੋਰ ਦਿੱਤਾ। ਉਨ੍ਹਾਂ ਕਿਹਾ ਜੇਕਰ ਸ਼੍ਰੋਮਣੀ ਕਮੇਟੀ ਅਤੇ ਬਾਕੀ ਸੰਸਥਾਵਾਂ ਨੇ ਆਪਣੀ ਜਿੰਮੇਵਾਰੀ ਨਾ ਨਿਭਾਈ ਤਾਂ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਕੇਂਦਰ ਅਤੇ ਪੰਜਾਬ ਸਰਕਾਰ ’ਤੇ ਦਬਾਅ ਬਣਾਏਗਾ ਕਿ ਸਰਕਾਰੀ ਦਖਲ ਨੂੰ ਸਿੱਖਾਂ ਦੇ ਧਾਰਮਿਕ ਕੰਮਾਂ ਵਿਚ ਦਖਲ ਦੇਣ ਤੋਂ ਰੋਕਿਆ ਜਾ ਸਕੇ। ਨਵ ਨਿਯੁਕਤ ਜਿਲਾ ਪ੍ਰਧਾਨ ਰਣਧੀਰ ਸਿੰਘ ਰੱਖੜਾ ਨੇ ਜਿੰਮੇਵਾਰੀ ਸੋਪਣ ਲਈ ਸੁਮੱਚੀ ਲੀਡਰਸ਼ਿਪ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਉਹ ਆਪਣੀ ਜਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਣਗੇ ਅਤੇ ਪਾਰਟੀ ਨੂੰ ਜਮੀਨੀ ਪੱਧਰ ਤੱਕ ਮਜਬੂਤ ਕਰਨ ਦੇ ਲਈ ਵੱਡੇ ਪੱਧਰ ’ਤੇ ਕੰਮ ਕੀਤਾ ਜਾਵੇਗਾ। ਇਸ ਮੌਕੇ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਸੁਰਜੀਤ ਸਿੰਘ ਰੱਖੜਾ, ਹਰਿੰਦਰਪਾਲ ਸਿੰਘ ਚੰਦੂਮਾਜਰਾ, ਕਰਨ ਸਿੰਘ ਡੀਟੀਓ, ਭੁਪਿੰਦਰ ਸਿੰਘ ਸ਼ੇਖੂਪੁਰ, ਜਥੇਦਾਰ ਜਰਨੈਲ ਸਿੰਘ ਕਰਤਾਰਪੁਰ, ਸਤਵਿੰਦਰ ਸਿੰਘ ਟੌਹੜਾ, ਸੁਖਬੀਰ ਸਿੰਘ ਅਬਲੋਵਾਲ ਕੌਂਸਲਰ, ਐਡਵੋਕੇਟ ਰਵਿੰਦਰ ਸਿੰਘ ਸ਼ਾਹਪੁਰ, ਕੁਲਦੀਪ ਸਿੰਘ ਸਮਸ਼ਪੁਰ, ਗੁਰਜੰਟ ਸਿੰਘ ਨੂਰਖੇੜੀਆਂ, ਐਡਵੋਕੇਟ ਮੂਸਾ ਖਾਨ, ਜਸਪਾਲ ਸਿੰਘ ਕਲਿਆਣ, ਕੁਲਦੀਪ ਸਿੰਘ ਸਰਪੰਚ ਪਿੰਡ ਚੌਰਾ, ਪ੍ਰਗਟ ਸਿੰਘ ਬੋਲੜ, ਕੁਲਵਿੰਦਰ ਸਿੰਘ ਭੁਨਰਹੇੜੀ,ਹਰਵਿੰਦਰ ਸਿੰਘ ਡੰਡੋਆ,ਗੁਰਜੀਤ ਸਿੰਘ ਉੱਪਲੀ,ਗੁਰਚਰਨ ਸਿੰਘ ਕੌਲੀ, ਬਲਵਿੰਦਰ ਸਿੰਘ ਕਰਹੇੜੀ,ਲਖਵੀਰ ਸਿੰਘ ਕਰਨਪੁਰ,ਸਤਨਾਮ ਸਿੰਘ ਸੱਤਾ, ਧਰਮਿੰਦਰ ਸਿੰਘ ਭੋਜੋਮਾਜਰੀ,ਪਲਵਿੰਦਰ ਸਿੰਘ ਰਿੰਕੂ, ਜਸਵਿੰਦਰਪਾਲ ਸਿੰਘ ਚੱਢਾ, ਖੁਸ਼ਵੰਤ ਸਿੰਘ ਢਿੱਲੋਂ,ਗੁਰਬਾਜ ਸਿੰਘ ਪਨੌਦੀਆਂ, ਬਿੰਦਰ ਮਹਿਮੂਦਪੁਰ,ਸੁਖਵਿੰਦਰ ਸਰਪੰਚ ਨੂਰਖੇੜੀਆਂ,ਪ੍ਰਿੰਸੀਪਲ ਮੋਹਨ ਲਾਲ, ਬਹਾਦਰ ਸਿੰਘ ਟੌਹੜਾ, ਹਰਭਜਨ ਸਿੰਘ ਟੋਹੜਾ,ਗੁਰਮੀਤ ਸਿੰਘ ਕੋਟ, ਸੁਰਿੰਦਰ ਸਿੰਘ ਭਾਦਸੋਂ, ਵਰਨ ਕਾਸ਼ਲ,ਰਾਮ ਢੀਂਡਸਾ, ਗੁਰਚਰਨ ਸਿੰਘ ਬਲਵਿੰਦਰ ਸਿੰਘ ਕਰਹੇੜੀ, ਗੁਰਬਾਜ ਪਨੋਦੀਆ, ਹਰਵਿੰਦਰ ਸਿੰਘ ਡੰਡੋਆ ਬਲਾਕ ਸਮਿਤੀ ਮੈਂਬਰ, ਸਤਨਾਮ ਸਿੰਘ ਨਾਭਾ, ਦਵਿੰਦਰ ਸਿੰਘ , ਵਰਿੰਦਰ ਡਕਾਲਾ, ਬਿੰਦਰ ਸਿੰਘ ਬਹਾਦਰਗੜ੍ਹ, ਹਰਵਿੰਦਰ ਸਿੰਘ ਜੱਸੋਵਾਲ, ਸੁਖਬੀਰ ਸਿੰਘ ਅਬਲੋਵਾਲ, ਗੁਰਚਰਨ ਸਿੰਘ ਕੋਲੀ, ਬਲਵਿੰਦਰ ਸਿੰਘ ਕਰਹੇੜੀ ਅਤੇ ਗੁਰਬਾਜ ਸਿੰਘ ਪਨੋਦੀਆ ਆਦਿ ਵਿਸ਼ੇਸ ਤੌਰ ’ਤੇ ਹਾਜ਼ਰ ਸਨ।