Punjab Breaking: ਸਰਪੰਚ 'ਤੇ ਜਾਨਲੇਵਾ ਹਮਲਾ, ਹਾਲਤ ਗੰਭੀਰ
Babushahi Network
ਹੁਸ਼ਿਆਰਪੁਰ, 5 ਜਨਵਰੀ 2026- ਜ਼ਿਲ੍ਹੇ ਦੇ ਪਿੰਡ ਬੱਸੀ ਉਮਰ ਖਾਂ ਵਿੱਚ ਉਸ ਵੇਲੇ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ ਪਿੰਡ ਦੇ ਨਵੇਂ ਚੁਣੇ ਗਏ ਸਰਪੰਚ ਅਮਨਦੀਪ 'ਤੇ ਕੁਝ ਲੋਕਾਂ ਵੱਲੋਂ ਜਾਨਲੇਵਾ ਹਮਲਾ ਕਰ ਦਿੱਤਾ ਗਿਆ। ਇਸ ਹਮਲੇ ਵਿੱਚ ਸਰਪੰਚ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਏ ਹਨ, ਜਿਨ੍ਹਾਂ ਨੂੰ ਤੁਰੰਤ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ।
ਜਾਣਕਾਰੀ ਅਨੁਸਾਰ ਸਰਪੰਚ ਅਮਨਦੀਪ 'ਤੇ ਇਹ ਹਮਲਾ ਪਿੰਡ ਦੇ ਹੀ ਕੁਝ ਵਿਅਕਤੀਆਂ ਵੱਲੋਂ ਕੀਤਾ ਗਿਆ। ਹਮਲਾਵਰਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਸਰਪੰਚ ਨੂੰ ਨਿਸ਼ਾਨਾ ਬਣਾਇਆ। ਹਮਲੇ ਦੇ ਕਾਰਨਾਂ ਦਾ ਅਜੇ ਸਪੱਸ਼ਟ ਪਤਾ ਨਹੀਂ ਲੱਗ ਸਕਿਆ।
ਦੂਜੇ ਪਾਸੇ ਘਟਨਾ ਦੀ ਸੂਚਨਾ ਮਿਲਦੇ ਹੀ ਸਥਾਨਕ ਪੁਲਿਸ ਮੌਕੇ 'ਤੇ ਪਹੁੰਚੀ ਅਤੇ ਸਥਿਤੀ ਦਾ ਜਾਇਜ਼ਾ ਲਿਆ। ਪੁਲਿਸ ਨੇ ਇਸ ਸਬੰਧੀ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਹਮਲਾਵਰਾਂ ਦੀ ਪਛਾਣ ਕੀਤੀ ਜਾ ਰਹੀ ਹੈ ਅਤੇ ਉਨ੍ਹਾਂ ਨੂੰ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।