ਸਪੀਕਰ ਸੰਧਵਾਂ 'ਤੇ ਵੀ ਲਟਕੀ ਤਲਵਾਰ, ਕਿਸੇ ਵੇਲੇ ਵੀ ਤਲਬ ਕਰ ਸਕਦੇ ਨੇ ਜਥੇਦਾਰ
Babushahi Network
ਚੰਡੀਗੜ੍ਹ, 5 ਜਨਵਰੀ 2026- ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਪਿਛਲੇ ਤਿੰਨ ਸਾਲ ਪਹਿਲਾਂ ਦੇ ਇੱਕ ਮਾਮਲੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਸੱਦਣ ਦੀ ਤਿਆਰੀ ਵਿੱਚ ਹਨ।
ਆਪਣੇ ਬਿਆਨ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਨੇ ਕਿਹਾ ਕਿ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਤਿੰਨ ਸਾਲ ਪਹਿਲਾਂ ਸਿੱਖ ਸੰਗਤਾਂ ਵੱਲੋਂ ਬਰਗਾੜੀ ਬੇਅਦਬੀ ਮਾਮਲੇ ਵਿੱਚ ਲਗਾਏ ਗਏ ਮੋਰਚੇ ਉੱਤੇ ਪਹੁੰਚ ਕੇ ਸੰਗਤ ਪਾਸੋਂ ਤਿੰਨ ਮਹੀਨਿਆਂ ਦਾ ਸਮਾਂ ਮੰਗਦਿਆਂ ਇਹ ਵਾਅਦਾ ਕੀਤਾ ਸੀ ਕਿ ਸਰਕਾਰ ਇਨਸਾਫ਼ ਦਿਵਾਏਗੀ, ਲੇਕਿਨ ਹੁਣ ਤੱਕ ਇਨਸਾਫ਼ ਨਹੀਂ ਮਿਲਿਆ।
ਉਨ੍ਹਾਂ ਕਿਹਾ ਕਿ ਇਹ ਮਾਮਲਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਧਿਆਨ ਵਿੱਚ ਹੈ ਇਸ ਸਬੰਧੀ ਸਮੁੱਚੇ ਤੱਥ ਇਕੱਤਰ ਕਰਕੇ ਸੰਧਵਾਂ ਪਾਸੋਂ ਵੀ ਜਵਾਬਤਲਬੀ ਕੀਤੀ ਜਾ ਸਕਦੀ ਹੈ।