ਪੰਚਾਇਤਾਂ ਅਤੇ ਧਾਰਮਿਕ ਸਥਾਨਾਂ ਦੀਆਂ ਕਮੇਟੀਆਂ, ਬੋਰਡ ਅਤੇ ਟਰੱਸਟ ਦੇ ਮੁਖੀਆਂ ਨੂੰ ਧਾਰਮਿਕ ਥਾਵਾਂ 'ਤੇ ਠੀਕਰੀ ਪਹਿਰਾ ਲਗਾਉਣ ਦੇ ਆਦੇਸ਼
ਫ਼ਤਹਿਗੜ੍ਹ ਸਾਹਿਬ, 05 ਜਨਵਰੀ
ਜ਼ਿਲ੍ਹਾ ਮੈਜਿਸਟਰੇਟ ਡਾ. ਸੋਨਾ ਥਿੰਦ ਨੇ ਪੰਜਾਬ ਵਿਲੇਜ ਤੇ ਸਮਾਲ ਟਾਊਨਜ਼-ਪੈਟਰੋਲ ਐਕਟ 1918 ਦੀ ਧਾਰਾ 3 ਅਤੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਫ਼ਤਹਿਗੜ੍ਹ ਸਾਹਿਬ ਜ਼ਿਲ੍ਹੇ ਦੀ ਹਦੂਦ ਵਿੱਚ ਸਮੂਹ ਧਾਰਮਿਕ ਸਥਾਨਾਂ 'ਤੇ ਖਾਸ ਤੌਰ 'ਤੇ ਠੀਕਰੀ ਪਹਿਰਾ ਲਗਾਉਣ ਲਈ ਪਿੰਡਾਂ ਦੀਆਂ ਸਮੂਹ ਪੰਚਾਇਤਾਂ ਅਤੇ ਧਾਰਮਿਕ ਸਥਾਨਾਂ ਦੀਆਂ ਕਮੇਟੀਆਂ, ਬੋਰਡ, ਟਰੱਸਟ ਦੇ ਮੁਖੀਆਂ ਦੀ ਜ਼ਿੰਮੇਵਾਰੀ ਲਗਾਈ ਹੈ। ਉਨਾਂ ਕਿਹਾ ਕਿ ਜ਼ਿਲ੍ਹੇ ਅੰਦਰ ਅਮਨ ਕਾਨੂੰਨ ਬਣਾਏ ਰੱਖਣ ਲਈ ਅਤੇ ਲੋਕਾਂ ਦੀ ਜਾਨ ਮਾਲ ਅਤੇ ਧਾਰਮਿਕ ਸਥਾਨਾਂ ਦੀ ਸੁਰੱਖਿਆ ਲਈ ਢੁੱਕਵੇਂ ਕਦਮ ਉਠਾਉਣ ਦੀ ਫੌਰੀ ਜ਼ਰੂਰਤ ਹੈ। ਇਹ ਹੁਕਮ 28 ਫਰਵਰੀ 2026 ਤੱਕ ਲਾਗੂ ਰਹਿਣਗੇ।